ਤਾਲਾਬੰਦੀ ''ਚ ਭੋਜਨ ਅਤੇ ਪਾਣੀ ਦੀ ਕਮੀ ਨਾਲ ਜੂਝ ਰਿਹੈ ਸ਼ੰਘਾਈ

04/07/2022 3:53:34 PM

ਬੀਜਿੰਗ (ਵਾਰਤਾ)- ਚੀਨ ਦੇ ਸ਼ੰਘਾਈ ਸ਼ਹਿਰ ਵਿਚ ਕੋਵਿਡ-19 ਹੁਣ ਤੱਕ ਦੇ ਸਭ ਤੋਂ ਭਿਆਨਕ ਪੱਧਰ 'ਤੇ ਫੈਲ ਗਿਆ ਹੈ ਅਤੇ ਅਣਮਿੱਥੇ ਸਮੇਂ ਲਈ ਤਾਲਾਬੰਦੀ ਦਰਮਿਆਨ ਲੋਕਾਂ ਨੂੰ ਜ਼ਰੂਰੀ ਕੰਮਾਂ ਲਈ ਵੀ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਭੋਜਨ-ਪਾਣੀ ਦੇ ਸੰਕਟ ਦਾ ਸਾਹਮਣਾ ਕਰ ਰਹੇ ਹਨ। ਬੁੱਧਵਾਰ ਨੂੰ ਸ਼ੰਘਾਈ ਵਿੱਚ ਕੋਰੋਨਾ ਦੇ ਰਿਕਾਰਡ 20,000 ਮਾਮਲੇ ਦਰਜ ਕੀਤੇ ਗਏ।

ਅਧਿਕਾਰੀਆਂ ਮੁਤਾਬਕ ਸ਼ਹਿਰ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਹਾਲਾਂਕਿ ਸਥਿਤੀ ਨੂੰ ਸੁਧਾਰਨ ਲਈ ਯਤਨ ਕੀਤੇ ਜਾ ਰਹੇ ਹਨ। ਬੀ.ਬੀ.ਸੀ. ਨੇ ਰਿਪੋਰਟ ਦਿੱਤੀ ਕਿ ਪਿਛਲੇ ਹਫ਼ਤੇ ਅਧਿਕਾਰੀਆਂ ਨੇ ਸ਼ਹਿਰ ਨੂੰ 2 ਜ਼ੋਨਾਂ ਵਿੱਚ ਵੰਡਦੇ ਹੋਏ ਤਾਲਾਬੰਦੀ ਲਗਾ ਦਿੱਤੀ ਸੀ ਅਤੇ ਦੋਵਾਂ ਲਈ ਵੱਖਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ।

ਇਸ ਦੌਰਾਨ ਸੋਮਵਾਰ ਨੂੰ, 2.5 ਕਰੋੜ ਦੀ ਆਬਾਦੀ ਵਾਲੇ ਇਸ ਸ਼ਹਿਰ ਨੂੰ ਅਣਮਿੱਥੇ ਸਮੇਂ ਲਈ ਤਾਲਾਬੰਦੀ ਲਗਾ ਦਿੱਤੀ ਗਈ। ਕੋਵਿਡ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਲੋਕਾਂ ਨੂੰ ਖਾਣ-ਪੀਣ ਦੀਆਂ ਚੀਜ਼ਾਂ ਨੂੰ ਆਰਡਰ ਕਰਕੇ ਮੰਗਵਾਉਣਾ ਪਵੇਗਾ। ਇਸ ਦੌਰਾਨ ਕਈ ਲੋਕਾਂ ਨੇ ਸ਼ਿਕਾਇਤ ਕੀਤੀ ਹੈ ਕਿ ਕੁਝ ਇਲਾਕਿਆਂ ਵਿਚ ਖਾਣ-ਪੀਣ ਦੀਆਂ ਵਸਤੂਆਂ ਨੂੰ ਆਰਡਰ ਕਰਕੇ ਨਹੀਂ ਮੰਗਵਾਇਆ ਜਾ ਸਕਦਾ।


cherry

Content Editor

Related News