ਪਾਕਿ ਤੋਂ ਵੱਡੀ ਖ਼ਬਰ: ਇਕੋ ਪਰਿਵਾਰ ਦੇ 7 ਜੀਆਂ ਨੂੰ ਗੋਲੀਆਂ ਨਾਲ ਭੁੰਨਿਆ

Thursday, Jun 24, 2021 - 11:59 AM (IST)

ਪਾਕਿ ਤੋਂ ਵੱਡੀ ਖ਼ਬਰ: ਇਕੋ ਪਰਿਵਾਰ ਦੇ 7 ਜੀਆਂ ਨੂੰ ਗੋਲੀਆਂ ਨਾਲ ਭੁੰਨਿਆ

ਪੇਸ਼ਾਵਰ (ਭਾਸ਼ਾ) : ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਵਿਚ ਪੁਰਾਣੀ ਰੰਜਿਸ਼ ਵਿਚ ਹਥਿਆਰਬੰਦ ਲੋਕਾਂ ਦੇ ਇਕ ਸਮੂਹ ਨੇ ਇਕੋ ਪਰਿਵਾਰ ਦੇ 7 ਜੀਆਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਬੁੱਧਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ। ਘਟਨਾ ਮੰਗਲਵਾਰ ਨੂੰ ਚਮਕਾਨੀ ਇਲਾਕੇ ਵਿਚ ਵਾਪਰੀ।

ਇਹ ਵੀ ਪੜ੍ਹੋ: ਦੇਸ਼ ਦੀ ਪਹਿਲੀ ਮਹਿਲਾ ਪੈਰਾ ਸ਼ੂਟਿੰਗ ਚੈਂਪੀਅਨ ਸੜਕ ’ਤੇ ਵੇਚ ਰਹੀ ਨਮਕੀਨ-ਬਿਸਕਿਟ

ਪੁਲਸ ਨੇ ਕਿਹਾ ਕਿ ਹਥਿਆਰਬੰਦ ਹਮਲਾਵਰ ਪੇਸ਼ਾਵਰ ਦੇ ਉਪਨਗਰ ਇਲਾਕੇ ਵਿਚ ਇਕ ਘਰ ਵਿਚ ਦਾਖ਼ਲ ਹੋਏ ਅਤੇ 2 ਬੱਚਿਆਂ, 3 ਔਰਤਾਂ ਅਤੇ 2 ਪੁਰਸ਼ਾਂ ਨੂੰ ਗੋਲੀ ਮਾਰ ਕੇ ਮੌਕੇ ਤੋਂ ਫਰਾਰ ਹੋ ਗਏ। ਪੀੜਤ ਇਕ ਹੀ ਪਰਿਵਾਰ ਦੇ ਮੈਂਬਰ ਸਨ। ਪੁਲਸ ਮੁਤਾਬਕ ਪੁਰਾਣੀ ਰੰਜਿਸ਼ ਦੇ ਚੱਲਦੇ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਪੁਲਸ ਨੇ ਕਿਹਾ ਕਿ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪਾਕਿ ’ਚ ਜਨਰਲ ਬਾਜਵਾ ਦੀ ਹੱਤਿਆ ਦੀ ਸਾਜ਼ਿਸ਼! ਫੌਜ ਦੇ ਕਈ ਸੀਨੀਅਰ ਅਧਿਕਾਰੀ ਤੇ ਜਵਾਨ ਗ੍ਰਿਫ਼ਤਾਰ

 


author

cherry

Content Editor

Related News