ਆਕਲੈਂਡ ’ਚ ਅੱਤਵਾਦੀ ਹਮਲਾ, ਜ਼ਖ਼ਮੀਆਂ ਦੀ ਗਿਣਤੀ ਹੋਈ 7
Saturday, Sep 04, 2021 - 12:50 PM (IST)

ਆਕਲੈਂਡ (ਵਾਰਤਾ) : ਨਿਊਜ਼ੀਲੈਂਡ ਦੇ ਆਕਲੈਂਡ ਸ਼ਹਿਰ ਵਿਚ ਬੀਤੇ ਦਿਨ ਹੋਏ ਅੱਤਵਾਦੀ ਹਮਲੇ ਵਿਚ ਜ਼ਖ਼ਮੀ ਹੋਣ ਵਾਲੇ ਲੋਕਾਂ ਦੀ ਗਿਣਤੀ 7 ਹੋ ਗਈ ਹੈ, ਜਿਨ੍ਹਾਂ ਵਿਚੋਂ 3 ਦੀ ਹਾਲਤ ਗੰਭੀਰ ਹੈ। ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸ਼ਨੀਵਾਰ ਨੂੰ ਦੱਸਿਆ ਕਿ ਇਕ ਵਿਅਕਤੀ ਨੇ ਆਕਲੈਂਡ ਵਿਚ ਸ਼ੁੱਕਰਵਾਰ ਨੂੰ ਇਕ ਸੁਪਰਮਾਰਕਿਟ ਵਿਚ ਚਾਕੂ ਨਾਲ ਹਮਲਾ ਕੀਤਾ, ਜਿਸ ਵਿਚ 7 ਲੋਕ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: ਪਟਿਆਲਾ ਦੇ ਨੌਜਵਾਨ ਦਾ ਅਮਰੀਕਾ 'ਚ ਗੋਲੀ ਮਾਰ ਕੇ ਕਤਲ
ਜੈਸਿੰਡਾ ਅਰਡਰਨ ਨੇ ਇਸ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ ਹੈ। ਟੀਵੀਐਨਜੈਡ ਨਿਊਜ਼ ਆਊਟਲੈਟ ਵੱਲੋਂ ਪ੍ਰਸਾਰਿਤ ਇਕ ਪੱਤਰਕਾਰ ਸੰਮੇਲਨ ਵਿਚ ਅਰਡਰਨ ਨੇ ਕਿਹਾ, ‘ਹੁਣ ਅਸੀਂ ਜਾਣਦੇ ਹਾਂ ਕਿ ਕੱਲ ਕੁੱਲ 7 ਲੋਕ ਜ਼ਖ਼ਮੀ ਹੋਏ ਸਨ। ਹਸਪਤਾਲ ਵਿਚ 5 ਲੋਕ ਹਨ, 3 ਲੋਕਾਂ ਦੀ ਹਾਲਤ ਗੰਭੀਰ ਹੈ।’ ਹਮਲਾਵਰ ਨੂੰ ਹਮਲੇ ਵਾਲੀ ਜਗ੍ਹਾ ’ਤੇ ਹੀ ਮਾਰ ਦਿੱਤਾ ਗਿਆ ਸੀ। ਹਮਲਾਵਰ 2011 ਵਿਚ ਸ੍ਰੀਲੰਕਾ ਤੋਂ ਨਿਊਜ਼ੀਲੈਂਡ ਪਹੁੰਚਿਆ ਸੀ ਅਤੇ ਉਸ ਦੇ ਅੱਤਵਾਦੀ ਵਿਚਾਰਾਂ ਕਾਰਨ ਪੁਲਸ ਨੇ ਉਸ ’ਤੇ ਨਜ਼ਰ ਰੱਖੀ ਹੋਈ ਸੀ।
ਇਹ ਵੀ ਪੜ੍ਹੋ: ਅਸਲ ਰੰਗ ਵਿਖਾਉਣ ਲੱਗਾ ਤਾਲਿਬਾਨ, ਹਿਜਾਬ ਨਾ ਪਾਉਣ ਵਾਲੀਆਂ ਔਰਤਾਂ ਲਈ ਜਾਰੀ ਕੀਤਾ ਨਵਾਂ ਆਦੇਸ਼