ਪਾਕਿਸਤਾਨ ਦੇ ਬਲੋਚਿਸਤਾਨ ’ਚ ਟਰੇਨ ’ਚ ਹੋਇਆ ਧਮਾਕਾ, ਕਈ ਜ਼ਖ਼ਮੀ

01/18/2022 4:43:25 PM

ਇਸਲਾਬਾਦ (ਵਾਰਤਾ) : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਮੰਗਲਵਾਰ ਦੁਪਹਿਰ ਨੂੰ ਇਕ ਯਾਤਰੀ ਟਰੇਨ ਵਿਚ ਹੋਏ ਧਮਾਕੇ ਵਿਚ ਕਈ ਯਾਤਰੀ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਅਤੇ ਰੇਲਵੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪਾਕਿਸਤਾਨ ਰੇਲਵੇ ਦੇ ਮੀਡੀਆ ਸੈਲ ਦੇ ਇਕ ਅਧਿਕਾਰੀ ਨੇ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਹੋਇਆ, ਜਦੋਂ ਟਰੇਨ ਸੂਬਾਈ ਰਾਜਧਾਨੀ ਕਵੇਟਾ ਤੋਂ ਰਵਾਨਾ ਹੋਈ।

ਇਹ ਵੀ ਪੜ੍ਹੋ: UAE ’ਚ ਡਰੋਨ ਹਮਲੇ ’ਚ ਮਾਰੇ ਗਏ 2 ਭਾਰਤੀਆਂ ਦੀ ਹੋਈ ਪਛਾਣ

ਉਹ ਮੁੱਢਲੀ ਰਿਪੋਰਟ ਤਿਆਰ ਕਰਨ ਲਈ ਧਮਾਕੇ ਦਾ ਵੇਰਵਾ ਇਕੱਠਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਟਰੈਕ ਨੇੜੇ ਇਕ ਬੰਬ ਲਗਾਇਆ ਗਿਆ ਸੀ ਅਤੇ ਜਿਵੇਂ ਹੀ ਟਰੇਨ ਉਸ ਨੇੜਿਓਂ ਲੰਘੀ, ਧਮਾਕਾ ਹੋ ਗਿਆ। ਧਮਾਕੇ ਕਾਰਨ ਟਰੇਨ 4 ਡੱਬੇ ਅਤੇ ਇੰਜਣ ਪਟੜੀ ਤੋਂ ਹੇਠਾਂ ਉਤਰ ਗਏ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਇਸ ਘਟਨਾ ਵਿਚ ਕੋਈ ਲੋਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ਼ ਲਈ ਕਵੇਟਾ ਦੇ ਇਕ ਹਸਪਤਾਲ ਲਿਜਾਇਆ ਗਿਆ ਹੈ।

ਇਹ ਵੀ ਪੜ੍ਹੋ: ਸੰਪਤੀ ਦਾ ਬਿਓਰਾ ਨਾ ਦੇਣ 'ਤੇ ਪਾਕਿ ਦੇ 150 ਜਨਤਕ ਨੁਮਾਇੰਦਿਆਂ ਖ਼ਿਲਾਫ਼ ਚੋਣ ਕਮਿਸ਼ਨ ਦਾ ਵੱਡੀ ਕਾਰਵਾਈ

 


cherry

Content Editor

Related News