ਪੀ.ਡੀ.ਐੱਮ. ਦੀ ਧਮਕੀ ''ਤੇ ਬੋਲੇ ਕੁਰੈਸ਼ੀ, ਕਿਹਾ- ਨਹੀਂ ਦੇਵਾਂਗੇ ਅਸਤੀਫਾ

Sunday, Jan 03, 2021 - 03:37 PM (IST)

ਪੀ.ਡੀ.ਐੱਮ. ਦੀ ਧਮਕੀ ''ਤੇ ਬੋਲੇ ਕੁਰੈਸ਼ੀ, ਕਿਹਾ- ਨਹੀਂ ਦੇਵਾਂਗੇ ਅਸਤੀਫਾ

ਇਸਲਾਮਾਬਾਦ (ਬਿਊਰੋ): ਪਾਕਿਸਤਾਨ ਦੇ ਪ੍ਰਮੁੱਖ ਵਿਰੋਧੀ ਗਠਜੋੜ ਪਾਕਿਸਤਾਨ ਡੈਮੋਕ੍ਰੈਟਿਕ ਮੂਵਮੈਂਟ (ਪੀ.ਡੀ.ਐੱਮ.) ਦੇ ਇਮਰਾਨ ਸਰਕਾਰ ਦੇ ਖਿਲਾਫ਼ ਹਮਲੇ ਵੱਧਦੇ ਜਾ ਰਹੇ ਹਨ। ਪੀ.ਡੀ.ਐੱਮ. ਨੇ ਇਮਰਾਨ ਖਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਸਰਕਾਰ ਨੂੰ ਸੱਤਾ ਤੋਂ ਬੇਦਖਲ ਕਰਨ ਦੀ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਲਰਕਾਨਾ ਰੈਲੀ ਦੇ ਬਾਅਦ ਪੀ.ਡੀ.ਐੱਮ. ਦੇ ਪ੍ਰਮੁੱਖ ਮੌਲਾਨਾ ਫਜ਼ਲੁਰ ਰਹਿਮਾਨ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਵਿਰੋਧੀ ਧਿਰ ਦਾ ਅੰਦੋਲਨ ਹੁਣ ਸਿਰਫ ਸਰਕਾਰ ਤੱਕ ਹੀ ਸੀਮਤ ਨਹੀਂ ਹੋਵੇਗਾ ਸਗੋਂ ਉਹਨਾਂ ਦੇ ਸਮਰਥਕਾਂ 'ਤੇ ਵੀ ਹਮਲਾ ਕੀਤਾ ਜਾਵੇਗਾ ਅਤੇ ਇਮਰਾਨ ਸਰਕਾਰ ਨੂੰ ਅਸਤੀਫਾ ਦੇਣਾ ਹੀ ਹੋਵੇਗਾ।

ਮੌਲਾਨਾ ਡੀਜ਼ਲ ਦੇ ਨਾਮ ਨਾਲ ਜਾਣੇ ਜਾਂਦੇ ਪੀ.ਡੀ.ਐੱਮ. ਪ੍ਰਮੁੱਖ ਨੇ ਕਿਹਾ ਕਿ ਵਿਰੋਧੀ ਗਠਜੋੜ ਪਹਿਲਾਂ ਦੇ ਮੁਕਾਬਲੇ ਮਜ਼ਬੂਤ ਹੋਇਆ ਹੈ। ਉਹਨਾਂ ਨੇ ਕਿਹਾ ਕਿ ਵਿਰੋਧੀ ਗਠਜੋੜ ਇਸ ਨਾਜਾਇਜ਼ ਸਰਕਾਰ ਤੋਂ ਦੇਸ਼ ਨੂੰ ਛੁਟਕਾਰਾ ਦਿਵਾਉਣ ਲਈ ਪਹਿਲਾਂ ਨਾਲੋਂ ਜ਼ਿਆਦਾ ਦ੍ਰਿੜ੍ਹ ਹੈ। ਰਹਿਮਾਨ ਨੇ ਕਿਹਾ ਕਿ ਵਿਸਤ੍ਰਿਤ ਚਰਚਾ ਦੇ ਬਾਅਦ ਇਹ ਤੈਅ ਕੀਤਾ ਗਿਆ ਹੈ ਕਿ ਵਿਰੋਧੀ ਧਿਰ ਆਗਾਮੀ ਉਪ ਚੋਣਾਂ ਵਿਚ ਹਿੱਸਾ ਨਹੀਂ ਲਵੇਗਾ। ਉਹਨਾਂ ਨੇ ਕਿਹਾ ਕਿ ਭਾਵੇਂਕਿ ਸੈਨੇਟ ਚੋਣਾਂ ਲੜਨ 'ਤੇ ਹਾਲੇ ਕੋਈ ਫ਼ੈਸਲਾ ਨਹੀਂ ਹੋਇਆ ਹੈ।

ਪੜ੍ਹੋ ਇਹ ਅਹਿਮ ਖਬਰ- ਪਾਕਿ ਦੇ ਬਲੋਚਿਸਤਾਨ 'ਚ ਅਗਵਾ ਦੇ ਬਾਅਦ 11 ਕੋਲਾ ਮਾਈਨਰਾਂ ਦਾ ਕਤਲ

ਇਸ ਵਿਚ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਇਮਰਾਨ ਸਰਕਾਰ ਵਿਰੋਧੀ ਗਠਜੋੜ ਦੀ ਮੰਗ 'ਤੇ ਅਸਤੀਫਾ ਨਹੀਂ ਦੇਵੇਗੀ। ਉਹਨਾਂ ਨੇ ਕਿਹਾ ਕਿ ਪੀ.ਟੀ.ਆਈ. ਸਰਕਾਰ ਨੇ ਵਿਰੋਧੀ ਗਠਜੋੜ ਦੀ ਇਸ ਮੰਗ ਨੂੰ ਖਾਰਿਜ ਕਰ ਦਿੱਤਾ ਹੈ। ਕੁਰੈਸ਼ੀ ਨੇ ਕਿਹਾ ਕਿ ਵਿਰੋਧੀ ਧਿਰ ਦੀ ਇਹ ਮੰਗ ਤਰਕਹੀਣ ਅਤੇ ਗਲਤ ਹੈ। ਉਹਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਨੈਸ਼ਨਲ ਅਸੈਂਬਲੀ ਦਾ ਵਿਸ਼ਵਾਸ ਹਾਸਲ ਹੈ। ਉਹ ਵਿਰੋਧੀ ਧਿਰ ਦੀ ਮੰਗ 'ਤੇ ਅਸਤੀਫਾ ਕਿਉਂ ਦੇਣਗੇ। ਗੌਰਤਲਬ ਹੈ ਕਿ ਪਾਕਿਸਤਾਨ ਵਿਚ ਕਈ ਹਫਤਿਆਂ ਤੋਂ ਇਮਰਾਨ ਸਰਕਾਰ ਦੇ ਖਿਲਾਫ਼ ਪੂਰਾ ਵਿਰੋਧੀ ਧਿਰ ਇਕਜੁੱਟ ਹੋ ਕੇ ਉਹਨਾਂ ਦੇ ਅਸਤੀਫੇ ਦੀ ਮੰਗ ਕਰ ਰਿਹਾ ਹੈ।


author

Vandana

Content Editor

Related News