ਦੱਖਣੀ ਕੋਰੀਆ ਦੇ ਇਕ ਹੋਟਲ ''ਚ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ, 12 ਜ਼ਖਮੀ

Thursday, Aug 22, 2024 - 09:22 PM (IST)

ਦੱਖਣੀ ਕੋਰੀਆ ਦੇ ਇਕ ਹੋਟਲ ''ਚ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ, 12 ਜ਼ਖਮੀ

ਸਿਓਲ : ਦੱਖਣੀ ਕੋਰੀਆ ਦੇ ਸ਼ਹਿਰ ਬੁਕੇਓਨ ਦੇ ਇਕ ਹੋਟਲ ਵਿਚ ਅੱਗ ਲੱਗਣ ਕਾਰਨ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ 12 ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਬੁਕੇਓਨ ਦੇ ਪਬਲਿਕ ਹੈਲਥ ਡਿਪਾਰਟਮੈਂਟ ਦੇ ਡਾਇਰੈਕਟਰ ਕਿਮ ਇਨ-ਜੇ ਨੇ ਕਿਹਾ ਕਿ ਜ਼ਖਮੀਆਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਦਾ ਨੇੜਲੇ ਛੇ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। 

ਬੁਕੇਓਨ ਦੇ ਫਾਇਰ ਸਟੇਸ਼ਨ ਦੇ ਇੱਕ ਅਧਿਕਾਰੀ ਲੀ ਸਾਂਗ-ਡੋਨ ਨੇ ਦੱਸਿਆ ਕਿ ਵੀਰਵਾਰ ਸ਼ਾਮ ਨੂੰ ਜਦੋਂ ਅੱਗ ਲੱਗੀ ਤਾਂ ਨੌ ਮੰਜ਼ਿਲਾ ਹੋਟਲ ਵਿੱਚ 23 ਮਹਿਮਾਨ ਠਹਿਰੇ ਹੋਏ ਸਨ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਕਿਸ ਕਾਰਨ ਲੱਗੀ। ਲੀ ਨੇ ਕਿਹਾ ਕਿ ਅੱਠਵੀਂ ਮੰਜ਼ਿਲ ਤੋਂ ਫੈਲੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ, ਪਰ ਜ਼ਖਮੀਆਂ ਅਤੇ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਐਮਰਜੈਂਸੀ ਸੇਵਾਵਾਂ ਦੇ ਕਰਮਚਾਰੀ ਇਮਾਰਤ ਵਿੱਚ ਲੋਕਾਂ ਦੀ ਭਾਲ ਕਰ ਰਹੇ ਹਨ। ਲੀ ਨੇ ਕਿਹਾ ਕਿ ਪੀੜਤ ਹਾਲ ਅਤੇ ਪੌੜੀਆਂ 'ਤੇ ਮਿਲੇ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅੱਗ ਬੁਝਾਉਣ ਲਈ 150 ਤੋਂ ਵੱਧ ਫਾਇਰ ਕਰਮੀਆਂ ਅਤੇ 46 ਫਾਇਰ ਵਾਹਨ ਤਾਇਨਾਤ ਕੀਤੇ ਗਏ ਸਨ।


author

Baljit Singh

Content Editor

Related News