ਭਾਰਤ ਦੇ ਵਿਦੇਸ਼ ਮੰਤਰੀ ਨਾਲ ਬੈਠਕ ਨਾ ਤੈਅ ਹੈ ਅਤੇ ਨਾ ਹੀ ਦਿੱਤਾ ਗਿਆ ਪ੍ਰਸਤਾਵ :  ਕੁਰੈਸ਼ੀ

03/29/2021 1:15:30 PM

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਤਜਾਕਿਸਤਾਨ ਦੀ ਰਾਜਧਾਨੀ ਦੁਸ਼ਾਂਬੇ ਵਿਚ ਮੰਗਲਵਾਰ ਨੂੰ ਹੋਣ ਵਾਲੇ 'ਹਾਰਟ ਆਫ ਏਸ਼ੀਆ' ਸੰਮੇਲਨ ਵਿਚ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਮੁਲਾਕਾਤ ਲਈ ਹਾਲੇ ਤੱਕ ਕੋਈ ਬੈਠਕ ਨਾ ਤੈਅ ਹੈ ਅਤੇ ਨਾ ਹੀ ਇਸ ਸੰਬੰਧੀ ਕੋਈ ਪ੍ਰਸਤਾਵ ਦਿੱਤਾ ਗਿਆ ਹੈ। ਮੀਡੀਆ ਵਿਚ ਪ੍ਰਕਾਸ਼ਿਤ ਇਕ ਖ਼ਬਰ ਵਿਚ ਇਹ ਜਾਣਕਾਰੀ ਸਾਹਮਣੇ ਆਈ। 

ਸੰਮੇਲਨ ਵਿਚ ਦੋਹਾਂ ਮੰਤਰੀਆਂ ਦੇ ਸ਼ਾਮਲ ਹੋਣ ਦੀ ਖ਼ਬਰ ਤੋਂ ਉਹਨਾਂ ਦੀ ਮੁਲਾਕਾਤ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਕੁਰੈਸ਼ੀ ਨੇ ਐਤਵਾਰ ਨੂੰ ਡਾਨ ਅਖ਼ਬਾਰ ਨੂੰ ਕਿਹਾ ਕਿ ਉਹਨਾਂ ਦੇ ਅਤੇ ਜੈਸ਼ੰਕਰ ਵਿਚਾਲੇ ਕੋਈ ਬੈਠਕ ਨਾ ਤੈਅ ਹੈ ਅਤੇ ਨਾ ਹੀ ਅਜਿਹਾ ਕੋਈ ਪ੍ਰਸਤਾਵ ਦਿੱਤਾ ਗਿਆ ਹੈ। ਭਾਰਤ ਅਤੇ ਪਾਕਿਸਤਾਨ ਵੱਲੋਂ ਪਰਦੇ ਦੇ ਪਿੱਛੇ ਤੋਂ ਡਿਪਲੋਮੈਟਿਕ ਸੰਬੰਧਾਂ ਦੀ ਪੂਰਨ ਬਹਾਲੀ ਦੀਆਂ ਕੋਸ਼ਿਸ਼ਾਂ ਦੇ ਬਾਰੇ ਵਿਚ ਮੀਡੀਆ ਵਿਚ ਆਈਆਂ ਖ਼ਬਰਾਂ ਦੇ ਜਵਾਬ ਵਿਚ ਕੁਰੈਸ਼ੀ ਨੇ ਕਿਹਾ,''ਹਾਲੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ।'' 

ਪੜ੍ਹੋ ਇਹ ਅਹਿਮ ਖਬਰ - ਪਾਕਿ : 100 ਸਾਲ ਪੁਰਾਣੇ ਹਿੰਦੂ ਮੰਦਰ 'ਤੇ ਅਣਪਛਾਤੇ ਲੋਕਾਂ ਨੇ ਕੀਤਾ ਹਮਲਾ

ਜੈਸ਼ੰਕਰ ਨੇ ਸੰਮੇਲਨ ਵਿਚ ਕੁਰੈਸ਼ੀ ਨਾਲ ਮੁਲਾਕਾਤ ਕਰਨ ਦੇ ਬਾਰੇ ਵਿਚ ਵੀ ਪਿਛਲੇ ਹਫ਼ਤੇ ਪੁੱਛੇ ਗਏ ਸਵਾਲਾਂ ਦਾ ਸਿੱਧੇ ਤੌਰ 'ਤੇ ਜਵਾਬ ਨਹੀਂ ਦਿੱਤਾ ਸੀ। ਉਹਨਾਂ ਨੇ 26 ਮਾਰਚ ਨੂੰ ਨਵੀਂ ਦਿੱਲੀ ਵਿਚ ਆਯੋਜਿਤ 'ਇੰਡੀਆ ਇਕਨੌਮਿਕ ਕੌਨਕਲੇਵ' ਵਿਚ ਕਿਹਾ ਸੀ, ਮੇਰਾ ਪ੍ਰੋਗਰਾਮ ਬਣ ਰਿਹਾ ਹੈ। ਮੈਨੂੰ ਨਹੀਂ ਲੱਗਦਾ ਕਿ ਹੁਣ ਤੱਕ ਅਜਿਹੀ ਕਿਸੇ ਬੈਠਕ ਦਾ ਯੋਜਨਾ ਬਣੀ ਹੈ।'' ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਸੰਮੇਲਨ ਵਿਚ ਸ਼ਾਮਲ ਹੋਣ ਦੌਰਾਨ ਜੈਸ਼ੰਕਰ ਹੋਰ ਦੇਸ਼ਾਂ ਦੇ ਨੇਤਾਵਾਂ ਨਾਲ ਗੱਲਬਾਤ ਕਰ ਸਕਦੇ ਹਨ।

ਨੋਟ- ਸ਼ਾਹ ਮਹਿਮੂਦ ਕੁਰੈਸ਼ੀ ਦੇ ਉਕਤ ਬਿਆਨ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News