ਹਸੀਨਾ ਨੂੰ ਸਜ਼ਾ-ਏ-ਮੌਤ ਬੰਗਲਾਦੇਸ਼ ਦਾ ''ਅੰਦਰੂਨੀ ਮਾਮਲਾ'' : ਚੀਨ

Tuesday, Nov 18, 2025 - 03:14 PM (IST)

ਹਸੀਨਾ ਨੂੰ ਸਜ਼ਾ-ਏ-ਮੌਤ ਬੰਗਲਾਦੇਸ਼ ਦਾ ''ਅੰਦਰੂਨੀ ਮਾਮਲਾ'' : ਚੀਨ

ਇੰਟਰਨੈਸ਼ਨਲ ਡੈਸਕ- ਚੀਨ ਨੇ ਮੰਗਲਵਾਰ ਨੂੰ ਕਿਹਾ ਕਿ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੁਣਾਈ ਗਈ ਸਜ਼ਾ-ਏ-ਮੌਤ ਢਾਕਾ ਦਾ 'ਅੰਦਰੂਨੀ ਮਾਮਲਾ' ਹੈ। ਚੀਨ ਨੇ ਇਸ ਘਟਨਾਕ੍ਰਮ 'ਤੇ ਅੱਗੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ-ਬੰਗਲਾਦੇਸ਼ (ਆਈਸੀਟੀ) ਨੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਉਨ੍ਹਾਂ ਦੇ ਸਹਿਯੋਗੀ ਸਾਬਕਾ ਗ੍ਰਹਿ ਮੰਤਰੀ ਅਸਦੁਜਮਾਂ ਖਾਨ ਕਮਾਲ ਨੂੰ ਪਿਛਲੇ ਸਾਲ ਦੇ ਵਿਦਿਆਰਥੀ ਵਿਦਰੋਹ ਦੌਰਾਨ ਮਨੁੱਖਤਾ ਦੇ ਵਿਰੁੱਧ ਅਪਰਾਧ ਲਈ ਸੋਮਵਾਰ ਨੂੰ ਉਨ੍ਹਾਂ ਦੀ ਗੈਰ-ਮੌਜੂਦਗੀ 'ਚ ਸਜ਼ਾ-ਏ-ਮੌਤ ਸੁਣਾਈ ਸੀ। 

ਚੀਨ ਦੇ ਵਿਦੇਸ਼ ਮੰਤਰਾਲਾ ਦੀ ਬੁਲਾਰਾ ਮਾਓ ਨਿੰਗ ਨੇ ਇਕ ਪ੍ਰੈੱਸ ਕਾਨਫਰੰਸ 'ਚ ਫੈਸਲੇ  ਬਾਰੇ ਪੁੱਛੇ ਜਾਣ 'ਤੇ ਕਿਹਾ,''ਇਹ ਬੰਗਲਾਦੇਸ਼ ਦਾ ਅੰਦਰੂਨੀ ਮਾਮਲਾ ਹੈ।'' ਮਾਓ ਨੇ ਕਿਹਾ ਕਿ ਚੀਨ ਬੰਗਲਾਦੇਸ਼ ਦੇ ਸਾਰੇ ਲੋਕਾਂ ਦੇ ਪ੍ਰਤੀ ਚੰਗੇ ਗੁਆਂਢੀ ਅਤੇ ਦੋਸਤੀ ਨੀਤੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ,''ਸਾਨੂੰ ਪੂਰੀ ਉਮੀਦ ਹੈ ਕਿ ਬੰਗਲਾਦੇਸ਼ ਇਕਜੁਟਤਾ, ਸਥਿਰਤਾ ਅਤੇ ਵਿਕਾਸ ਹਾਸਲ ਕਰੇਗਾ।'' ਹਸੀਨਾ ਪਿਛਲੇ ਸਾਲ 5 ਅਗਸਤ ਨੂੰ ਵੱਡੇ ਪੈਮਾਨੇ 'ਤੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਬੰਗਲਾਦੇਸ਼ ਛੱਡ ਕੇ ਭਾਰਤ 'ਚ ਰਹਿ ਰਹੀ ਹੈ।


author

DIsha

Content Editor

Related News