''ਐੱਸ.ਜੀ.ਪੀ.ਸੀ. ਨੂੰ ਅਮਰੀਕਾ ਦੇ ਗੁਰਦੁਆਰਾ ਸਾਹਿਬਾਨਾਂ ’ਚ ਵੱਧ ਤੋਂ ਵੱਧ ਪਹੁੰਚ ਬਣਾਉਣ ਦੀ ਲੋੜ''
Monday, Mar 04, 2024 - 12:37 PM (IST)
ਨਿਊਯਾਰਕ (ਰਾਜ ਗੋਗਨਾ)- ਅਮਰੀਕਾ ਦੀ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਸਮਾਜ ਸੇਵੀ ਅਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਵਾਲੀ ਸਮਾਜ ਸੇਵੀ ਸੰਸਥਾ ਸਿੱਖਸ ਆਫ਼ ਅਮੈਰਿਕਾ ਦੇ ਉੱਚ ਪੱਧਰੀ ਵਫਦ ਵਲੋਂ ਚੇਅਰਮੈਨ ਸ੍ਰ. ਜਸਦੀਪ ਸਿੰਘ ਜੱਸੀ ਦੀ ਅਗਵਾਈ ’ਚ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਸ੍ਰ. ਜੱਸੀ ਤੋਂ ਇਲਾਵਾ ਬਲਜਿੰਦਰ ਸਿੰਘ ਸ਼ੰਮੀ ਵਾਈਸ ਪ੍ਰਧਾਨ, ਮੁਸਲਿਮ ਆਫ ਅਮੈਰਿਕਾ ਦੇ ਚੇਅਰਮੈਨ ਸਾਜਿਦ ਤਰਾਰ, ਇੰਡੀਆ ਕੋਆਰਡੀਨੇਟਰ ਵਰਿੰਦਰ ਸਿੰਘ ਅਤੇ ਸੁਖਪਾਲ ਸਿੰਘ ਧਨੋਆ ਵੀ ਸ਼ਾਮਿਲ ਸਨ।
ਪੜ੍ਹੋ ਇਹ ਅਹਿਮ ਖ਼ਬਰ-ਇਟਲੀ 'ਚ ਕਰਵਾਏ ਗਏ ਗੁਰਮਤਿ ਗਿਆਨ ਅਤੇ ਦਸਤਾਰ ਮੁਕਾਬਲੇ
ਇਸ ਮੌਕੇ ਸ੍ਰ. ਜਸਦੀਪ ਸਿੰਘ ਜੱਸੀ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਲੰਮਾ ਸਮਾਂ ਪੰਥਕ ਵਿਚਾਰਾਂ ਕੀਤੀਆਂ। ਉਹਨਾਂ ਐਡਵੋਕੇਟ ਧਾਮੀ ਤੋਂ ਮੰਗ ਕੀਤੀ ਕਿ ਐੱਸ.ਜੀ.ਪੀ.ਸੀ. ਨੂੰ ਅਮਰੀਕਾ ਸਥਿੱਤ ਗੁਰਦੁਆਰਾ ਸਾਹਿਬਾਨਾਂ ਤੱਕ ਪਹੁੰਚ ਕਰਨੀ ਚਾਹੀਦੀ ਹੈ ਤਾਂ ਜੋ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਹਰ ਪਾਸੇ ਲਾਗੂ ਹੋ ਸਕੇ। ਘੱਟ ਜਾਣਕਾਰੀ ਕਾਰਨ ਕਈ ਜਗਾ ’ਤੇ ਸਿੱਖ ਰਹਿਤ ਮਰਿਆਦਾ ਦੀ ਅਵੱਗਿਆ ਹੋ ਰਹੀ ਹੈ। ਜਿਸ ਨੂੰ ਜਲਦੀ ਤੋਂ ਜਲਦੀ ਰੋਕਣ ਦੀ ਲੋੜ ਹੈ। ਇਸ ਮੰਗ 'ਤੇ ਐਡਵੋਕੇਟ ਧਾਮੀ ਨੇ ਸਹਿਮਤੀ ਜਤਾਉਂਦਿਆਂ ਕਿਹਾ ਕਿ ਐੱਸ.ਜੀ.ਪੀ.ਸੀ. ਜਲਦੀ ਹੀ ਇਸ ਮੰਗ ਉੱਤੇ ਗੌਰ ਕਰ ਕੇ ਇਸ ਖੇਤਰ ’ਚ ਕੰਮ ਸ਼ੁਰੂ ਕਰੇਗੀ। ਇਸ ਮੌਕੇ ਐਡਵੋਕੇਟ ਧਾਮੀ ਨੇ ਸਿੱਖਸ ਆਫ਼ ਅਮੈਰਿਕਾ ਵਲੋਂ ਅੰਤਰਰਾਸ਼ਟਰੀ ਪੱਧਰ ’ਤੇ ਸਮਾਜ ਸੇਵੀ ਅਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਕੀਤੇ ਜਾਂਦੇ ਕਾਰਜਾਂ ਦੀ ਵਡਿਆਈ ਵੀ ਕੀਤੀ ਅਤੇ ਹਰ ਤਰ੍ਹਾਂ ਦੇ ਸਹਿਯੋਗ ਦੀ ਪੇਸ਼ਕਸ਼ ਵੀ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।