41 ਯਾਤਰੀਆਂ ਨਾਲ ਭਰੀ ਬੱਸ ਪਲਟੀ, 7 ਲੋਕਾਂ ਦੀ ਮੌਤ

06/30/2024 6:08:33 PM

ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਦੇ ਦੱਖਣੀ ਬੰਦਰਗਾਹ ਸ਼ਹਿਰ ਕਰਾਚੀ 'ਚ ਐਤਵਾਰ ਨੂੰ ਇਕ ਯਾਤਰੀ ਬੱਸ ਦੇ ਪਲਟਣ ਨਾਲ 7 ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ। ਇਕ ਬਚਾਅ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਬਚਾਅ ਸੇਵਾ ਦੇ ਕਰਮੀਆਂ ਨੇ ਦੱਸਿਆ ਕਿ ਕਰਾਚੀ ਦੇ ਮਾਰੀਪੁਰ ਉਪਨਗੀ ਖੇਤਰ 'ਚ ਨਿਊ ਅਦਾ ਇਲਾਕੇ ਕੋਲ 41 ਯਾਤਰੀਆਂ ਨੂੰ ਲਿਜਾ ਰਹੀ ਇਕ ਤੇਜ਼ ਰਫ਼ਤਾਰ ਬੱਸ ਸੜਕ ਕਿਨਾਰੇ ਫੁਟਪਾਥ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। 

ਪੁਲਸ ਅਤੇ ਬਚਾਅ ਦਲ ਹਾਦਸੇ ਵਾਲੀ ਜਗ੍ਹਾ 'ਤੇ ਪਹੁੰਚੇ ਅਤੇ ਲਾਸ਼ਾਂ ਤੇ ਜ਼ਖ਼ਮੀਆਂ ਨੂੰ ਸ਼ਹਿਰ ਦੇ ਸਿਵਲ ਹਸਪਤਾਲ ਦੇ ਟਰਾਮਾ ਸੈਂਟਰ ਪਹੁੰਚਾਇਆ। ਬਚਾਅ ਕਰਮੀਆਂ ਨੇ ਦੱਸਿਆ ਕਿ ਮ੍ਰਿਤਕਾਂ ਦੀ ਗਿਣਤੀ ਵੱਧ ਸਕਦੀ ਹੈ, ਕਿਉਂਕਿ ਜ਼ਖਮੀਆਂ 'ਚੋਂ ਕਈਆਂ ਦੀ ਹਾਲਤ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ 'ਚ ਚਾਰ ਬੱਚੇ, 2 ਔਰਤਾਂ ਅਤੇ ਇਕ ਪੁਰਸ਼ ਸ਼ਾਮਲ ਹੈ, ਜੋ ਭੰਗੋਰੀਆ ਗੋਥ ਖੇਤਰ ਦੇ ਇਕ ਹੀ ਪਰਿਵਾਰ ਦੇ ਮੈਂਬਰ ਸਨ। ਇਹ ਪਰਿਵਾਰ ਪਿਕਨਿਕ ਮਨਾਉਣ ਲਈ ਤੱਟਵਰਤੀ ਖੇਤਰਾਂ 'ਚ ਜਾ ਰਿਹਾ ਸੀ। ਦੱਖਣ ਸਿੰਧ ਸੂਬੇ ਦੇ ਗਵਰਨਰ ਕਾਮਰਾਨ ਟੇਸੋਰੀ ਨੇ ਮ੍ਰਿਤਕਾਂ ਦੇ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਨੂੰ ਸਰਵਸ਼੍ਰੇਸ਼ਠ ਇਲਾਜ ਪ੍ਰਦਾਨ ਕਰਨ ਦਾ ਨਿਰਦੇਸ਼ ਦਿੱਤਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e


DIsha

Content Editor

Related News