ਪਾਕਿ : ਇਮਰਾਨ ਖਾਨ ਤੋਂ ਬਾਅਦ ਸ਼ਾਹ ਮਹਿਮੂਦ ਕੁਰੈਸ਼ੀ ਇਸਲਾਮਾਬਾਦ ''ਚ ਗ੍ਰਿਫਤਾਰ

Wednesday, May 10, 2023 - 06:11 PM (IST)

ਪਾਕਿ : ਇਮਰਾਨ ਖਾਨ ਤੋਂ ਬਾਅਦ ਸ਼ਾਹ ਮਹਿਮੂਦ ਕੁਰੈਸ਼ੀ ਇਸਲਾਮਾਬਾਦ ''ਚ ਗ੍ਰਿਫਤਾਰ

ਇਸਲਾਮਾਬਾਦ- ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਉਪ ਚੇਅਰਮੈਨ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਬੁੱਧਵਾਰ ਨੂੰ ਪੁਲਸ ਨੇ ਪੀਟੀਆਈ ਦੇ ਸਕੱਤਰ ਜਨਰਲ ਅਸਦ ਉਮਰ ਨੂੰ ਗ੍ਰਿਫ਼ਤਾਰ ਕਰਨ ਤੋਂ ਕੁਝ ਘੰਟੇ ਬਾਅਦ ਗ੍ਰਿਫ਼ਤਾਰ ਕਰ ਲਿਆ। ਕਿਉਂਕਿ ਪੀਟੀਆਈ ਚੇਅਰਮੈਨ ਇਮਰਾਨ ਖਾਨ ਦੀ ਗ੍ਰਿਫ਼ਤਾਰੀ ਕਾਰਨ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਅਧਿਕਾਰੀਆਂ ਨੇ ਪਾਰਟੀ ਦੀ ਲੀਡਰਸ਼ਿਪ 'ਤੇ ਕਾਰਵਾਈ ਕੀਤੀ। ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਲੋਕਾਂ ਨੇ ਦੱਸਿਆ ਕਿ ਕੁਰੈਸ਼ੀ ਨੂੰ ਮੇਨਟੇਨੈਂਸ ਆਫ ਪਬਲਿਕ ਆਰਡਰ ਆਰਡੀਨੈਂਸ 1960 ਦੀ ਧਾਰਾ 3 ਤਹਿਤ 15 ਦਿਨਾਂ ਲਈ ਹਿਰਾਸਤ 'ਚ ਲਿਆ ਗਿਆ ਹੈ।

ਪੜ੍ਹੋ ਇਹ ਅਹਿਮ ਖ਼ਬਰ-ਇਮਰਾਨ ਤੋਂ ਬਾਅਦ ਪੀਟੀਆਈ ਦੇ ਸਕੱਤਰ ਜਨਰਲ ਅਸਦ ਉਮਰ ਗ੍ਰਿਫ਼ਤਾਰ 

ਗੌਰਤਲਬ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਾਕਿਸਤਾਨ ਵਿੱਚ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਏ ਹਨ। ਦੇਸ਼ ਭਰ ਤੋਂ ਹਿੰਸਾ ਦੀਆਂ ਖ਼ਬਰਾਂ ਆ ਰਹੀਆਂ ਹਨ। ਇਮਰਾਨ ਦੇ ਸਮਰਥਕ ਅੱਗਜ਼ਨੀ ਅਤੇ ਭੰਨਤੋੜ ਕਰ ​​ਰਹੇ ਹਨ। ਹਿੰਸਾ ਕਾਰਨ ਇਸਲਾਮਾਬਾਦ ਪੁਲਸ ਨੇ ਇਮਰਾਨ ਨੂੰ ਅਦਾਲਤ ਵਿੱਚ ਪੇਸ਼ ਨਾ ਕਰਨ ਦਾ ਫ਼ੈਸਲਾ ਲਿਆ ਹੈ। ਜਿੱਥੇ ਇਮਰਾਨ ਨੂੰ ਹਿਰਾਸਤ 'ਚ ਰੱਖਿਆ ਗਿਆ ਹੈ, ਉੱਥੇ ਅਦਾਲਤ ਦਾ ਗਠਨ ਕਰਕੇ ਉਸ ਦੀ ਨਿਆਇਕ ਹਿਰਾਸਤ 'ਤੇ ਸੁਣਵਾਈ ਹੋਈ। ਜਾਂਚ ਏਜੰਸੀ ਰਾਸ਼ਟਰੀ ਜਵਾਬਦੇਹੀ ਬਿਊਰੋ (ਐਨਏਬੀ) ਨੇ ਇਮਰਾਨ ਦੀ 14 ਦਿਨਾਂ ਦੀ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਸੀ। ਇਸ 'ਤੇ ਅਦਾਲਤ ਨੇ ਇਮਰਾਨ ਖਾਨ ਨੂੰ 8 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News