ਯੂਕ੍ਰੇਨ ''ਚ ਜੰਗ ਨੂੰ ਖਤਮ ਕਰਨ ਲਈ ਕੋਈ ਸਮਾਂ ਸੀਮਾ ਤੈਅ ਕਰਨਾ ਮੁਸ਼ਕਲ : ਪੁਤਿਨ
Saturday, Oct 19, 2024 - 09:44 AM (IST)
ਮਾਸਕੋ (ਭਾਸ਼ਾ)- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਹੈ ਕਿ ਯੂਕ੍ਰੇਨ ਵਿਚ ਜੰਗ ਨੂੰ ਖਤਮ ਕਰਨ ਲਈ ਸਮਾਂ ਸੀਮਾ ਤੈਅ ਕਰਨਾ ਮੁਸ਼ਕਲ ਹੈ ਪਰ ਉਨ੍ਹਾਂ ਨੂੰ ਭਰੋਸਾ ਹੈ ਕਿ ਉਨ੍ਹਾਂ ਦਾ ਦੇਸ਼ ਇਸ ਵਿਚ ਜਿੱਤੇਗਾ। ਉਨ੍ਹਾਂ ਨੇ ਯੂਕ੍ਰੇਨ ਵਿੱਚ ਜੰਗ ਦੇ ਸਬੰਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਤਾਈ ਗਈ ਚਿੰਤਾ ਨੂੰ ਲੈ ਕੇ ਉਨ੍ਹਾਂ ਦੀ ਤਾਰੀਫ਼ ਕੀਤੀ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਰੂਸੀ ਨੇਤਾ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਗੱਲਬਾਤ ਦੇ ਪੱਖ ਵਿੱਚ ਹੈ ਪਰ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਨੂੰ ਯੂਕ੍ਰੇਨ ਨੇ ਖੁਦ ਬਰਬਾਦ ਕਰ ਦਿੱਤਾ। ਜਦੋਂ ਪੀਟੀਆਈ ਨੇ ਉਨ੍ਹਾਂ ਨੂੰ ਪੁੱਛਿਆ ਕਿ ਕੀ ਉਨ੍ਹਾਂ ਨੂੰ ਰੂਸ ਅਤੇ ਯੂਕ੍ਰੇਨ ਵਿਚਕਾਰ ਸ਼ਾਂਤੀ ਵਾਰਤਾ ਵਿੱਚ ਭਾਰਤ ਦੀ ਭੂਮਿਕਾ ਨਜ਼ਰ ਆਉਂਦੀ ਹੈ, ਤਾਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਪ੍ਰਗਟਾਈ ਚਿੰਤਾ ਦਾ ਹਵਾਲਾ ਦਿੱਤਾ ਅਤੇ ਮੋਦੀ ਨੂੰ "ਦੋਸਤ" ਦੱਸਿਆ। ਪੁਤਿਨ ਨੇ ਕਿਹਾ ਕਿ ਰੂਸ ਇਸ ਲਈ 'ਸ਼ੁਕਰਗੁਜ਼ਾਰ' ਹੈ।
ਰੂਸੀ ਰਾਸ਼ਟਰਪਤੀ ਨੇ ਕਿਹਾ ਕਿ ਯੁੱਧ ਨੂੰ ਖਤਮ ਕਰਨ ਲਈ ਸਮਾਂ ਸੀਮਾ ਤੈਅ ਕਰਨਾ ਮੁਸ਼ਕਲ ਹੈ। ਉਨ੍ਹਾਂ ਨੇ ਰੂਸ ਨੂੰ ਯੁੱਧ 'ਚ ਧੱਕਣ ਲਈ ਅਮਰੀਕਾ ਅਤੇ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਨੂੰ ਦੋਸ਼ੀ ਠਹਿਰਾਇਆ ਅਤੇ ਕਿਹਾ ਕਿ ਉਨ੍ਹਾਂ ਦਾ ਦੇਸ਼ ਜੇਤੂ ਰਹੇਗਾ। ਉਨ੍ਹਾਂ ਕਿਹਾ ਕਿ ਰੂਸੀ ਫੌਜ ਦੁਨੀਆ ਦੀ ਸਭ ਤੋਂ ਪ੍ਰਭਾਵਸ਼ਾਲੀ ਅਤੇ ਉੱਚ ਤਕਨੀਕ ਵਾਲੀ ਫੌਜ ਬਣ ਗਈ ਹੈ ਅਤੇ ਨਾਟੋ ''ਸਾਡੇ ਖਿਲਾਫ ਇਹ ਜੰਗ ਲੜਦਿਆਂ ਥੱਕ ਜਾਵੇਗਾ।'' ਪੁਤਿਨ ਨੇ ਇੱਕ ਦੁਭਾਸ਼ੀਏ ਰਾਹੀਂ ਵਿਦੇਸ਼ੀ ਪੱਤਰਕਾਰਾਂ ਦੇ ਇੱਕ ਸਮੂਹ ਨੂੰ ਕਿਹਾ, "ਅਸੀਂ ਬੜ੍ਹਤ ਹਾਸਲ ਕਰਾਂਗੇ। ਅਸੀਂ ਜਿੱਤਾਂਗੇ।'' ਰੂਸੀ ਨੇਤਾ ਨੇ ਸ਼ਾਂਤੀ ਵਾਰਤਾ ਦੀ ਇੱਛਾ ਜ਼ਾਹਰ ਕੀਤੀ ਅਤੇ ਯੂਕ੍ਰੇਨ 'ਤੇ ਪਹਿਲਾਂ ਦੀਆਂ ਕੋਸ਼ਿਸ਼ਾਂ ਤੋਂ ਪਿੱਛੇ ਹਟਣ ਦਾ ਦੋਸ਼ ਲਗਾਇਆ। ਪੁਤਿਨ ਨੇ ਕੁਝ ਹਫਤੇ ਪਹਿਲਾਂ ਆਪਣੇ ਬਿਆਨ 'ਚ ਕਿਹਾ ਸੀ ਕਿ ਰੂਸ ਇਸ ਮੁੱਦੇ 'ਤੇ ਭਾਰਤ, ਚੀਨ ਅਤੇ ਬ੍ਰਾਜ਼ੀਲ ਦੇ ਸੰਪਰਕ 'ਚ ਹੈ।
ਇਹ ਵੀ ਪੜ੍ਹੋ: ਕੈਨੇਡਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ’ਚ ਗਿਰਾਵਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8