ਸਾਊਦੀ ਅਰਬ ਦੇ ਸ਼ਾਹ ਸਲਮਾਨ ਡਾਕਟਰੀ ਜਾਂਚ ਲਈ ਹਸਪਤਾਲ ''ਚ ਭਰਤੀ

Monday, Jul 20, 2020 - 01:52 PM (IST)

ਸਾਊਦੀ ਅਰਬ ਦੇ ਸ਼ਾਹ ਸਲਮਾਨ ਡਾਕਟਰੀ ਜਾਂਚ ਲਈ ਹਸਪਤਾਲ ''ਚ ਭਰਤੀ

ਰਿਆਦ- ਸਾਊਦੀ ਅਰਬ ਦੇ ਸ਼ਾਹ ਸਲਮਾਨ ਨੂੰ ਪਿੱਤੇ ਦੀ ਸੋਜ ਤੋਂ ਬਾਅਦ ਡਾਕਟਰੀ ਜਾਂਚ ਲਈ ਰਾਜਧਾਨੀ ਰਿਆਦ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਸਾਊਦੀ ਅਰਬ ਦੀ ਸ਼ਾਹੀ ਅਦਾਲਤ ਨੇ ਇਕ ਬਿਆਨ ਵਿਚ ਇਹ ਜਾਣਕਾਰੀ ਦਿੱਤੀ, ਜਿਸ ਨੂੰ ਸਰਕਾਰੀ ਸਾਊਦੀ ਪ੍ਰੈੱਸ ਏਜੰਸੀ ਨੇ ਜਾਰੀ ਕੀਤਾ ਹੈ।

ਬਿਆਨ ਵਿਚ ਕਿਹਾ ਗਿਆ ਹੈ ਕਿ 84 ਸਾਲਾ ਸ਼ਾਹ ਦੀ 'ਸ਼ਾਹ ਫੈਸਲ ਸਪੈਸ਼ਲਿਸਟ ਹਸਪਤਾਲ' ਵਿਚ ਡਾਕਟਰੀ ਜਾਂਚ ਕੀਤੀ ਜਾ ਰਹੀ ਹੈ। ਉਸ ਨੇ ਇਸ ਬਾਰੇ ਕੋਈ ਵਾਧੂ ਜਾਣਕਾਰੀ ਪ੍ਰਦਾਨ ਨਹੀਂ ਕੀਤੀ ਗਈ। ਸਾਊਦੀ ਸ਼ਾਹ ਪਿਛਲੇ ਕੁਝ ਮਹੀਨਿਆਂ ਤੋਂ ਕੋਰੋਨਾ ਵਾਇਰਸ ਕਾਰਨ ਜਨਤਕ ਤੌਰ 'ਤੇ ਦਿਖਾਈ ਨਹੀਂ ਦੇ ਰਹੇ । ਸ਼ਾਹ ਸਲਮਾਨ ਸਾਲ 2015 ਤੋਂ ਸਾਊਦੀ ਅਰਬ 'ਤੇ ਰਾਜ ਕਰ ਰਹੇ ਹਨ ਅਤੇ ਉਹ ਆਪਣੇ ਪੁੱਤਰ ਅਤੇ ਸ਼ਹਿਜ਼ਾਦਾ ਮੁਹੰਮਦ ਬਿਨ ਸਲਮਾਨ (34) ਨੂੰ ਆਪਣਾ ਉੱਤਰਾਧਿਕਾਰੀ ਘੋਸ਼ਿਤ ਕੀਤਾ ਹੈ।


author

Lalita Mam

Content Editor

Related News