ਨਿਊ ਸਾਊਥ ਵੇਲਜ਼ ''ਚ ਮੌਸਮ ਵਿਭਾਗ ਨੇ ਭਾਰੀ ਤੂਫਾਨ ਤੇ ਮੀਂਹ ਦੀ ਚਿਤਾਵਨੀ ਕੀਤੀ ਜਾਰੀ

02/04/2017 11:12:21 AM

ਨਿਊ ਸਾਊਥ ਵੇਲਜ਼— ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਆਸਟਰੇਲੀਆ ਦੇ ਨਿਊ ਸਾਊਥ ਵੇਲਜ਼ ਸੂਬੇ ''ਚ ਤੂਫਾਨ ਅਤੇ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਤੂਫਾਨ ਕਾਫੀ ਭਿਆਨਕ ਹੋ ਸਕਦਾ ਹੈ, ਜਿਸ ਕਾਰਨ ਤੇਜ਼ ਹਨ੍ਹੇਰੀ ਅਤੇ ਗੜ੍ਹੇ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਭਾਰੀ ਮੀਂਹ ਹੜ੍ਹ ਦਾ ਕਾਰਨ ਬਣ ਸਕਦਾ ਹੈ। 
ਵਿਭਾਗ ਮੁਤਾਬਕ ਭਾਰੀ ਮੀਂਹ ਕਾਰਨ ਨਿਊ ਸਾਊਥ ਵੇਲਜ਼ ਦੇ ਮੱਧ ਉੱਤਰੀ ਕੋਸਟ, ਹੰਟਰ ਅਤੇ ਉਸ ਦੇ ਆਲੇ-ਦੁਆਲੇ ਦੇ ਖੇਤਰ, ਉੱਤਰੀ ਮੈਦਾਨ, ਉੱਤਰੀ-ਪੱਛਮੀ ਮੈਦਾਨ ਦੇ ਇਲਾਕੇ ਪ੍ਰਭਾਵਿਤ ਹੋਣਗੇ।

Tanu

News Editor

Related News