ਸ਼ਾਹਬਾਜ਼ ਸ਼ਰੀਫ਼ ਨੇ ਕਰਾਚੀ ''ਚ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਾ

Monday, Oct 07, 2024 - 03:19 PM (IST)

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਰਾਚੀ ਵਿਚ ਚੀਨੀ ਨਾਗਰਿਕਾਂ ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਮਲੇ ਵਿਚ 2 ਚੀਨੀ ਨਾਗਰਿਕ ਮਾਰੇ ਗਏ ਅਤੇ ਇਕ ਹੋਰ ਜ਼ਖ਼ਮੀ ਹੋ ਗਿਆ। ਇਸ ਹਮਲੇ ਵਿੱਚ ਕਈ ਪਾਕਿਸਤਾਨੀ ਨਾਗਰਿਕ ਵੀ ਜ਼ਖਮੀ ਹੋਏ ਹਨ। ਸੋਮਵਾਰ ਨੂੰ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼ਰੀਫ ਨੇ ਅੱਤਵਾਦੀ ਹਮਲੇ ਦੀ ਸਖਤ ਨਿੰਦਾ ਕੀਤੀ ਅਤੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ "ਹਮਦਰਦੀ" ਜ਼ਾਹਰ ਕੀਤੀ।

ਇਹ ਵੀ ਪੜ੍ਹੋ: ਕਰਾਚੀ ਹਵਾਈ ਅੱਡੇ ਨੇੜੇ ਧਮਾਕੇ 'ਚ 2 ਚੀਨੀ ਨਾਗਰਿਕਾਂ ਦੀ ਮੌਤ, ਵੱਖਵਾਦੀ ਸੰਗਠਨ ਨੇ ਲਈ ਜ਼ਿੰਮੇਵਾਰੀ

ਪ੍ਰਧਾਨ ਮੰਤਰੀ ਨੇ ਕਿਹਾ, 'ਬੀਤੀ (ਐਤਵਾਰ) ਰਾਤ ਕਰਾਚੀ ਵਿੱਚ ਹੋਏ ਹਮਲੇ ਤੋਂ ਮੈਂ ਦੁਖੀ ਅਤੇ ਸਦਮੇ ਵਿਚ ਹਾਂ। ਇਸ ਹਮਲੇ 'ਚ 2 ਚੀਨੀ ਲੋਕਾਂ ਦੀ ਜਾਨ ਚਲੀ ਗਈ ਅਤੇ ਇਕ ਹੋਰ ਜ਼ਖ਼ਮੀ ਹੋ ਗਿਆ।' ਸ਼ਰੀਫ਼ ਨੇ ਭਰੋਸਾ ਦਿੱਤਾ ਕਿ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਤੁਰੰਤ ਜਾਂਚ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਚੀਨੀ ਨਾਗਰਿਕਾਂ ਦੀ ਸੁਰੱਖਿਆ ਲਈ ਪਾਕਿਸਤਾਨ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ ਅਤੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਾਅ ਕੀਤੇ ਜਾਣਗੇ। ਪਾਕਿਸਤਾਨ ਸਥਿਤ ਚੀਨੀ ਦੂਤਘਰ ਨੇ ਅੱਜ ਦੱਸਿਆ ਕਿ ਅੱਤਵਾਦੀਆਂ ਵੱਲੋਂ ਇਹ ਹਮਲਾ ਕਰਾਚੀ ਦੇ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਸਥਾਨਕ ਸਮੇਂ ਮੁਤਾਬਕ ਕੱਲ੍ਹ ਰਾਤ ਕਰੀਬ 11.00 ਵਜੇ ਪੋਰਟ ਕਾਸਿਮ ਇਲੈਕਟ੍ਰਿਕ ਪਾਵਰ ਕੰਪਨੀ ਦੇ ਕਾਫਲੇ 'ਤੇ ਹਮਲਾ ਕੀਤਾ ਗਿਆ।

ਇਹ ਵੀ ਪੜ੍ਹੋ: ਇਟਲੀ: ਸ਼ਹਿਰ ਸੁਜ਼ਾਰਾ ਬਣ ਗਿਆ ਪਿਆਰਾ, ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News