ਨੇਪਾਲ ''ਚ ਸੜਕ ਹਾਦਸੇ ਦੌਰਾਨ 7 ਲੋਕਾਂ ਦੀ ਮੌਤ

07/18/2018 9:22:31 PM

ਕਾਠਮੰਡੂ— ਪੱਛਮੀ ਬੰਗਾਲ 'ਚ ਇਕ ਸੜਕ ਹਾਦਸਾ ਹੋਣ ਦੀ ਖਬਰ ਮਿਲੀ ਹੈ, ਜਿਸ 'ਚ 7 ਲੋਕਾਂ ਦੀ ਮੌਤ ਹੋ ਗਈ ਹੈ ਤੇ ਹੋਰ 4 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਇਹ ਹਾਦਸਾ ਪੱਛਮੀ ਬੰਗਾਲ ਦੇ ਰੁਕੁਮ ਜ਼ਿਲੇ 'ਚ ਵਾਪਰਿਆ ਹੈ। ਇਸ ਦੀ ਜਾਣਕਾਰੀ ਪੁਲਸ ਨੇ ਦਿੱਤੀ ਹੈ।
ਪੁਲਸ ਨੇ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਬੁੱਧਵਾਰ ਨੂੰ ਦੁਪਹਿਰ ਵੇਲੇ ਇਕ ਜੀਪ, ਜੋ ਕਿ ਰੁਕੁਮਕੋਟ ਤੋਂ ਧੌਲਾਪਿਆਰਾ ਵੱਲ ਜਾ ਰਹੀ ਸੀ, ਸੜਕ 'ਤੇ ਕੰਟਰੋਲ ਤੋਂ ਬਾਹਰ ਹੋ ਕੇ ਧਾਰਾਪਾਣੀ ਦੇ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਚਾਰ ਲੋਕਾਂ ਦੀ ਘਟਨਾ ਵਾਲੀ ਥਾਂ 'ਤੇ ਹੀ ਮੌਤ ਹੋ ਗਈ ਤੇ ਤਿੰਨ ਹੋਰ ਨੇ ਹਸਪਤਾਲ 'ਚ ਇਲਾਜ ਦੌਰਾਨ ਦੰਮ ਤੋੜ ਦਿੱਤਾ। ਇਸ ਦੇ ਨਾਲ ਹੀ ਡਰਾਈਵਰ ਸਣੇ ਚਾਰ ਹੋਰ ਲੋਕਾਂ ਨੂੰ ਵੀ ਏਅਰਲਿਫਟ ਰਾਹੀਂ ਕਾਠਮੰਡੂ ਦੇ ਹਸਪਤਾਲ ਲਿਜਾਇਆ ਗਿਆ ਹੈ।


Related News