ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ''ਚ TTP ਦੇ 7 ਅੱਤਵਾਦੀ ਮਾਰੇ ਗਏ

02/14/2023 4:22:29 PM

ਪੇਸ਼ਾਵਰ (ਭਾਸ਼ਾ)- ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿੱਚ ਅੱਤਵਾਦੀਆਂ ਵੱਲੋਂ ਸੁਰੱਖਿਆ ਦਲ 'ਤੇ ਗੋਲੀਬਾਰੀ ਦੇ ਬਾਅਦ ਸੁਰੱਖਿਆ ਬਲਾਂ ਨੇ ਕਾਰਵਾਈ ਕਰਦੇ ਹੋਏ ਤਿੰਨ ਵਿਚਾਰ ਅਧੀਨ ਕੈਦੀਆਂ ਸਮੇਤ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਦੇ 7 ਅੱਤਵਾਦੀਆਂ ਨੂੰ ਮਾਰ ਦਿੱਤਾ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਅੱਤਵਾਦ ਰੋਕੂ ਵਿਭਾਗ (ਸੀ.ਟੀ.ਡੀ.) ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਸੀ.ਟੀ.ਡੀ. ਦੇ ਉਸ ਦਲ 'ਤੇ ਹਮਲਾ ਕੀਤਾ, ਜੋ ਪਾਬੰਦੀਸ਼ੁਦਾ ਸਮੂਹ ਨਾਲ ਸਬੰਧਤ ਅੱਤਵਾਦੀਆਂ ਨੂੰ ਸੂਬੇ ਦੇ ਬੰਨੂ ਜ਼ਿਲ੍ਹੇ 'ਚ ਸੋਮਵਾਰ ਨੂੰ ਸ਼ਿਫਟ ਕਰ ਰਿਹਾ ਸੀ।

ਉਨ੍ਹਾਂ ਕਿਹਾ ਕਿ ਹਿਰਾਸਤ ਵਿਚ ਲਏ ਗਏ ਕੈਦੀਆਂ ਨੂੰ ਛੁਡਾਉਣ ਦੇ ਉਦੇਸ਼ ਨਾਲ ਅੱਤਵਾਦੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਅਤੇ ਜਵਾਬੀ ਗੋਲੀਬਾਰੀ ਵਿਚ 3 ਕੈਦੀਆਂ ਸਮੇਤ 7 ਅੱਤਵਾਦੀ ਮਾਰੇ ਗਏ, ਜਦਕਿ ਬਾਕੀ ਭੱਜ ਗਏ। ਅਧਿਕਾਰੀ ਨੇ ਕਿਹਾ ਕਿ ਮਾਰੇ ਗਏ ਲੋਕ ਸੁਰੱਖਿਆ ਬਲਾਂ 'ਤੇ ਕੀਤੇ ਗਏ ਪਿਛਲੇ ਹਮਲਿਆਂ ਵਿਚ ਵੀ ਸ਼ਾਮਲ ਸਨ। ਉਹ ਬੰਨੂ ਛਾਉਣੀ ਪੁਲਸ 'ਤੇ ਹਮਲੇ ਅਤੇ ਇਕ ਕਾਂਸਟੇਬਲ ਦੇ ਕਤਲ ਮਾਮਲੇ ਵਿਚ ਲੋੜੀਂਦੇ ਸਨ। ਇਲਾਕੇ 'ਚ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਫਰਾਰ ਅੱਤਵਾਦੀਆਂ ਨੂੰ ਫੜਨ ਲਈ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ।


cherry

Content Editor

Related News