Trudeau ਸਰਕਾਰ ਦੀ ਸ਼ਰਮਨਾਕ ਹਰਕਤ, ਭਾਰਤੀ ਡਿਪਲੋਮੈਟਾਂ ਨਾਲ ਕਰ ਰਹੀ ਇਹ ਕੰਮ

Friday, Nov 29, 2024 - 11:27 AM (IST)

Trudeau ਸਰਕਾਰ ਦੀ ਸ਼ਰਮਨਾਕ ਹਰਕਤ, ਭਾਰਤੀ ਡਿਪਲੋਮੈਟਾਂ ਨਾਲ ਕਰ ਰਹੀ ਇਹ ਕੰਮ

ਇੰਟਰਨੈਸ਼ਨਲ ਡੈਸਕ- ਭਾਰਤ ਅਤੇ ਕੈਨੇਡਾ ਦਰਮਿਆਨ ਕੂਟਨੀਤਕ ਤਣਾਅ ਬਰਕਰਾਰ ਬਣਿਆ ਹੋਇਆ ਹੈ। ਇਸ ਦੌਰਾਨ ਖ਼ਬਰ ਹੈ ਕਿ ਕੈਨੇਡਾ ਵਿੱਚ ਭਾਰਤੀ ਵਣਜ ਦੂਤਘਰ ਦੇ ਅਧਿਕਾਰੀਆਂ ਨੂੰ ਨਿਗਰਾਨੀ ਹੇਠ ਰੱਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਨਿੱਜੀ ਗੱਲਬਾਤ ਨੂੰ ਵੀ ਰੋਕਿਆ ਜਾ ਰਿਹਾ ਹੈ। ਕੇਂਦਰ ਸਰਕਾਰ ਨੇ ਸੰਸਦ ਨੂੰ ਦੱਸਿਆ ਕਿ ਕੈਨੇਡਾ ਦੀ ਟਰੂਡੋ ਸਰਕਾਰ ਨੇ ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਨ੍ਹਾਂ ਦੀ ਆਡੀਓ ਅਤੇ ਵੀਡੀਓ ਨਿਗਰਾਨੀ ਅਜੇ ਵੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਨਿੱਜੀ ਗੱਲਬਾਤ ਵੀ ਸੁਣੀ (intercepted) ਜਾ ਰਹੀ ਹੈ।

ਪੜ੍ਹੋ ਇਹ ਅਹਿਮ ਖ਼ਬਰ-'ਟਰੰਪ ਆ ਰਹੇ ਹਨ...' ਬੰਗਲਾਦੇਸ਼ 'ਚ ਹਿੰਦੂਆਂ 'ਤੇ ਹੋ ਰਹੇ ਅੱਤਿਆਚਾਰਾਂ ਦਾ ਹੋਵੇਗਾ ਖਾਤਮਾ

ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਰਾਜ ਸਭਾ ਵਿੱਚ ਕਿਹਾ ਕਿ ਟਿਕਾਊ ਦੁਵੱਲੇ ਸਬੰਧਾਂ ਲਈ ਇੱਕ ਦੂਜੇ ਦੀ ਖੇਤਰੀ ਅਖੰਡਤਾ ਅਤੇ ਪ੍ਰਭੂਸੱਤਾ ਦਾ ਸਨਮਾਨ ਕਰਨਾ ਮਹੱਤਵਪੂਰਨ ਹੈ। ਦਰਅਸਲ, ਸਦਨ ਵਿੱਚ ਉਨ੍ਹਾਂ ਨੂੰ ਪੁੱਛਿਆ ਗਿਆ ਸੀ ਕਿ ਕੀ ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਦੀ ਸਾਈਬਰ ਨਿਗਰਾਨੀ ਜਾਂ ਹੋਰ ਸਾਧਨਾਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ? ਇਸ 'ਤੇ ਉਨ੍ਹਾਂ ਨੇ ਸਦਨ ਨੂੰ ਲਿਖਤੀ ਤੌਰ 'ਤੇ ਦੱਸਿਆ ਸੀ ਕਿ ਹਾਂ, ਹਾਲ ਹੀ ਵਿਚ ਕੈਨੇਡਾ ਸਰਕਾਰ ਨੇ ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਦੇ ਅਧਿਕਾਰੀਆਂ ਨੂੰ ਕਿਹਾ ਸੀ ਕਿ ਉਨ੍ਹਾਂ ਦੀ ਆਡੀਓ ਅਤੇ ਵੀਡੀਓ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਅਹਿਮ ਖ਼ਬਰ-'ਹੁਣ ਨਹੀਂ ਰਹੇਗੀ ਮਰਦਾਨਾ ਕਮਜ਼ੋਰੀ, ਐਵੇਂ ਨਾ ਹੋਵੋ ਸ਼ਰਮਿੰਦਾ, ਬਸ ਅਪਣਾਓ ਇਹ ਪੁਰਾਤਨ ਤਰੀਕਾ

ਦੱਸ ਦੇਈਏ ਕਿ ਪਿਛਲੇ ਸਾਲ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਕੱਟੜਪੰਥੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਨੂੰ ਦੋਸ਼ੀ ਠਹਿਰਾਇਆ ਸੀ। ਟਰੂਡੋ ਨੇ ਪਿਛਲੇ ਸਾਲ ਸੰਸਦ 'ਚ ਪਹਿਲੀ ਵਾਰ ਭਾਰਤ 'ਤੇ ਦੋਸ਼ ਲਗਾਇਆ ਸੀ। ਇਸ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਤਣਾਅ ਵਧ ਗਿਆ। ਉਦੋਂ ਤੋਂ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਉਤਰਾਅ-ਚੜ੍ਹਾਅ ਨਾਲ ਭਰੇ ਹੋਏ ਹਨ। ਭਾਰਤ ਨੇ ਟਰੂਡੋ ਅਤੇ ਉਨ੍ਹਾਂ ਦੀ ਪਾਰਟੀ 'ਤੇ ਖਾਲਿਸਤਾਨੀਆਂ ਨੂੰ ਲੁਭਾਉਣ ਲਈ ਵੋਟ ਬੈਂਕ ਦੀ ਰਾਜਨੀਤੀ ਕਰਨ ਦਾ ਦੋਸ਼ ਵੀ ਲਗਾਇਆ। ਇੱਥੇ ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ 2020 ਵਿੱਚ ਨਿੱਝਰ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। NIA ਨੇ ਉਸ 'ਤੇ 10 ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News