ਪਾਕਿਸਤਾਨ ''ਚ ਤਾਲਿਬਾਨੀ ਕਮਾਂਡਰ ਸਮੇਤ 7 ਅੱਤਵਾਦੀ ਗ੍ਰਿਫ਼ਤਾਰ

Saturday, Feb 17, 2024 - 03:58 PM (IST)

ਪਾਕਿਸਤਾਨ ''ਚ ਤਾਲਿਬਾਨੀ ਕਮਾਂਡਰ ਸਮੇਤ 7 ਅੱਤਵਾਦੀ ਗ੍ਰਿਫ਼ਤਾਰ

ਲਾਹੌਰ (ਭਾਸ਼ਾ)- ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪੁਲਸ ਨੇ ਸ਼ਨੀਵਾਰ ਨੂੰ ਇਕ ਮੁੱਖ ਤਾਲਿਬਾਨ ਕਮਾਂਡਰ ਸਮੇਤ 7 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਕੇ ਇਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਪਾਕਿਸਤਾਨ ਦੀ ਪੰਜਾਬ ਪੁਲਸ ਦੇ ਅੱਤਵਾਦ ਰੋਕੂ ਵਿਭਾਗ (ਸੀ.ਟੀ.ਡੀ.) ਦੇ ਬੁਲਾਰੇ ਨੇ ਕਿਹਾ ਕਿ ਉਸ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਈ ਖੁਫੀਆ-ਅਧਾਰਤ ਆਪਰੇਸ਼ਨ ਚਲਾਏ ਅਤੇ 7 ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਅੱਤਵਾਦੀਆਂ ਕੋਲੋਂ ਹਥਿਆਰ, ਵਿਸਫੋਟਕ ਅਤੇ ਹੋਰ ਪਾਬੰਦੀਸ਼ੁਦਾ ਸਮੱਗਰੀ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ: ਨਿਊਜਰਸੀ 'ਚ ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਬੇਘਰ ਹੋਏ ਦਰਜਨਾਂ ਲੋਕਾਂ 'ਚ Indians ਵੀ ਸ਼ਾਮਲ

ਉਨ੍ਹਾਂ ਕਿਹਾ ਕਿ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੇ ਇੱਕ ਪ੍ਰਮੁੱਖ ਕਮਾਂਡਰ ਹਸਨੈਨ ਮੋਆਵੀਆ ਨੂੰ ਲਾਹੌਰ ਤੋਂ ਲਗਭਗ 400 ਕਿਲੋਮੀਟਰ ਦੂਰ ਬਹਾਵਲਪੁਰ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਹੋਰ ਅੱਤਵਾਦੀ ਪਾਬੰਦੀਸ਼ੁਦਾ ਸੰਗਠਨਾਂ- ਟੀ.ਟੀ.ਪੀ., ਅਲ-ਕਾਇਦਾ ਅਤੇ ਲਸ਼ਕਰ-ਏ-ਝਾਂਗਵੀ ਨਾਲ ਸਬੰਧਤ ਸਨ। ਅੱਤਵਾਦੀਆਂ ਕੋਲੋਂ ਇਕ ਹੈਂਡ ਗ੍ਰਨੇਡ, 3,048 ਗ੍ਰਾਮ ਵਿਸਫੋਟਕ, ਦੋ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.), 6 ਡੈਟੋਨੇਟਰ ਅਤੇ ਪਾਬੰਦੀਸ਼ੁਦਾ ਸਾਹਿਤ ਬਰਾਮਦ ਕੀਤਾ ਗਿਆ ਹੈ। ਪੁਲਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਨੇ ਸੂਬੇ 'ਚ ਹਮਲੇ ਦੀ ਯੋਜਨਾ ਬਣਾਈ ਸੀ ਅਤੇ ਉਹ ਉਨ੍ਹਾਂ ਸ਼ਹਿਰਾਂ 'ਚ ਮਹੱਤਵਪੂਰਨ ਅਦਾਰਿਆਂ ਨੂੰ ਨਿਸ਼ਾਨਾ ਬਣਾਉਣਾ ਚਾਹੁੰਦੇ ਸਨ। ਇੱਥੋਂ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਸ ਨੇ ਅੱਤਵਾਦੀਆਂ ਖਿਲਾਫ 7 ਮਾਮਲੇ ਦਰਜ ਕਰ ਲਏ ਹਨ ਅਤੇ ਅਗਲੇਰੀ ਜਾਂਚ ਲਈ ਉਨ੍ਹਾਂ ਨੂੰ ਕਿਸੇ ਅਣਦੱਸੀ ਥਾਂ 'ਤੇ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: 30 ਸਾਲ ਪਹਿਲਾਂ ਕੀਤਾ ਸੀ 2 ਬੱਚਿਆਂ ਦੀ ਮਾਂ ਦਾ ਕਤਲ, ਵਾਲਾਂ ਦੇ ਗੁੱਛੇ ਨੇ ਕਸੂਤਾ ਫਸਾਇਆ ਭਾਰਤੀ ਵਿਅਕਤੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


author

cherry

Content Editor

Related News