ਗੈਰ-ਕਾਨੂੰਨੀ ਢੰਗ ਨਾਲ US ’ਚ ਦਾਖ਼ਲ ਹੋਏ ਭਾਰਤੀਆਂ ਨੂੰ ਕੀਤਾ ਗਿਆ ਰਿਹਾਅ, ਵਾਪਸ ਭੇਜਣ ਦੀ ਪ੍ਰਕਿਰਿਆ ਜਾਰੀ

Friday, Jan 28, 2022 - 09:32 AM (IST)

ਗੈਰ-ਕਾਨੂੰਨੀ ਢੰਗ ਨਾਲ US ’ਚ ਦਾਖ਼ਲ ਹੋਏ ਭਾਰਤੀਆਂ ਨੂੰ ਕੀਤਾ ਗਿਆ ਰਿਹਾਅ, ਵਾਪਸ ਭੇਜਣ ਦੀ ਪ੍ਰਕਿਰਿਆ ਜਾਰੀ

ਨਿਊਯਾਰਕ/ਅਮਰੀਕਾ (ਭਾਸ਼ਾ)- ਪਿਛਲੇ ਹਫ਼ਤੇ ਅਮਰੀਕਾ-ਕੈਨੇਡਾ ਸਰਹੱਦ ਨੇੜਿਓਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖ਼ਲ ਹੋਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਗਏ 7 ਭਾਰਤੀ ਨਾਗਰਿਕਾਂ ਨੂੰ ਬਾਰਡਰ ਪੈਟਰੋਲ (ਸਰਹੱਦੀ ਗਸ਼ਤੀ ਦਲ) ਨੇ ਰਿਹਾਅ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ ਜਾਰੀ ਹੈ। ਇਹ ਜਾਣਕਾਰੀ ਇਕ ਬਿਆਨ ਵਿਚ ਦਿੱਤੀ ਗਈ ਹੈ। ਬਿਆਨ ਵਿਚ ਕਿਹਾ ਗਿਆ ਹੈ, ‘ਪਿਛਲੇ ਹਫ਼ਤੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖ਼ਲ ਹੋਏ ਸਾਰੇ 7 ਪ੍ਰਵਾਸੀਆਂ ਨੂੰ ਵਾਪਸ ਭੇਜੇ ਜਾਣ ਦੀ ਪ੍ਰਕਿਰਿਆ ਇਮੀਗ੍ਰੇਸ਼ਨ ਅਤੇ ਰਾਸ਼ਟਰੀਅਤਾ ਐਕਟ ਦੇ ਤਹਿਤ ਜਾਰੀ ਹੈ।’

ਇਹ ਵੀ ਪੜ੍ਹੋ: ਆਬੂਧਾਬੀ ਹਮਲੇ ’ਚ ਮਾਰੇ ਗਏ ਹਰਦੀਪ ਦੀ ਪਤਨੀ ਨੂੰ ਲੱਗਾ ਸਦਮਾ, ਮੁੜ-ਮੁੜ ਉਚਾਰ ਰਹੀ ਹੈ ਇਹ 'ਸ਼ਬਦ'

ਬਿਆਨ ਅਨੁਸਾਰ, ‘ਸਾਰੇ ਪ੍ਰਵਾਸੀਆਂ ਨੂੰ ਸਰਹੱਦ ਗਸ਼ਤੀ ਦਲ ਦੀ ਹਿਰਾਸਤ ਵਿਚੋਂ  ਰਿਹਾਅ ਕਰ ਦਿੱਤਾ ਗਿਆ ਹੈ।’ 7 ਭਾਰਤੀ ਨਾਗਰਿਕਾਂ ਨੂੰ ਪਿਛਲੇ ਹਫ਼ਤੇ ਅਮਰੀਕਾ-ਕੈਨੇਡਾ ਸਰਹੱਦ ਨੇੜੇ ਅਮਰੀਕੀ ਅਧਿਕਾਰੀਆ ਨੇ ਫੜਿਆ ਸੀ। ਇਸ ਸਬੰਧ ਵਿਚ 47 ਸਾਲਾ ਸਟੀਵ ਸ਼ੈਂਡ ’ਤੇ ਮਨੁੱਖੀ ਤਸਕਰੀ ਦਾ ਦੋਸ਼ ਲਗਾਇਆ ਗਿਆ ਹੈ। ਉਹ 15 ਯਾਤਰੀਆਂ ਵਾਲੀ ਵੈਨ ਚਲਾ ਰਿਹਾ ਸੀ ਅਤੇ 2 ਭਾਰਤੀ ਨਾਗਰਿਕਾਂ ਨੂੰ ਲੈ ਕੇ ਜਾ ਰਿਹਾ ਸੀ, ਜੋ ਅਮਰੀਕਾ ਵਿਚ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਸਨ। ਸ਼ੈਂਡ ਨੂੰ 19 ਜਨਵਰੀ ਨੂੰ ਅਮਰੀਕਾ-ਕੈਨੇਡਾ ਸਰਹੱਦ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। 5 ਭਾਰਤੀ ਨਾਗਰਿਕਾਂ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਉਹ ਇਸ ਉਮੀਦ ਵਿਚ ਕੈਨੇਡੀਅਨ ਸਰਹੱਦ ਪਾਰ ਕਰ ਗਏ ਸਨ ਕਿ ਕੋਈ ਉਨ੍ਹਾਂ ਨੂੰ ਆਪਣੇ ਨਾਲ ਲੈ ਜਾਵੇਗਾ।

ਇਹ ਵੀ ਪੜ੍ਹੋ: ਹਥਿਆਰਾਂ ਦਾ 'ਘਰ' ਬਣਿਆ ਪਾਕਿਸਤਾਨ, ਪੀਜ਼ਾ ਵਾਂਗ ਹੋਮ ਡਿਲਿਵਰ ਕੀਤੀ ਜਾ ਰਹੀ ਹੈ AK-47

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News