ਨੇਪਾਲ ''ਚ ਵਾਪਰਿਆ ਸੜਕ ਹਾਦਸਾ, 7 ਲੋਕਾਂ ਦੀ ਦਰਦਨਾਕ ਮੌਤ

07/02/2024 6:03:46 PM

ਕਾਠਮੰਡੂ (ਆਈ.ਏ.ਐੱਨ.ਐੱਸ.): ਪੱਛਮੀ ਨੇਪਾਲ ਦੇ ਰੋਲਪਾ ਜਿਲ੍ਹੇ ਵਿੱਚ ਇੱਕ ਜੀਪ ਦੇ ਸੜਕ ਤੋਂ ਹੇਠਾਂ ਡਿੱਗਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ। ਸਥਾਨਕ ਪੁਲਸ ਨੇ ਮੰਗਲਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਜ਼ਿਲ੍ਹਾ ਪੁਲਸ ਦੇ ਬੁਲਾਰੇ ਰੋਹਿਤ ਕੁਮਾਰ ਸ਼ਾਹੀ ਨੇ ਦੱਸਿਆ ਕਿ ਹਾਦਸਾ ਸੋਮਵਾਰ ਨੂੰ ਉਸ ਸਮੇਂ ਵਾਪਰਿਆ, ਜਦੋਂ ਡਰਾਈਵਰ ਨੇ ਜੀਪ ਨੂੰ ਪਿੱਛੇ ਮੋੜਨ ਦੀ ਕੋਸ਼ਿਸ਼ ਕੀਤੀ ਕਿਉਂਕਿ ਜ਼ਮੀਨ ਖਿਸਕਣ ਕਾਰਨ ਸੜਕ ਜਾਮ ਹੋ ਗਈ ਸੀ।

ਪੜ੍ਹੋ ਇਹ ਅਹਿਮ ਖ਼ਬਰ-ਯੁੱਧ ਸ਼ੁਰੂ ਹੋਣ ਤੋਂ ਬਾਅਦ ਪਹਿਲੀ ਵਾਰ ਯੂਕ੍ਰੇਨ ਪਹੁੰਚੇ ਹੰਗਰੀ ਦੇ ਪ੍ਰਧਾਨ ਮੰਤਰੀ ਓਰਬਨ

ਸ਼ਾਹੀ ਨੇ ਸਿਨਹੂਆ ਨਿਊਜ਼ ਏਜੰਸੀ ਨੂੰ ਦੱਸਿਆ ਕਿ ਜੀਪ ਵਿੱਚ 15 ਲੋਕ ਸਵਾਰ ਸਨ ਅਤੇ ਪੰਜ ਜਣਿਆਂ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ, ਜਦਕਿ ਦੋ ਹੋਰਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਸ਼ਾਹੀ ਨੇ ਅੱਗੇ ਦੱਸਿਆ ਕਿ ਹਾਦਸੇ ਵਿੱਚ ਅੱਠ ਲੋਕ ਜ਼ਖਮੀ ਹੋ ਗਏ ਅਤੇ ਇੱਕ ਦੀ ਹਾਲਤ ਗੰਭੀਰ ਹੈ। ਫਿਲਹਾਲ ਜਾਂਚ ਜਾਰੀ ਹੈ। ਹਾਦਸੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News