ਪਾਕਿ ਵਿਦੇਸ਼ ਮੰਤਰੀ ਕੁਰੈਸ਼ੀ ਨੇ ਯੂ.ਏ.ਈ. ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

12/18/2020 5:59:38 PM

ਇਸਲਾਮਾਬਾਦ/ਦੁਬਈ (ਭਾਸ਼ਾ): ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸੰਯੁਕਤ ਰਾਸ਼ਟਰ ਅਮੀਰਾਤ (ਯੂ.ਏ.ਈ.) ਦੇ ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਨਾਲ ਮੁਲਾਕਾਤ ਕੀਤੀ।ਇਸ  ਦੌਰਾਨ ਉਹਨਾਂ ਨੇ ਆਪਸੀ ਹਿੱਤਾਂ ਦੇ ਕਈ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਕੀਤੇ। ਇਸਲਾਮਾਬਾਦ ਵਿਚ ਵਿਦੇਸ਼ ਦਫਤਰ ਨੇ ਇੱਕ ਬਿਆਨ ਵਿਚ ਇਹ ਜਾਣਕਾਰੀ ਦਿੱਤੀ। 


ਦਿ ਐਕਸਪ੍ਰੈਸ ਟ੍ਰਿਬਿਊਨ ਨੇ ਦੱਸਿਆ ਕਿ ਵੀਰਵਾਰ ਨੂੰ ਕੁਰੈਸ਼ੀ ਦੋ ਦਿਨਾਂ ਦੌਰੇ ‘ਤੇ ਦੁਬਈ ਪਹੁੰਚੇ।

 

ਬਿਆਨ ਵਿਚ ਕਿਹਾ ਗਿਆ ਹੈ ਕਿ ਮੁਲਾਕਾਤ ਦੌਰਾਨ, ਕੁਰੈਸ਼ੀ ਨੇ ਸ਼ੇਖ ਮੁਹੰਮਦ, ਜੋ ਦੁਬਈ ਦੇ ਸ਼ਾਸਕ ਵੀ ਹਨ, ਨਾਲ ਆਪਸੀ ਹਿੱਤਾਂ ਦੇ ਕਈ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਕੀਤੇ ਅਤੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ, ਵਿਸ਼ੇਸ਼ ਤੌਰ' ਤੇ ਦੁਵੱਲੇ ਵਪਾਰਕ ਸੰਬੰਧਾਂ ਨੂੰ ਵਧਾਉਣ ਦੀਆਂ ਸੰਭਾਵਨਾਵਾਂ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ 'ਤੇ ਵਿਚਾਰ ਵਟਾਂਦਰੇ ਕੀਤੇ। ਦੋਹਾਂ ਵਿਚਾਲਾ ਖੇਤੀਬਾੜੀ ਦੇ ਖੇਤਰ ਵਿਚ ਹਿੱਸੇਦਾਰੀ ਸੰਬੰਧੀ ਗੱਲਬਾਤ ਹੋਈ।

ਪੜ੍ਹੋ ਇਹ ਅਹਿਮ ਖਬਰ- ਸਾਲ 2021 ਦੀ ਸ਼ੁਰੂਆਤ 'ਚ 5 ਕਰੋੜ ਲੋਕਾਂ ਦੇ ਟੀਕਾਕਰਨ ਦੀ ਤਿਆਰੀ 'ਚ ਚੀਨ

 

ਉਹਨਾਂ ਨੇ ਕਿਹਾ,"ਵਿਦੇਸ਼ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ ਵਿਚ ਪਾਕਿਸਤਾਨੀ ਪ੍ਰਵਾਸੀਆਂ ਦੀ ਭਲਾਈ ਨਾਲ ਜੁੜੇ ਮਾਮਲਿਆਂ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ।" ਬਿਆਨ ਵਿਚ ਕਿਹਾ ਗਿਆ ਹੈ ਕਿ ਕੁਰੈਸ਼ੀ ਨੇ ਸ਼ੇਖ ਮੁਹੰਮਦ ਬਿਨ ਰਾਸ਼ਿਦ ਨੂੰ ਬੇਨਤੀ ਕੀਤੀ ਕਿ ਯੂ.ਏ.ਈ. ਦੇ ਕਾਰੋਬਾਰੀ ਭਾਈਚਾਰੇ ਨੂੰ ਪਾਕਿਸਤਾਨ ਵਿਚ ਨਿਵੇਸ਼ ਦੇ ਅਵਸਰ ਲੱਭਣ ਲਈ ਉਤਸ਼ਾਹਿਤ ਕੀਤਾ ਜਾਵੇ।ਆਪਣੀ ਯਾਤਰਾ ਦੀ ਸਮਾਪਤੀ ਤੋਂ ਪਹਿਲਾਂ ਵਿਦੇਸ਼ ਮੰਤਰੀ ਦੇ ਪਾਕਿਸਤਾਨੀ ਭਾਈਚਾਰੇ ਨਾਲ ਮੁਲਾਕਾਤ ਕਰਨ ਦੀ ਵਿਵਸਥਾ ਕੀਤੀ ਗਈ ਹੈ।

 

ਨੋਟ - ਪਾਕਿ ਵਿਦੇਸ਼ ਮੰਤਰੀ ਕੁਰੈਸ਼ੀ ਨੇ ਯੂ.ਏ.ਈ. ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ, ਖ਼ਬਰ ਬਾਰੇ ਦੱਸੋ ਆਪਣੀ ਰਾਏ।

Vandana

This news is Content Editor Vandana