ਅਮਰੀਕਾ ''ਚ ਭਿਆਨਕ ਤੂਫਾਨ ਦਾ ਕਹਿਰ, ਘੱਟੋ-ਘੱਟ 7 ਲੋਕਾਂ ਦੀ ਮੌਤ (ਤਸਵੀਰਾਂ)
Friday, Jan 13, 2023 - 11:58 AM (IST)
ਸੇਲਮਾ (ਏਜੰਸੀ): ਅਮਰੀਕਾ ਦੇ ਦੱਖਣੀ ਖੇਤਰ ‘ਚ ਭਿਆਨਕ ਤੂਫਾਨ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸ ਨਾਲ ਮੱਧ ਅਲਾਬਾਮਾ ਵਿੱਚ ਘੱਟੋ-ਘੱਟ ਛੇ ਲੋਕਾਂ ਦੀ ਜਾਨ ਚਲੀ ਗਈ ਅਤੇ ਜਾਰਜੀਆ ਵਿੱਚ ਇੱਕ ਹੋਰ ਦੀ ਮੌਤ ਹੋ ਗਈ। ਵੀਰਵਾਰ ਨੂੰ ਹਜ਼ਾਰਾਂ ਲੋਕਾਂ ਨੂੰ ਬਿਜਲੀ ਨਾ ਹੋਣ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਐਮਰਜੈਂਸੀ ਸੇਵਾਵਾਂ ਦੇ ਕਾਉਂਟੀ ਦੇ ਪ੍ਰਬੰਧਕ ਨਿਰਦੇਸ਼ਕ ਅਰਨੀ ਬੈਗੇਟ ਨੇ ਕਿਹਾ ਕਿ ਸੈਲਮਾ ਤੋਂ ਲਗਭਗ 66 ਕਿਲੋਮੀਟਰ ਉੱਤਰ-ਪੂਰਬ ਵਿੱਚ ਅਲਬਾਮਾ ਦੀ ਔਟੌਗਾ ਕਾਉਂਟੀ ਵਿੱਚ ਘੱਟੋ-ਘੱਟ ਛੇ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਤੂਫਾਨ ਨਾਲ ਅੰਦਾਜ਼ਨ 40 ਤੋਂ 50 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਡਰਾਈਵਰ 'ਤੇ ਲੱਗਾ ਸਿੱਖ ਨੌਜਵਾਨਾਂ ਦੀ ਹੱਤਿਆ ਕਰਨ ਦਾ ਦੋਸ਼
ਬੈਗੇਟ ਨੇ ਐਸੋਸੀਏਟਿਡ ਪ੍ਰੈਸ ਨੂੰ ਦੱਸਿਆ ਕਿ ਘੱਟੋ-ਘੱਟ 12 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ, ਜਿਹਨਾਂ ਨੂੰ ਐਮਰਜੈਂਸੀ ਸੇਵਾਵਾਂ ਦੇ ਕਰਮੀਆਂ ਦੁਆਰਾ ਹਸਪਤਾਲ ਲਿਜਾਇਆ ਗਿਆ। ਉਸਨੇ ਦੱਸਿਆ ਕਿ ਕਰਮਚਾਰੀ ਵੀਰਵਾਰ ਸ਼ਾਮ ਨੂੰ ਉਨ੍ਹਾਂ ਲੋਕਾਂ ਦੀ ਭਾਲ ਕਰਨ ਲਈ ਡਿੱਗੇ ਦਰੱਖਤਾਂ ਨੂੰ ਹਟਾਉਣ ਲਈ ਕੰਮ ਕਰ ਰਹੇ ਸਨ, ਜਿਨ੍ਹਾਂ ਨੂੰ ਮਦਦ ਦੀ ਲੋੜ ਸੀ। ਆਟੋਗਾ ਕਾਉਂਟੀ ਕੋਰੋਨਰ ਬਸਟਰ ਬਾਰਬਰ ਨੇ ਵੀਰਵਾਰ ਦੇਰ ਰਾਤ ਕਿਹਾ ਕਿ "ਕਈ ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ, ਜਿਨ੍ਹਾਂ ਦਾ ਅਜੇ ਤੱਕ ਪਤਾ ਵੀ ਨਹੀਂ ਲੱਗ ਸਕਿਆ ਹੈ। ਮਲਬੇ ਨੂੰ ਹਟਾਉਣ ਦਾ ਕੰਮ ਜਾਰੀ ਹੈ।” 'ਪਾਵਰ ਆਊਟੇਜਸ ਯੂਐਸ' ਦੇ ਅਨੁਸਾਰ ਅਲਾਬਾਮਾ ਵਿੱਚ ਲਗਭਗ 40,000 ਲੋਕਾਂ ਨੇ ਵੀਰਵਾਰ ਨੂੰ ਬਿਜਲੀ ਤੋਂ ਬਿਨਾਂ ਰਾਤ ਕੱਟੀ। ਜਾਰਜੀਆ 'ਚ ਕਰੀਬ 86,000 ਲੋਕਾਂ ਨੂੰ ਬਿਜਲੀ ਦੀ ਕਮੀ ਦਾ ਸਾਹਮਣਾ ਕਰਨਾ ਪਿਆ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।