ਕੈਪਟਨ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ 'ਤੇ ਇਟਲੀ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਬੈਠਕ

Saturday, Apr 14, 2018 - 02:03 PM (IST)

ਕੈਪਟਨ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ 'ਤੇ ਇਟਲੀ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਬੈਠਕ

ਮਿਲਾਨ, (ਸਾਬੀ ਚੀਨੀਆ)— ਇਟਲੀ 'ਚ ਸ਼੍ਰੋਮਣੀ ਅਕਾਲੀ ਦਲ ਐੱਨ. ਆਰ. ਆਈ. ਵਿੰਗ ਨੇ ਇਕ ਬੈਠਕ ਕੀਤੀ ਅਤੇ ਕਿਹਾ ਕਿ ਪੰਜਾਬ ਦੇ ਭੋਲੇ-ਭਾਲੇ ਵੋਟਰਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ 'ਤੇ ਕਾਬਜ਼ ਹੋਈ ਕੈਪਟਨ ਸਰਕਾਰ ਤੋਂ ਹਰ ਵਰਗ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਲੋਕ ਇਹ ਆਸ ਲਗਾ ਚੁੱਕੇ ਹਨ ਕਿ ਪੰਜਾਬ ਸਰਕਾਰ ਲੋਕ ਮੁੱਦਿਆਂ ਨੂੰ ਲੈ ਕੇ ਗੰਭੀਰ ਹੈ। 
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਕ ਗੈਰ-ਰਸਮੀ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਐੱਨ. ਆਰ. ਆਈ. ਵਿੰਗ ਇਟਲੀ ਦੇ ਪ੍ਰਧਾਨ ਜਗਵੰਤ ਸਿੰਘ ਲੈਹਰਾ ਅਤੇ ਪਾਰਟੀ ਗਤੀ ਵਿਧੀਆਂ ਲਈ ਸਰਗਰਮ ਰਹਿਣ ਵਾਲੇ ਇਕਾਈ ਦੇ ਜਰਨਲ ਸਕੱਤਰ ਜਗਜੀਤ ਸਿੰਘ ਈਸੇਰਹਲ ਵੱਲੋਂ ਕੀਤਾ ਗਿਆ । ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਆਪ ਦਾ ਪੂਰੀ ਤਰ੍ਹਾਂ ਭੋਗ ਪੈ ਚੁੱਕਾ ਹੈ ਜਦ ਕਿ ਕਾਂਗਰਸ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਤੋਂ ਲੋਕ ਤੰਗ ਆ ਚੱਕੇ ਹਨ। ਕਿਰਸਾਨੀ ਅਤੇ ਛੋਟੀ ਸਨਅਤ ਬਿਲਕੁਲ ਖਤਮ ਹੋ ਚੁੱਕੀ ਹੈ, ਜਿਸ ਲਈ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਜ਼ਿੰਮੇਵਾਰ ਹਨ । ਉਨ੍ਹਾਂ ਦਾ ਮੰਨਣਾ ਹੈ ਕਿ ਪੰਜਾਬ ਦੇ ਲੋਕ ਕਾਂਗਰਸ ਨੂੰ ਵੋਟ ਪਾ ਕੇ ਠੱਗੇ ਹੋਏ ਮਹਿਸੂਸ ਕਰ ਰਹੇ ਹਨ।


Related News