ਸ਼ਾਹਬਾਜ਼ ਨੇ ਵੱਡੇ ਭਰਾ ਨਵਾਜ਼ ਸ਼ਰੀਫ ਨੂੰ ਕਿਹਾ, ‘ਲੰਡਨ ਤੋਂ ਵਾਪਸ ਆ ਜਾਓ, ਚੌਥੀ ਵਾਰ ਬਣੋ ਪ੍ਰਧਾਨ ਮੰਤਰੀ’
Sunday, Jun 18, 2023 - 11:12 AM (IST)
ਇਸਲਾਮਾਬਾਦ (ਏ. ਐੱਨ. ਆਈ.)– ਪਾਕਿਸਤਾਨ ’ਚ ਸੱਤਾਧਾਰੀ ‘ਪਾਕਿਸਤਾਨ ਮੁਸਲਿਮ ਲੀਗ-ਨਵਾਜ਼’ (ਪੀ. ਐੱਮ. ਐੱਲ.-ਐੱਨ.) ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਪਾਰਟੀ ਦਾ ਮੁੜ ਪ੍ਰਧਾਨ ਚੁਣਿਆ ਹੈ, ਜਦਕਿ ਪਾਰਟੀ ਸੁਪਰੀਮੋ ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਨੂੰ ਸੀਨੀਅਰ ਉਪ ਪ੍ਰਧਾਨ ਚੁਣਿਆ ਹੈ।
ਜਦੋਂ ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਅਯੋਗ ਠਹਿਰਾ ਦਿੱਤਾ ਸੀ ਤਾਂ 2018 ’ਚ ਉਨ੍ਹਾਂ ਦੇ ਛੋਟੇ ਭਰਾ ਸ਼ਾਹਬਾਜ਼ ਨੂੰ ਪਾਰਟੀ ਦੀ ਕਮਾਨ ਸੌਂਪੀ ਗਈ ਸੀ।
ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨੀ ਪੰਜਾਬ 'ਚ ਵਾਪਰਿਆ ਭਿਆਨਕ ਬੱਸ ਹਾਦਸਾ, ਘੱਟੋ-ਘੱਟ 13 ਲੋਕਾਂ ਦੀ ਹੋਈ ਮੌਤ
ਪੀ. ਐੱਮ. ਐੱਲ.-ਐੱਨ. ਦੇ ਪ੍ਰਧਾਨ ਬਣਨ ਤੋਂ ਬਾਅਦ ਸ਼ਾਹਬਾਜ਼ ਸ਼ਰੀਫ ਨੇ ਆਪਣੇ ਵੱਡੇ ਭਰਾ ਤੇ ਪਾਰਟੀ ਦੇ ਸਾਬਕਾ ਮੁਖੀ ਨਵਾਜ਼ ਸ਼ਰੀਫ ਨੂੰ ਲੰਡਨ ਤੋਂ ਪਾਕਿਸਤਾਨ ਵਾਪਸ ਆਉਣ ਤੇ ਆਮ ਚੋਣਾਂ ’ਚ ਪਾਰਟੀ ਦੀ ਚੋਣ ਮੁਹਿੰਮ ਦੀ ਅਗਵਾਈ ਕਰਕੇ ਰਿਕਾਰਡ ਚੌਥੀ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਦੀ ਅਪੀਲ ਕੀਤੀ।
ਪਾਰਟੀ ਦੀ ਆਮ ਪ੍ਰੀਸ਼ਦ ਦੀ ਮੀਟਿੰਗ ’ਚ 71 ਸਾਲਾ ਸ਼ਾਹਬਾਜ਼ ਨੇ ਸੰਕੇਤ ਦਿੱਤਾ ਕਿ ਨਵਾਜ਼ ਸ਼ਰੀਫ ਜਲਦ ਹੀ ਦੇਸ਼ ਵਾਪਸ ਆਉਣਗੇ। ਮੀਟਿੰਗ ’ਚ ਸ਼ਾਹਬਾਜ਼ ਨੇ ਕਿਹਾ, ‘‘ਮੈਂ ਵੱਡੇ ਭਰਾ ਦੇ ਪਾਕਿਸਤਾਨ ਪਰਤਣ ਦੀ ਉਡੀਕ ਕਰ ਰਿਹਾ ਹਾਂ ਤਾਂ ਕਿ ਮੈਂ ਪੀ. ਐੱਮ. ਐੱਲ.-ਐੱਨ. ਦੀ ਪ੍ਰਧਾਨਗੀ ਉਨ੍ਹਾਂ ਨੂੰ ਵਾਪਸ ਸੌਂਪ ਸਕਾਂ।’’
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।