ਜੇਲ੍ਹ ਤੋਂ ਬਾਹਰ ਆਵੇਗਾ ਇਹ ਸੀਰੀਅਲ ਕਿਲਰ, ਨੇਪਾਲ ਦੀ ਸੁਪਰੀਮ ਕੋਰਟ ਨੇ ਰਿਹਾਈ ਦੇ ਦਿੱਤੇ ਹੁਕਮ

Wednesday, Dec 21, 2022 - 09:19 PM (IST)

ਇੰਟਰਨੈਸ਼ਨਲ ਡੈਸਕ : ਨੇਪਾਲ ਦੀ ਸੁਪਰੀਮ ਕੋਰਟ ਨੇ ਫਰਾਂਸ ਦੇ ਸੀਰੀਅਲ ਕਿਲਰ ਚਾਰਲਸ ਸ਼ੋਭਰਾਜ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਦੇ ਜੱਜ ਸਪਨਾ ਪ੍ਰਧਾਨ ਮੱਲਾ ਅਤੇ ਤਿਲ ਪ੍ਰਸਾਦ ਸ਼੍ਰੇਸ਼ਠ ਦੀ ਬੈਂਚ ਨੇ ਰਿਹਾਈ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਦੇ ਹੁਕਮਾਂ ਤੋਂ ਬਾਅਦ ਸ਼ੋਭਰਾਜ ਕਰੀਬ 19 ਸਾਲ ਬਾਅਦ ਜੇਲ੍ਹ ਤੋਂ ਬਾਹਰ ਆ ਜਾਵੇਗਾ।

PunjabKesari

ਸੁਪਰੀਮ ਕੋਰਟ ਦੇ ਬੁਲਾਰੇ ਬਿਮਲ ਪੌਡੇਲ ਨੇ ਦੱਸਿਆ ਕਿ ਸ਼ੋਭਰਾਜ ਵੱਲੋਂ ਜੇਲ੍ਹ ਤੋਂ ਰਿਹਾਅ ਹੋਣ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ, ਕਿਉਂਕਿ ਉਹ ਨਿਰਧਾਰਤ ਸਮੇਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਸੀ, ਇਸ ਲਈ ਉਸ ਨੂੰ ਜੇਲ੍ਹ ਵਿੱਚੋਂ ਰਿਹਾਅ ਕਰਨ ਦੇ ਹੁਕਮ ਦਿੱਤੇ ਗਏ ਹਨ। ਸ਼ੋਭਰਾਜ ਚਾਰਲਸ 'ਤੇ ਦੋ ਅਮਰੀਕੀ ਸੈਲਾਨੀਆਂ ਦੀ ਹੱਤਿਆ ਦਾ ਦੋਸ਼ ਸੀ। ਇਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਉਹ 2003 ਤੋਂ ਨੇਪਾਲੀ ਜੇਲ੍ਹ ਵਿੱਚ ਬੰਦ ਹੈ। ਅਦਾਲਤ ਨੇ ਉਸ ਦੀ ਰਿਹਾਈ ਦੇ 15 ਦਿਨਾਂ ਦੇ ਅੰਦਰ ਦੇਸ਼ ਨਿਕਾਲੇ ਦਾ ਹੁਕਮ ਵੀ ਦਿੱਤਾ ਹੈ।

ਇਹ ਵੀ ਪੜ੍ਹੋ : BSF ਦੀ ਵੱਡੀ ਕਾਰਵਾਈ : ਪਾਕਿਸਤਾਨੀ ਸਮੱਗਲਰਾਂ ਵੱਲੋਂ ਸੁੱਟੀ ਕਰੋੜਾਂ ਦੀ ਹੈਰੋਇਨ ਬਰਾਮਦ


Mandeep Singh

Content Editor

Related News