ਅਮਰੀਕਾ-ਮੈਕਸੀਕੋ ਸਰਹੱਦ ਪਾਰ ਕਰਦੇ ਕਈ ਭਾਰਤੀ ਕਾਬੂ (ਵੀਡੀਓ)

Thursday, Dec 21, 2023 - 11:19 AM (IST)

ਇੰਟਰਨੈਸ਼ਨਲ ਡੈਸਕ- ਵੱਡੀ ਗਿਣਤੀ ਵਿਚ ਭਾਰਤੀ ਅਮਰੀਕਾ ਜਾਣ ਦਾ ਸੁਫ਼ਨਾ ਦੇਖਦੇ ਹਨ। ਅਕਸਰ ਉਹ ਆਪਣੀ ਜ਼ਿੰਦਗੀ ਜੋਖਮ ਵਿਚ ਪਾ ਕੇ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹਨ। ਹਾਲ ਹੀ ਵਿਚ ਅਮਰੀਕਾ-ਮੈਕਸੀਕੋ ਬਾਰਡਰ 'ਤੇ ਕੁਝ ਭਾਰਤੀਆਂ ਨੂੰ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦਿਆਂ ਫੜ ਲਿਆ ਗਿਆ। ਇਹਨਾਂ ਵਿਚ ਜ਼ਿਆਦਾਤਰ ਨੌਜਵਾਨ ਹਨ। ਇਹ ਨੌਜਵਾਨ ਸੁਨਹਿਰੇ ਭੱਵਿਖ ਦੀ ਆਸ ਵਿਚ ਅਮਰੀਕਾ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਸਬੰਧੀ ਇਕ ਵੀਡੀਓ ਵੀ ਵਾਇਰਲ ਹੋ ਿਰਹਾ ਹੈ।

ਪੜ੍ਹੋ ਇਹ ਅਹਿਮ ਖ਼ਬਰ-ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ 'ਪ੍ਰਮਾਣੂ ਹਮਲੇ' ਦੀ ਦਿੱਤੀ ਧਮਕੀ

ਹਾਲ ਵਿਚ ਪ੍ਰਵਾਸੀਆਂ ਦੇ ਦਾਖਲੇ ਨੂੰ ਦੇਖਦੇ ਹੋਏ ਬਾਰਡਰ 'ਤੇ ਪੁਲਸ ਸਰਗਰਮ ਹੋ ਗਈ ਹੈ। ਪੁਲਸ ਸਮੇਂ-ਸਮੇਂ 'ਤੇ ਛੋਟੀ ਜਿਹੀ ਜਾਣਕਾਰੀ ਮਿਲਣ 'ਤੇ ਜਾਂਚ ਸ਼ੁਰੂ ਕਰ ਦਿੰਦੀ ਹੈ ਤੇ ਅੰਤਰਰਾਸ਼ਟਰੀ ਪੱਧਰ 'ਤੇ ਦਾਖਲ ਹੋਣ ਪ੍ਰਵਾਸੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ। ਇਨ੍ਹਾਂ ਵਿਚੋਂ ਕਈਆਂ ਨੂੰ ਨਜ਼ਰਬੰਦ ਕਰ ਦਿੱਤਾ ਜਾਂਦਾ ਹੈ ਤਾਂ ਕਈਆਂ ਨੂੰ ਵਾਪਸ ਉਨ੍ਹਾਂ ਦੇ ਦੇਸ਼ ਭੇਜ ਦਿੱਤਾ ਜਾਂਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 
 


author

Vandana

Content Editor

Related News