ਕਾਰਜਵਾਹਕ ਸਰਕਾਰ ਦੇ ਗਠਨ ਸਬੰਧੀ ਸਹਿਯੋਗੀਆਂ ਨਾਲ ਚਰਚਾ ਕਰ ਰਹੇ ਹਨ ਸ਼ਰੀਫ

07/18/2023 5:51:14 PM

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਵਿਚ ਸਰਕਾਰ ਵਲੋਂ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਨੈਸ਼ਨਲ ਅਸੈਂਬਲੀ ਨੂੰ ਭੰਗ ਕੀਤੇ ਜਾਣ ਦਾ ਸੰਕੇਤ ਦਿੰਦੇ ਹੋਏ ਪਾਕਿਸਤਾਨ ਪੀਪੁਲਸ ਪਾਰਟੀ (ਪੀ. ਪੀ. ਪੀ.) ਦੇ ਇਕ ਸੀਨੀਅਰ ਨੇਤਾ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕਾਰਜਵਾਹਕ ਸਰਕਾਰ ਬਣਾਉਣ ਲਈ ਸਹਿਯੋਗੀ ਪਾਰਟੀਆਂ ਨਾਲ ਸਲਾਹ-ਮਸ਼ਵਰਾ ਸੁਰੂ ਕਰ ਦਿੱਤਾ ਹੈ। ਪਾਕਿਸਤਾਨ ਸਰਕਾਰ ਦਾ ਕਾਰਜਕਾਲ ਅਗਸਤ ਦੇ ਵਿਚਕਾਰ ਪੂਰਾ ਹੋਣ ਜਾ ਰਿਹਾ ਹੈ।

ਪੜ੍ਹੋ ਇਹ ਅਹਿਮ ਖ਼ਬਰ-ਭਾਰਤੀ-ਅਮਰੀਕੀ ਕਾਂਗਰਸ ਮੈਂਬਰ ਡਾ. ਐਮੀ ਬੇਰਾ 'ਚੈਂਪੀਅਨ ਆਫ ਹੈਲਥਕੇਅਰ ਇਨੋਵੇਸ਼ਨ ਅਵਾਰਡ ਨਾਲ ਸਨਮਾਨਿਤ

ਪੀ. ਪੀ. ਪੀ. ਦੇ ਨੇਤਾ ਕਮਰ ਜਮਾਂ ਕੈਰਾ ਨੇ ‘ਜੀਓ ਨਿਊਜ਼’ ਦੇ ਇਕ ਪ੍ਰੋਗਰਾਮ ਵਿਚ ਇਹ ਟਿੱਪਣੀ ਕੀਤੀ। ਇਸ ਤੋਂ ਇਕ ਦਿਨ ਪਹਿਲਾਂ ਸ਼ਰੀਫ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਅਗਲੇ ਮਹੀਨੇ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਇਕ ਕਾਰਜਵਾਹਕ ਸਰਕਾਰ ਨੂੰ ਸੱਤਾ ਸੌਂਪ ਦੇਵੇਗੀ। ਜੀਓ ਨਿਊਜ਼ ਦੀ ਖਬਰ ਮੁਤਾਬਕ, ਕੈਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਗਠਜੋੜ ਸਹਿਯੋਗੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਨਾਲ ਚਰਚਾ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=88

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

Vandana

This news is Content Editor Vandana