ਜ਼ਰਦਾਰੀ ’ਤੇ ਇਮਰਾਨ ਦੇ ਕਤਲ ਦੀ ਸੁਪਾਰੀ ਦੇਣ ਦਾ ਦੋਸ਼ ਲਗਾਉਣ ’ਤੇ ਸ਼ੇਖ ਰਾਸ਼ਿਦ ਗ੍ਰਿਫ਼ਤਾਰ
Thursday, Feb 02, 2023 - 09:14 PM (IST)

ਇਸਲਾਮਾਬਾਦ (ਭਾਸ਼ਾ)-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ’ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਤਲ ਦੀ ਸੁਪਾਰੀ ਦੇਣ ਦਾ ਦੋਸ਼ ਲਾਉਣ ਦੇ ਮਾਮਲੇ ’ਚ ਪੁਲਸ ਨੇ ਵੀਰਵਾਰ ਨੂੰ ਸਾਬਕਾ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਅਹਿਮਦ ਨੂੰ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ।
ਇਹ ਖ਼ਬਰ ਵੀ ਪੜ੍ਹੋ : ਜੀਜੇ-ਸਾਲੇ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, ਘਰ ’ਚ ਵਿਛੇ ਸੱਥਰ
ਰਾਸ਼ਿਦ ਆਵਾਮੀ ਮੁਸਲਿਮ ਲੀਗ (ਏ. ਐੱਮ. ਐੱਲ.) ਦੇ ਮੁਖੀ ਹਨ, ਜਿਸ ਦਾ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ਨਾਲ ਗੱਠਜੋੜ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਲੱਗਭਗ 300 ਤੋਂ 400 ਪੁਲਸ ਮੁਲਾਜ਼ਮ, ਉਨ੍ਹਾਂ ਦੇ ਘਰ ’ਚ ਦਾਖ਼ਲ ਹੋ ਗਏ, ਮੁਲਾਜ਼ਮਾਂ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਨੂੰ ਜ਼ਬਰਦਸਤੀ ਆਪਣੇ ਨਾਲ ਲੈ ਗਏ। ਐੱਫ. ਆਈ. ਆਰ. ’ਚ ਦਾਅਵਾ ਕੀਤਾ ਗਿਆ ਹੈ ਕਿ ਰਾਸ਼ਿਦ ਨੇ ਸਾਬਕਾ ਰਾਸ਼ਟਰਪਤੀ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਦੇ ਪਰਿਵਾਰ ਲਈ ਇਕ ਸਥਾਈ ਖ਼ਤਰਾ ਪੈਦਾ ਕਰਨ ਦੀ ਸਾਜ਼ਿਸ਼ ਤਹਿਤ ਬਿਆਨ ਦਿੱਤਾ ਸੀ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ (ਵੀਡੀਓ)