ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਗ੍ਰਿਫ਼ਤਾਰ
Sunday, Aug 20, 2023 - 04:34 AM (IST)
ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਪੁਲਸ ਨੇ ਇਥੇ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਕੁਰੈਸ਼ੀ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਕਰੀਬੀ ਹਨ, ਜੋ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਜੇਲ ਵਿਚ ਬੰਦ ਹਨ। ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਦੇ ਉਪ-ਪ੍ਰਧਾਨ ਕੁਰੈਸ਼ੀ (67) ਨੂੰ ਗ੍ਰਿਫ਼ਤਾਰੀ ਤੋਂ ਬਾਅਦ ਸੰਘੀ ਜਾਂਚ ਏਜੰਸੀ (ਐੱਫ. ਆਈ. ਏ.) ਆਪਣੇ ਮੁੱਖ ਦਫਤਰ ’ਚ ਲੈ ਕੇ ਆਈ।
ਕੁਰੈਸ਼ੀ ਨੂੰ ਕਿਹੜੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ, ਇਹ ਸਥਿਤੀ ਸਪੱਸ਼ਟ ਨਹੀਂ ਹੈ ਪਰ ਫਿਲਹਾਲ ਐੱਫ.ਆਈ.ਏ. ਜੇਲ ’ਚ ਬੰਦ ਪੀ.ਟੀ.ਆਈ. ਮੁਖੀ ਖਾਨ ਤੋਂ ਡਿਪਲੋਮੈਟਿਕ ਦਸਤਾਵੇਜ਼ ਗਾਇਬ ਹੋਣ ਦੇ ਮਾਮਲੇ ’ਚ ਪੁੱਛਗਿੱਛ ਕਰ ਰਿਹਾ ਹੈ। ਖਾਨ ਲੰਬੇ ਸਮੇਂ ਤੋਂ ਦਾਅਵਾ ਕਰਦੇ ਆ ਰਹੇ ਹਨ ਕਿ ਉਨ੍ਹਾਂ ਕੋਲ ‘ਵਿਦੇਸ਼ੀ ਸਾਜ਼ਿਸ਼’ ਦੇ ਸਬੂਤ ਹਨ, ਜਿਸ ਕਾਰਨ ਪਿਛਲੇ ਸਾਲ ਅਪ੍ਰੈਲ ਵਿਚ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਅਹੁਦੇ ਤੋਂ ਹਟਾਇਆ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਹੁਣ ਅੰਮ੍ਰਿਤਸਰ ਦੀ ਔਰਤ ਨੂੰ ਹੋਇਆ ਪਾਕਿ ਦੇ ਵਿਅਕਤੀ ਨਾਲ ਪਿਆਰ, ਸਰਹੱਦ ਪਾਰ ਜਾਣ ਨੂੰ ਬੇਤਾਬ 3 ਬੱਚਿਆਂ ਦੀ ਮਾਂ
ਪੀ.ਟੀ.ਆਈ. ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (ਟਵਿੱਟਰ) ’ਤੇ ਪੋਸਟ ਸ਼ੇਅਰ ਕਰਦਿਆਂ ਕਿਹਾ, ‘ਪਾਰਟੀ ਦੇ ਉਪ ਪ੍ਰਧਾਨ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਫਿਰ ਤੋਂ ਗੈਰ-ਕਾਨੂੰਨੀ ਤੌਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।’ ਖੂਫੀਆ ਦਸਤਾਵੇਜ਼ ਦਾ ਮਾਮਲਾ ਜਦ ਸਾਹਮਣੇ ਆਇਆ ਤਾਂ ਉਹ ਮੰਤਰੀ ਦੇ ਅਹੁਦੇ ’ਤੇ ਰਹੇ ਸਨ।
ਕਥਿਤ ‘ਸਿਫਰ’ (ਖੂਫੀਆ ਕੂਟਨੀਤਕ ਕੇਬਲ) ’ਚ ਦੱਖਣੀ ਅਤੇ ਪੱਛਮੀ ਏਸ਼ੀਆਈ ਮਾਮਲਿਆਂ ਲਈ ਅਮਰੀਕੀ ਸਹਾਇਕ ਵਿਦੇਸ਼ ਮੰਤਰੀ ਡੋਨਾਲਡ ਲੂ ਅਤੇ ਪਾਕਿਸਤਾਨੀ ਰਾਜਦੂਤ ਅਸਦ ਮਜੀਦ ਖਾਨ ਵਿਚਕਾਰ ਪਿਛਲੇ ਸਾਲ ਹੋਈ ਗੱਲਬਾਤ ਦਾ ਬਿਓਰਾ ਹੈ। ਕੁਰੈਸ਼ੀ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਪੀ. ਟੀ. ਆਈ. ਦੇ ਜਨਰਲ ਸਕੱਤਰ ਉਮਰ ਅਯੂਬ ਨੇ ਕਿਹਾ ਕਿ ਉਨ੍ਹਾਂ ਦੇ ਨੇਤਾ ਨੂੰ ਪ੍ਰੈੱਸ ਕਾਨਫਰੰਸ ਤੋਂ ਬਾਅਦ ਘਰ ਪਹੁੰਚਦੇ ਹੀ ਗ੍ਰਿਫਤਾਰ ਕਰ ਲਿਆ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8