ਯੂਰਪ ਦੇ ਇਤਿਹਾਸ ''ਚ ਪਹਿਲੀ ਵਾਰੀ 101 ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਹੋਵੇਗੀ ਸੰਪੂਰਨਤਾ

Wednesday, Apr 16, 2025 - 12:49 PM (IST)

ਯੂਰਪ ਦੇ ਇਤਿਹਾਸ ''ਚ ਪਹਿਲੀ ਵਾਰੀ 101 ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਹੋਵੇਗੀ ਸੰਪੂਰਨਤਾ

ਮਿਲਾਨ/ਇਟਲੀ (ਸਾਬੀ ਚੀਨੀਆ)- ਇਟਲੀ ਵਿਚ ਵੱਸਦੇ ਸਿੱਖਾਂ ਵੱਲੋਂ ਪਹਿਲੀ ਵਾਰੀ ਆਰੰਭ ਕੀਤੀ 101 ਇੱਕ ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਸੰਪੂਰਨਤਾ 20 ਅਪ੍ਰੈਲ ਦਿਨ ਐਤਵਾਰ ਨੂੰ ਇੱਥੋਂ ਦੇ ਗੁਰਦੁਆਰਾ ਹਰਿਗੋਬੰਦ ਸੇਵਾ ਸੁਸਾਇਟੀ ਰੋਮ ਵਿਖੇ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਰੋਮ ਦੀਆਂ ਸੰਗਤਾਂ ਵੱਲੋ ਜਿਸ ਦਿਨ ਤੋ ਲੜੀ ਆਰੰਭ ਕੀਤੀ ਗਈ ਸੀ, ਉਸੇ ਦਿਨ ਤੋਂ ਨਿਰਵਿਘਨ ਗੁਰਬਾਣੀ ਦੇ ਪ੍ਰਵਾਹ ਚੱਲਦੇ ਰਹੇ ਅਤੇ ਇਕ ਇੱਕ ਕਰਕੇ ਅਖੰਡ ਪਾਠਾਂ ਦੀ ਆਰੰਭਤਾ ਤੇ ਸਮਾਪਤੀ ਭੋਗ ਪਾਏ ਜਾਂਦੇ ਸਨ। 

PunjabKesari

ਦੱਸਣਯੋਗ ਹੈ ਕਿ ਸੰਗਤਾਂ ਦੇ ਸਹਿਯੋਗ ਨਾਲ ਅਖੰਡ ਪਾਠਾਂ ਦੀ ਲੜੀ ਦੀ ਆਰੰਭਤਾ ਸ੍ਰੀ ਗੁਰਵਿੰਦਰ ਕੁਮਾਰ ਬਿੱਟੂ ਅਤੇ ਉਨ੍ਹਾਂ ਦੇ ਨਾਲ ਜੁੜੇ ਸੇਵਾਦਾਰਾਂ ਵੱਲੋ ਸ਼ੁਰੂ ਕਰਵਾਈ ਗਈ ਸੀ ਅਤੇ ਇਟਲੀ ਦੇ ਵੱਖ ਵੱਖ-ਵੱਖ ਹਿੱਸਿਆਂ ਵਿਚ ਵੱਸਦੇ ਪਰਿਵਾਰਾਂ ਵੱਲੋਂ ਅਖੰਡ ਪਾਠਾਂ ਦੀ ਸੇਵਾ ਲੈਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਹਨ। ਯੂਰਪ ਦੇ ਇਤਿਹਾਸ ਵਿਚ ਪਹਿਲੀ ਵਾਰੀ ਹੋਇਆ ਹੈ ਕਿ ਜਦੋਂ ਇਟਲੀ ਗੁਰਦੁਆਰਾ ਹਰਿਗੋਬਿੰਦ ਸੇਵਾ ਸੁਸਾਇਟੀ ਰੋਮ ਵਿਖੇ 101 ਸ੍ਰੀ ਅਖੰਡ ਪਾਠਾਂ ਦੀ ਲੜੀ ਦੀ 20 ਅਪ੍ਰੈਲ ਨੂੰ ਸੰਪੂਰਨਤਾ ਹੋਵੇਗੀ। ਉਸ ਮੌਕੇ ਖੁੱਲੇ ਪੰਡਾਲ ਸਜਾਕੇ ਸਮਾਗਮ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਭਾਈ ਸਰਬਜੀਤ ਸਿੰਘ ਮਾਣਕਪੁਰੀ ਅਤੇ ਭਾਈ ਗੁਰਮੀਤ ਸਿੰਘ ਗੁਰਦਾਸਪੁਰ ਵਾਲੇ ਸੰਗਤਾਂ ਗੁਰੂ ਜਸ ਸਰਵਣ ਕਰਵਾਉਗੇ। 

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡੀਅਨ ਸਿੱਖ ਉਮੀਦਵਾਰਾਂ ਵਿਰੁੱਧ ਝੂਠਾ ਪ੍ਰਚਾਰ ਨਿੰਦਣਯੋਗ : ਮਨਿੰਦਰ ਗਿੱਲ

ਪ੍ਰੈੱਸ ਨਾਲ ਗੱਲਬਾਤ ਕਰਦਿਆਂ ਭਾਈ ਗੁਰਵਿੰਦਰ ਕੁਮਾਰ ਬਿੱਟੂ, ਭਾਈ ਮਨਜੀਤ ਸਿੰਘ ਜੱਸੋਮਜਾਰਾ , ਭਾਈ ਦਇਆਨੰਦ ਸਿੰਘ, ਬਾਬਾ ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਸੋਢੀ ਮਕੌੜਾ ਪ੍ਰਬੰਧਕਾਂ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਸ਼ਮੂਲੀਅਤ ਲਈ ਸਭ ਨੂੰ ਖੁੱਲਾ ਸੱਦਾ ਦਿੱਤਾ ਗਿਆ ਹੈ ਤਾਂ ਜੋ ਇਤਿਹਾਸਕ ਸਮਾਗਮਾਂ ਵਿੱਚ ਸਿੱਖ ਸੰਗਤਾਂ ਇਤਿਹਾਸ ਇਕੱਠ ਕਰਕੇ ਗੁਰੂ ਸਾਹਿਬ ਦੀ ਖੁਸ਼ੀਆਂ ਲੈ ਸਕਣ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News