ਪਾਕਿਸਤਾਨ: ਸ਼ਹਿਬਾਜ਼ ਅੱਜ ਰਾਸ਼ਟਰਪਤੀ ਨੂੰ ਕਰਨਗੇ ਨੈਸ਼ਨਲ ਅਸੈਂਬਲੀ ਭੰਗ ਕਰਨ ਦੀ ਸਿਫਾਰਸ਼
Wednesday, Aug 09, 2023 - 10:41 AM (IST)
ਇਸਲਾਮਾਬਾਦ (ਭਾਸ਼ਾ)– ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਕਿਹਾ ਕਿ ਉਹ ਸਮੇਂ ਤੋਂ ਪਹਿਲਾਂ ਨੈਸ਼ਨਲ ਅਸੈਂਬਲੀ ਭੰਗ ਕਰਨ ਲਈ ਬੁੱਧਵਾਰ ਯਾਨੀ ਅੱਜ ਰਾਸ਼ਟਰਪਤੀ ਆਰਿਫ ਅਲਵੀ ਨੂੰ ਚਿੱਠੀ ਲਿਖਣਗੇ। ਉਨ੍ਹਾਂ ਦੇ ਇਸ ਕਦਮ ਦਾ ਉਦੇਸ਼ ਸਾਲ ਦੇ ਅੰਤ ਵਿਚ ਪ੍ਰਸਤਾਵਿਤ ਆਮ ਚੋਣਾਂ ਲਈ ਵਾਧੂ ਸਮਾਂ ਹਾਸਲ ਕਰਨਾ ਹੈ।
ਇਹ ਵੀ ਪੜ੍ਹੋ: ਭਾਰਤ ਨਹੀਂ ਪਰਤੇਗੀ ਅੰਜੂ, ਨਸਰੁੱਲਾ ਨਾਲ ਨਿਕਾਹ ਕਰਵਾਉਣ ਮਗਰੋਂ ਪਾਕਿਸਤਾਨ ਨੇ ਖੇਡੀ ਨਵੀਂ ਚਾਲ
ਇਸਲਾਮਾਬਾਦ 'ਚ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਸ਼ਰੀਫ ਨੇ ਕਿਹਾ, 'ਬੁੱਧਵਾਰ ਨੂੰ ਅਸੀਂ ਆਪਣਾ (ਸਰਕਾਰ ਦਾ) ਕਾਰਜਕਾਲ ਪੂਰਾ ਕਰਨ ਤੋਂ ਬਾਅਦ ਮੈਂ ਰਾਸ਼ਟਰਪਤੀ ਨੂੰ ਵਿਧਾਨ ਸਭਾ ਭੰਗ ਕਰਨ ਲਈ ਪੱਤਰ ਲਿਖਾਂਗਾ ਅਤੇ ਇਸ ਦੀ ਸਿਫਾਰਿਸ਼ ਕਰਾਂਗਾ। ਇਸ ਤੋਂ ਬਾਅਦ ਇਕ ਅੰਤਰਿਮ ਸਰਕਾਰ ਸੱਤਾ ਸੰਭਾਲੇਗੀ।'
ਸੰਸਦ ਦੇ ਹੇਠਲੇ ਸਦਨ ਦਾ 5 ਸਾਲ ਦਾ ਕਾਰਜਕਾਲ 12 ਅਗਸਤ ਨੂੰ ਖ਼ਤਮ ਹੋ ਰਿਹਾ ਹੈ। ਰਾਸ਼ਟਰਪਤੀ ਅਲਵੀ ਦੇ ਪ੍ਰਧਾਨ ਮੰਤਰੀ ਦੀ ਸਲਾਹ ਸਵੀਕਾਰ ਨਾ ਕਰਨ ਦੀ ਸਥਿਤੀ ਵਿਚ ਅਸੈਂਬਲੀ ਇਸ ਦੇ (ਸਲਾਹ ਦੇਣ ਦੇ) 48 ਘੰਟਿਆਂ ਅੰਦਰ ਖੁਦ ਹੀ ਭੰਗ ਹੋ ਜਾਵੇਗੀ। ਅਲਵੀ, ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਸਾਬਕਾ ਨੇਤਾ ਹਨ।
ਇਹ ਵੀ ਪੜ੍ਹੋ: ਕੈਨੇਡਾ 'ਚ ਪੱਕੇ ਹੋਣ ਦਾ ਜਸ਼ਨ ਮਨਾਉਣ ਦੌਰਾਨ ਝੀਲ 'ਚ ਡੁੱਬੇ ਪੰਜਾਬੀ ਗੱਭਰੂ ਦੀ ਲਾਸ਼ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।