ਸੰਗੀਤ ਸਮਾਰੋਹ ਦੌਰਾਨ ਭਜਦੌੜ, ਸੱਤ ਮੌਤਾਂ
Sunday, Jul 28, 2024 - 12:45 PM (IST)
ਕਿਨਸ਼ਾਸਾ (ਪੋਸਟ ਬਿਊਰੋ)- ਕਾਂਗੋ ਦੀ ਰਾਜਧਾਨੀ ਕਿਨਸ਼ਾਸਾ ਵਿੱਚ ਸ਼ਨੀਵਾਰ ਰਾਤ ਨੂੰ ਇੱਕ ਸੰਗੀਤ ਸਮਾਰੋਹ ਦੌਰਾਨ ਭਜਦੌੜ ਮਚ ਗਈ, ਜਿਸ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕਿੰਸ਼ਾਸਾ ਦੇ ਗਵਰਨਰ ਡੇਨੀਅਲ ਬੰਬਾ ਨੇ ਕਿਹਾ ਕਿ ਮਸ਼ਹੂਰ ਗਾਇਕ ਮਾਈਕ ਕਲੰਬਾਈ ਰਾਜਧਾਨੀ ਦੇ ਕੇਂਦਰ ਵਿੱਚ ਸਟੇਡ ਡੇਸ ਸ਼ਹੀਦ ਸਟੇਡੀਅਮ ਵਿੱਚ ਆਯੋਜਿਤ ਇੱਕ ਸੰਗੀਤ ਸਮਾਰੋਹ ਵਿੱਚ ਪ੍ਰਦਰਸ਼ਨ ਕਰ ਰਹੇ ਸਨ ਜਦੋਂ ਇੱਕ ਭਜਦੌੜ ਮਚ ਗਈ। ਉਨ੍ਹਾਂ ਦੱਸਿਆ ਕਿ ਇਸ ਸਟੇਡੀਅਮ ਵਿੱਚ 80,000 ਦਰਸ਼ਕਾਂ ਦੇ ਬੈਠਣ ਦੀ ਵਿਵਸਥਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਡਾਕਟਰਾਂ ਦਾ ਕਮਾਲ; ਸਟੈਮ ਸੈੱਲ ਟ੍ਰਾਂਸਪਲਾਂਟ ਰਾਹੀਂ ਮਰੀਜ਼ ਹੋਇਆ ਐੱਚ.ਆਈ.ਵੀ. ਮੁਕਤ
ਸਰਕਾਰੀ ਟੈਲੀਵਿਜ਼ਨ ਚੈਨਲ 'ਆਰ.ਟੀ.ਐਨ.ਸੀ' ਦੀ ਖ਼ਬਰ ਮੁਤਾਬਕ ਸਟੇਡੀਅਮ 'ਚ ਮਚੀ ਭਜਦੌੜ 'ਚ 7 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਇਹ ਨਹੀਂ ਦੱਸਿਆ ਕਿ ਸਟੇਡੀਅਮ 'ਚ ਭਜਦੌੜ ਕਿਵੇਂ ਹੋਈ। ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਜਾਰੀ ਹੈ। ਹਾਲਾਂਕਿ, ਸਮਾਗਮ ਦਾ ਆਯੋਜਨ ਕਰਨ ਵਾਲੀ ਪ੍ਰਬੰਧਕ ਕੰਪਨੀ ਮਜਾਬੂ ਗੋਸਪੇਲ ਨੇ ਕਿਹਾ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ "ਸੁਰੱਖਿਆ ਕਰਮਚਾਰੀ ਕੁਝ ਦੰਗਾਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।" ਉਨ੍ਹਾਂ ਦੱਸਿਆ ਕਿ ਇਸ ਸਮਾਰੋਹ ਵਿੱਚ ਮਾਈਕ ਕਲੰਬਾਈ ਤੋਂ ਇਲਾਵਾ ਹੋਰ ਵੀ ਕਈ ਪ੍ਰਸਿੱਧ ਕਲਾਕਾਰਾਂ ਨੇ ਵੀ ਪੇਸ਼ਕਾਰੀ ਕਰਨੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।