ਸ਼ਹੀਦ ਊਧਮ ਸਿੰਘ ਯਾਦਗਾਰੀ ਸਮਾਗਮ ''ਚ ਬੱਚਿਆਂ ਤੋਂ ਕਰਵਾਏ ਗਏ ਭਾਸ਼ਣ ਮੁਕਾਬਲੇ
Wednesday, Aug 20, 2025 - 05:54 PM (IST)

ਫਰਿਜ਼ਨੋਂ,ਕੈਲੇਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ)- ਇੰਡੋ ਅਮੈਰਿਕਨ ਹੈਰੀਟੇਜ ਫੋਰਮ ਫਰਿਜ਼ਨੋ, ਕੈਲੇਫੋਰਨੀਆ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦ ’ਚ ਉੱਚ ਪੱਧਰੀ ਸ਼ਹੀਦੀ ਸਮਾਗਮ ਕਰਵਾਉਦੇ ਹੋਏ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਸਮਾਗਮ ਦੀ ਸ਼ੁਰੂਆਤ ਕਰਦਿਆਂ ਹਰਜਿੰਦਰ ਢੇਸੀ ਦੇ ਹਾਜ਼ਰੀਨ ਨੂੰ ਜੀ ਆਇਆਂ ਕਹਿਣ ਨਾਲ ਹੋਈ। ਉਪਰੰਤ ਸਮਾਗਮ ਦੀ ਸ਼ੁਰੂਆਤ ਰਾਜ ਬਰਾੜ ਦੇ ਇਕ ਗੀਤ ਨਾਲ ਹੋਈ। ਇਸ ਭਾਸ਼ਣ ਮੁਕਾਬਲੇ 'ਚ ਹਿੱਸਾ ਲੈਣ ਲਈ ਬਹੁ-ਗਿਣਤੀ 'ਚ ਬੱਚੇ ਪਹੁੰਚੇ ਹੋਏ ਸਨ।
ਇਹ ਇਹ ਭਾਸ਼ਣ ਮੁਕਾਬਲੇ ਨੂੰ ਵੱਖ-ਵੱਖ ਚਾਰ ਭਾਗਾਂ ਵਿਚ ਵੰਡਿਆ ਗਿਆ ਸੀ। ਪਹਿਲੇ ਭਾਗ-ਏ ਵਿੱਚ ਪ੍ਰੀ ਸਕੂਲ ਤੋਂ ਐਲੀਮੈਂਟਰੀ ਸਕੂਲ ਦੇ ਬੱਚੇ, ਦੂਜੇ ਭਾਗ-ਬੀ ਵਿਚ ਮਿਡਲ ਸਕੂਲ ਦੇ ਬੱਚੇ, ਤੀਜੇ ਭਾਗ-ਸੀ ਵਿਚ ਹਾਈ ਸਕੂਲ ਦੇ ਬੱਚੇ ਅਤੇ ਚੌਥੇ ਭਾਗ-ਡੀ ਵਿਚ ਕਾਲਜ ਦੇ ਵਿਦਿਆਰਥੀ ਸ਼ਾਮਲ ਸਨ।
ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਨਗਦ ਇਨਾਮ ਅਤੇ ਸਨਮਾਨ ਚਿੰਨ ਦਿੱਤੇ ਗਏ। ਇਸ ਤੋਂ ਇਲਾਵਾ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਯਾਦਗਾਰੀ ਚਿੰਨ੍ਹ ਦਿੱਤੇ ਗਏ।
ਇਸ ਮੌਕੇ ਹੋਰ ਬਹੁਤ ਸਾਰੇ ਬੁਲਾਰਿਆਂ ਨੇ ਆਪਣੇ ਵਿਚਾਰਾਂ ਦੀ ਸਾਂਝ ਪਾਈ। ਜੀ. ਐਚ. ਜੀ. ਅਕੈਡਮੀਂ ਦੇ ਬੱਚਿਆਂ ਨੇ ਭੰਗੜੇ ਦੀ ਪੇਸ਼ਕਾਰੀ ਕੀਤੀ। ਸਟੇਜ ਦੀ ਜ਼ਿੰਮੇਵਾਰੀ ਹਰਜਿੰਦਰ ਸਿੰਘ ਢੇਸੀ ਨੇ ਬਾਖੂਬੀ ਨਿਭਾਈ। ਜਦ ਕਿ ਸ਼ਰਨ ਕੌਰ ਧਾਲੀਵਾਲ ਨੇ ਸਟੇਜ਼ ਸੰਚਾਲਨ 'ਚ ਉਨ੍ਹਾਂ ਦਾ ਸਾਥ ਨਿਭਾਇਆ। ਇਸ ਪ੍ਰੋਗਰਾਮ 'ਚ ਸ਼ਾਮਲ ਹੋਏ ਸਮੁੱਚੇ ਭਾਈਚਾਰੇ ਲਈ ਚਾਹ ਪਕੌੜਿਆਂ ਦਾ ਖਾਸ ਪ੍ਰਬੰਧ ਕੀਤਾ ਗਿਆ ਸੀ। ਸਮੁੱਚੇ ਤੌਰ ਤੇ ਇਹ ਸਮਾਗਮ ਸਫਲ ਹੋ ਨਿੱਬੜਿਆ ਅਤੇ ਭਾਈਚਾਰੇ ਦੇ ਚੇਤਿਆਂ 'ਚ ਵਸ ਗਿਆ। ਅਗਲੇ ਸਮਾਗਮ ਵਿਚ ਫਿਰ ਮਿਲਣ ਦੇ ਵਾਅਦੇ ਨਾਲ ਪ੍ਰਬੰਧਕਾਂ ਵਲੋਂ ਸਮਾਗਮ ਦੀ ਸਮਾਪਤੀ ਦਾ ਐਲਾਨ ਕੀਤਾ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8