ਕੈਨੇਡਾ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਝਟਕਾ, ਚੜ੍ਹਦੇ ਵਰ੍ਹੇ ਵਧਣਗੀਆਂ ਮੁਸ਼ਕਲਾਂ

09/03/2019 6:20:04 PM

ਟੋਰਾਂਟੋ (ਏਜੰਸੀ)- ਉਨਟਾਰੀਓ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਵਿਦਿਆਰਥੀਆਂ ਲਈ ਚਿੰਤਾ ਅਤੇ ਕਰਜ਼ੇ ਦਾ ਵਾਧੂ ਬੋਝ ਲੈ ਕੇ ਆਈ ਹੈ। ਡਗ ਫ਼ੋਰਡ ਸਰਕਾਰ ਨੇ ਟਿਊਸ਼ਨ ਫ਼ੀਸ ਵਿਚ ਭਾਵੇਂ 10 ਫੀਸਦੀ ਕਟੌਤੀ ਕਰ ਦਿੱਤੀ ਹੈ ਪਰ ਘੱਟ ਆਮਦਨ ਵਾਲੇ ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਇਸ ਦਾ ਫ਼ਾਇਦਾ ਘੱਟ ਅਤੇ ਨੁਕਸਾਨ ਜ਼ਿਆਦਾ ਹੋਵੇਗਾ ਕਿਉਂਕਿ ਵਿਦਿਆਰਥੀ ਨੂੰ ਸਹਾਇਤਾ ਯੋਜਨਾ ਤਹਿਤ ਮਿਲਣ ਵਾਲੀ ਰਕਮ ਨਾਮਾਤਰ ਰਹਿ ਗਈ ਹੈ। ਸੂਬਾ ਸਰਕਾਰ ਦਾਅਵਾ ਕਰ ਰਹੀ ਹੈ ਕਿ ਬੇਹੱਦ ਘੱਟ ਆਮਦਨ ਵਾਲੇ ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਦੀ ਸਹਾਇਤਾ ਲਈ ਉਨਟਾਰੀਓ ਸਟੂਡੈਂਟ ਅਸਿਸਟੈਂਸ ਪ੍ਰੋਗਰਾਮ ਵੱਲ ਮੁੜ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ।

ਯਾਦ ਰਹੇ ਕਿ ਸਾਬਕਾ ਲਿਬਰਲ ਸਰਕਾਰ ਵੱਲੋਂ 2017 ਵਿਚ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਆਰਥਿਕ ਸਹਾਇਤਾ ਵਿਚ ਵਾਧਾ ਕੀਤਾ ਸੀ ਪਰ ਪੀ.ਸੀ. ਪਾਰਟੀ ਦੀ ਸਰਕਾਰ ਨੇ 670 ਮਿਲੀਅਨ ਡਾਲਰ ਦੀ ਕਟੌਤੀ ਕਰ ਦਿੱਤੀ। ਉਨਟਾਰੀਓ ਦੇ ਕਾਲਜ ਅਤੇ ਯੂਨੀਵਰਸਿਟੀਆਂ ਬਾਰੇ ਮੰਤਰੀ ਰੌਸ ਰੋਮਾਨੋ ਨੇ ਦਲੀਲ ਦਿੱਤੀ ਕਿ ਸਾਬਕਾ ਲਿਬਰਲ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਈ ਗ਼ੈਰਵਾਜਬ ਵਾਅਦੇ ਕਰ ਦਿੱਤੇ, ਜਿਸ ਦੇ ਸਿੱਟੇ ਵਜੋਂ ਉਨਟਾਰੀਓ ਸਟੂਡੈਂਟ ਅਸਿਸਟੈਂਸ ਪ੍ਰੋਗਰਾਮ ਅਧੀਨ ਹੱਦ ਤੋਂ ਜ਼ਿਆਦਾ ਰਕਮ ਦਿੱਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਚੁੱਕੀ ਜਾ ਰਹੀ ਆਵਾਜ਼ ਨੂੰ ਉਹ ਚੰਗੀ ਤਰ੍ਹਾਂ ਸਮਝਦੇ ਹਨ ਪਰ ਸੂਬਾ ਸਰਕਾਰ ਦੀ ਹਾਲਤ ਨੂੰ ਸਮਝਣਾ ਚਾਹੀਦਾ ਹੈ ਤਾਂ ਜੋ ਲੋੜਵੰਦ ਵਿਦਿਆਰਥੀਆਂ ਤੱਕ ਯੋਜਨਾ ਦੇ ਲਾਭ ਪਹੁੰਚਾਏ ਜਾ ਸਕਣ।


Sunny Mehra

Content Editor

Related News