ਸ਼ਹਿਬਾਜ਼ ਸ਼ਰੀਫ ਹੋਣਗੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ! ਮਰੀਅਮ ਨਵਾਜ਼ ਨੂੰ ਬਣਾਇਆ ਜਾਵੇਗਾ ਪੰਜਾਬ ਦੀ ਮੁੱਖ ਮੰਤਰੀ

Wednesday, Feb 14, 2024 - 02:42 AM (IST)

ਲਾਹੌਰ (ਭਾਸ਼ਾ)- ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀ. ਐੱਮ. ਐੱਲ.-ਐੱਨ.) ਨੇ ਪਾਰਟੀ  ਪ੍ਰਧਾਨ ਸ਼ਹਿਬਾਜ਼ ਸ਼ਰੀਫ ਨੂੰ ਮੰਗਲਵਾਰ ਰਾਤ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਹੁਦੇ ਲਈ ਨਾਮਜ਼ਦ ਕੀਤਾ। ਪੀ. ਐੱਮ. ਐੱਲ.-ਐੱਨ ਦੀ ਬੁਲਾਰਨ ਮਰੀਅਮ ਔਰੰਗਜ਼ੇਬ ਨੇ ‘ਐਕਸ’ ’ਤੇ ਕਿਹਾ ਕਿ ਪਾਰਟੀ ਸੁਪਰੀਮੋ ਨਵਾਜ਼ ਸ਼ਰੀਫ਼ (74) ਨੇ ਆਪਣੇ ਛੋਟੇ ਭਰਾ ਸ਼ਹਿਬਾਜ਼ ਸ਼ਰੀਫ਼ (72) ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਅਤੇ ਧੀ ਮਰੀਅਮ ਨਵਾਜ਼ (50) ਨੂੰ ਪੰਜਾਬ ਸੂਬੇ ਦੇ ਪ੍ਰਧਾਨ ਮੰਤਰੀ ਅਹੁਦੇ ਲਈ ਨਾਮਜ਼ਦ ਕੀਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਕਿਸਾਨਾਂ ਦਾ ਰਾਹ ਰੋਕਣ ਤੇ ਅੱਥਰੂ ਗੈਸ ਦੇ ਗੋਲੇ ਦਾਗਣ 'ਤੇ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਲਾਈ ਫਟਕਾਰ

ਉਨ੍ਹਾਂ ਕਿਹਾ, ‘ਨਵਾਜ਼ ਸ਼ਰੀਫ਼ ਨੇ ਅਗਲੀ ਸਰਕਾਰ ਬਣਾਉਣ ਲਈ ਪੀ. ਐੱਮ. ਐੱਲ.-ਐੱਨ. ਦਾ ਸਮਰਥਨ ਕਰਨ ਵਾਲੀਆਂ ਸਿਆਸੀ ਪਾਰਟੀਆਂ ਦਾ ਧੰਨਵਾਦ ਕੀਤਾ ਅਤੇ ਉਮੀਦ ਜਤਾਈ ਹੈ ਕਿ ਅਜਿਹੇ ਫ਼ੈਸਲੇ ਪਾਕਿਸਤਾਨ ਨੂੰ ਸੰਕਟ ’ਚੋਂ ਬਾਹਰ ਕੱਢਣਗੇ।’ ਦੱਸ ਦਈਏ ਕਿ ਜੇਲ੍ਹ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੂੰ ਛੱਡ ਕੇ ਬਾਕੀ ਮੁੱਖ ਪਾਰਟੀਆਂ ਨੇ ਐਲਾਨ ਕੀਤਾ ਹੈ ਕਿ ਉਹ ਪੀ. ਐੱਮ. ਐੱਲ.-ਐੱਨ. ਦੀ ਅਗਵਾਈ 'ਚ ਗਠਜੋੜ ਕਰ ਕੇ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰਨਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News