ਉੱਤਰੀ ਨਾਈਜੀਰੀਆ ''ਚ ਦੋ ਮੰਜ਼ਿਲਾ ਸਕੂਲ ਡਿੱਗਣ ਕਾਰਨ ਕਈ ਵਿਦਿਆਰਥੀਆਂ ਦੀ ਮੌਤ, 100 ਤੋਂ ਵੱਧ ਲੋਕ ਫਸੇ
Saturday, Jul 13, 2024 - 05:49 AM (IST)
ਅਬੂਜਾ : ਉੱਤਰ-ਮੱਧ ਨਾਈਜੀਰੀਆ ਵਿਚ ਸ਼ੁੱਕਰਵਾਰ ਨੂੰ ਸਵੇਰ ਦੀਆਂ ਕਲਾਸਾਂ ਦੌਰਾਨ ਦੋ ਮੰਜ਼ਿਲਾ ਸਕੂਲ ਡਿੱਗਣ ਕਾਰਨ ਕਈ ਵਿਦਿਆਰਥੀਆਂ ਦੀ ਮੌਤ ਹੋ ਗਈ। ਨਾਈਜੀਰੀਆ ਦੀ ਰਾਸ਼ਟਰੀ ਐਮਰਜੈਂਸੀ ਪ੍ਰਬੰਧਨ ਏਜੰਸੀ ਨੇ ਇਹ ਜਾਣਕਾਰੀ ਦਿੱਤੀ। ਸਕੂਲ ਡਿੱਗਣ ਕਾਰਨ 120 ਦੇ ਕਰੀਬ ਵਿਦਿਆਰਥੀ ਅਤੇ ਅਧਿਆਪਕ ਫਸ ਗਏ ਅਤੇ ਮਲਬੇ ਹੇਠ ਦੱਬੇ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਕ ਸਥਾਨਕ ਟੈਲੀਵਿਜ਼ਨ ਸਟੇਸ਼ਨ ਨੇ 12 ਲੋਕਾਂ ਦੀ ਮੌਤ ਦੀ ਸੂਚਨਾ ਦਿੱਤੀ ਹੈ।
ਇਹ ਵੀ ਪੜ੍ਹੋ : ਹੁਣ ਅਮੀਰਾਂ 'ਤੇ ਲੱਗੇਗਾ ਵਾਧੂ ਟੈਕਸ, ਰਾਸ਼ਟਰਪਤੀ ਪੁਤਿਨ ਨੇ ਬਿੱਲ 'ਤੇ ਕੀਤੇ ਹਸਤਾਖਰ
ਅਧਿਕਾਰੀਆਂ ਨੇ 'ਸੇਂਟਸ ਅਕੈਡਮੀ ਕਾਲਜ' ਵਿਚ ਇਸ ਘਟਨਾ ਵਿਚ ਮਾਰੇ ਗਏ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਗਿਣਤੀ ਦੀ ਪੁਸ਼ਟੀ ਨਹੀਂ ਕੀਤੀ ਹੈ। ਨਾਈਜੀਰੀਆ ਦੀ ਰਾਸ਼ਟਰੀ ਐਮਰਜੈਂਸੀ ਪ੍ਰਬੰਧਨ ਏਜੰਸੀ ਨੇ ਕਿਹਾ ਕਿ ਬਚਾਅ ਅਤੇ ਸਿਹਤ ਕਰਮਚਾਰੀਆਂ ਦੇ ਨਾਲ-ਨਾਲ ਸੁਰੱਖਿਆ ਬਲਾਂ ਨੂੰ ਘਟਨਾ ਸਥਾਨ 'ਤੇ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਈ ਵਿਦਿਆਰਥੀ ਮਾਰੇ ਗਏ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e