ਬਲੋਚਿਸਤਾਨ ''ਚ ਦੋ ਅੱਤਵਾਦੀ ਹਮਲਿਆਂ ''ਚ 7 ਪਾਕਿ ਫੌਜੀਆਂ ਦੀ ਮੌਤ
Tuesday, May 19, 2020 - 03:51 PM (IST)
ਕਰਾਚੀ- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਦੋ ਵੱਖ-ਵੱਖ ਅੱਤਵਾਦੀ ਹਮਲਿਆਂ ਵਿਚ 7 ਪਾਕਿਸਤਾਨੀ ਫੌਜੀਆਂ ਦੀ ਮੌਤ ਹੋ ਗਈ। ਮੰਗਲਵਾਰ ਨੂੰ ਜਾਰੀ ਇਕ ਅਧਿਕਾਰਿਤ ਬਿਆਨ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ।
ਪਾਕਿਸਤਾਨੀ ਫੌਜ ਦੇ ਮੀਡੀਆ ਵਿਭਾਗ ਇੰਟਰ ਸਰਵਿਸਸ ਪਬਲਿਕ ਰਿਲੇਸ਼ਨ (ਆਈ.ਐਸ.ਪੀ.ਆਰ.) ਨੇ ਕਿਹਾ ਕਿ ਅੱਤਵਾਦੀਆਂ ਨੇ ਸੋਮਵਾਰ ਰਾਤ ਨੂੰ ਪੀਰ ਗੈਬ ਖੇਤਰ ਵਿਚ ਫ੍ਰੰਟੀਅਰ ਕੋਰ ਦੇ ਇਕ ਵਾਹਨ ਨੂੰ ਆਈ.ਈ.ਡੀ. ਧਮਾਕੇ ਨਾਲ ਉਡਾ ਦਿੱਤਾ, ਜਿਸ ਕਾਰਣ ਪਾਕਿਸਤਾਨੀ ਫੌਜ ਦੇ 6 ਜਵਾਨਾਂ ਦੀ ਮੌਤ ਹੋ ਗਈ। ਬਲੋਚਿਸਤਾਨ ਦੇ ਕੈਚ ਇਲਾਕੇ ਵਿਚ ਇਕ ਹੋਰ ਘਟਨਾ ਵਿਚ ਅੱਤਵਾਦੀਆਂ ਦੇ ਨਾਲ ਮੁਕਾਬਲੇ ਵਿਚ ਇਕ ਹੋਰ ਫੌਜੀ ਦੀ ਮੌਤ ਹੋ ਗਈ। ਘਟਨਾ ਤੜਕੇ ਹੋਈ ਜਦੋਂ ਸੁਰੱਖਿਆ ਬਲਾਂ ਦੇ ਜਵਾਨ ਸਰਹੱਦ 'ਤੇ ਕੰਡਿਆਲੀ ਤਾਰ ਲਾਉਣ ਦਾ ਕੰਮ ਕਰ ਰਹੇ ਸਨ। ਸੰਸਾਧਨ ਸੰਪਨ ਬਲੋਚਿਸਤਾਨ ਪਾਕਿਸਤਾਨ ਦੇ ਦੱਖਣ-ਪੱਛਮੀ ਹਿੱਸੇ ਵਿਚ ਸਥਿਤ ਹੈ ਤੇ ਇਸ ਦੀ ਸਰਹੱਦ ਅਫਗਾਨਿਸਤਾਨ ਤੇ ਈਰਾਨ ਨਾਲ ਲੱਗਦੀ ਹੈ। ਬਲੋਚਿਸਤਾਨ ਪਾਕਿਸਤਾਨ ਦਾ ਸਭ ਤੋਂ ਵੱਡਾ ਤੇ ਗਰੀਬ ਸੂਬਾ ਹੈ। ਬਲੋਚ ਰਾਸ਼ਟਰਵਾਦੀ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਂਦੇ ਰਹਿੰਦੇ ਹਨ।