20 ਅਪ੍ਰੈਲ ਨੂੰ ਦਰਬਾਰ ਸਾਹਿਬ ''ਚ ਨਤਮਸਤਕ ਹੋਣਗੇ ਹਰਜੀਤ ਸਿੰਘ ਸੱਜਣ, ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ

04/14/2017 11:26:03 AM

ਅੰਮ੍ਰਿਤਸਰ/ਟੋਰਾਂਟੋ— ਪੰਜਾਬ ਆ ਰਹੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਖਾਲਿਸਤਾਨ ਦਾ ਸਮਰਥਕ ਦੱਸ ਕੇ ਭਾਵੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਸ਼੍ਰੋਮਣੀ ਕਮੇਟੀ ਉਨ੍ਹਾਂ ਦਾ ਸਨਮਾਨ ਕਰੇਗੀ। ਸ਼੍ਰੋਮਣੀ ਕਮੇਟੀ ਹਰਜੀਤ ਸਿੰਘ ਸੱਜਣ ਨੂੰ ਦਰਬਾਰ ਸਾਹਿਬ ਵਿਖੇ ਆਉਣ ''ਤੇ ਸਿਰੋਪਾ ਦੇ ਕੇ ਸਨਮਾਨਤ ਕੀਤਾ ਜਾਵੇਗਾ। ਕੈਨੇਡਾ ਦੇ ਪਹਿਲੇ ਸਿੱਖ ਰੱਖਿਆ ਮੰਤਰੀ ਹਰਜੀਤ ਸਿੰਘ ਅੰਮ੍ਰਿਤਧਾਰੀ ਸਿੱਖ ਹਨ। ਉਨ੍ਹਾਂ ਦਾ ਸੰਬੰਧ ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ ਦੇ ਪਿੰਡ ਬੰਬੇਲੀ ਨਾਲ ਹੈ। ਉਹ 1976 ਵਿਚ ਕੈਨੇਡਾ ਚਲੇ ਗਏ ਸਨ, ਜਿੱਥੇ ਉਨ੍ਹਾਂ ਨੇ ਕੈਨੇਡੀਅਨ ਫੌਜ ਵਿਚ ਹਿੱਸਾ ਲਿਆ। ਨਵੰਬਰ 2015 ਵਿਚ ਉਹ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਨਵੀਂ ਸਰਕਾਰ ਵਿਚ ਰੱਖਿਆ ਮੰਤਰੀ ਬਣੇ। 20 ਅਪ੍ਰੈਲ ਨੂੰ ਉਹ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਉਣਗੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਉਨ੍ਹਾਂ ਦੇ ਇਸ ਵੱਡੇ ਅਹੁਦੇ ''ਤੇ ਹੋਣ ਨਾਲ ਸਿੱਖਾਂ ਨੂੰ ਪਛਾਣ ਮਿਲੀ ਹੈ ਅਤੇ ਕੈਨੇਡਾ ਵਿਚ ਸਿੱਖ ਭਾਈਚਾਰੇ ਦਾ ਮਾਣ ਸਨਮਾਨ ਵਧਿਆ ਹੈ। ਲਿਹਾਜ਼ਾ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।

Kulvinder Mahi

This news is News Editor Kulvinder Mahi