ਫ਼ੌਜ ਮੁਖੀ ਦੀ ਨਿਯੁਕਤੀ ਨੂੰ ਲੈ ਕੇ ਇਮਰਾਨ ਖ਼ਾਨ ਨੇ ਮੇਰੇ ਨਾਲ ਕੀਤਾ ਸੀ ਸੰਪਰਕ: ਸ਼ਾਹਬਾਜ਼ ਸ਼ਰੀਫ਼
Sunday, Oct 30, 2022 - 01:09 PM (IST)

ਲਾਹੌਰ (ਵਾਰਤਾ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਚੇਅਰਮੈਨ ਇਮਰਾਨ ਖ਼ਾਨ ਨੇ ਨਵੇਂ ਫ਼ੌਜ ਮੁਖੀ ਦੀ ਨਿਯੁਕਤੀ ਨੂੰ ਲੈ ਕੇ ਇਕ ਮਹੀਨਾ ਪਹਿਲਾਂ ਇਕ ਦੋਸਤ ਰਾਹੀਂ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਇਸ ਦੇ ਨਾਲ ਹੀ ਤਿੰਨ ਸੰਭਾਵੀ ਉਮੀਦਵਾਰਾਂ ਨੂੰ ਨਾਮਜ਼ਦ ਕਰਨ ਦੀ ਪੇਸ਼ਕਸ਼ ਕੀਤੀ ਸੀ ਪਰ ਉਨ੍ਹਾਂ ਨੇ ਉਸ ਨਾਲ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ: ਵੱਡਾ ਖ਼ੁਲਾਸਾ: ਜਲੰਧਰ ਦੇ ਪਿੰਡ ਗਾਖਲ ਦਾ ਨਿਕਲਿਆ ਕੈਨੇਡਾ ’ਚ ਹੋਏ 200 ਕਰੋੜ ਦੇ ਡਰੱਗ ਰੈਕੇਟ ਦਾ ਮਾਸਟਰਮਾਈਂਡ
ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸ਼ਾਹਬਾਜ਼ ਨੇ ਦਾਅਵਾ ਕੀਤਾ ਕਿ ਇਮਰਾਨ ਖ਼ਾਨ ਉਨ੍ਹਾਂ ਨਾਲ ਦੋ ਮੁੱਦਿਆਂ, ਫ਼ੌਜ ਮੁਖੀ ਦੀ ਨਿਯੁਕਤੀ ਅਤੇ ਚੋਣਾਂ ਕਰਵਾਉਣ ਨੂੰ ਲੈ ਕੇ ਗੱਲ ਕਰਨਾ ਚਾਹੁੰਦੇ ਹਨ। ਮੈਂ ਸਿਰਫ਼ ਲੋਕਤੰਤਰ ਅਤੇ ਆਰਥਿਕਤਾ ਦੇ ਚਾਰਟਰ ਨੂੰ ਲੈ ਕੇ ਗੱਲਬਾਤ ਕਰਨ ਦੀ ਪੇਸ਼ਕਸ਼ ਕੀਤੀ ਸੀ। ਮੈਂ ਇਮਰਾਨ ਖ਼ਾਨ ਨੂੰ ਸੁਨੇਹਾ ਭੇਜਿਆ ਕਿ ਫ਼ੌਜ ਮੁਖੀ ਦੀ ਨਿਯੁਕਤੀ ਪ੍ਰਧਾਨ ਮੰਤਰੀ ਦਾ ਸੰਵਿਧਾਨਕ ਅਧਿਕਾਰ ਹੈ ਅਤੇ ਉਹ ਇਸ ਨੂੰ ਆਪਣੇ ਦਮ 'ਤੇ ਕਰਨਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ