ਕੈਨੇਡਾ ਜਾਣ ਦੀ ਤਿਆਰੀ ਖਿੱਚੀ ਬੈਠੇ ਪੰਜਾਬੀਆਂ ਨੂੰ ਵੱਡਾ ਝਟਕਾ, ਇਕ ਫ਼ੈਸਲੇ ਨਾਲ ਵਧੀਆਂ ਮੁਸ਼ਕਲਾਂ
Tuesday, Aug 08, 2023 - 04:23 PM (IST)
ਇੰਟਰਨੈਸ਼ਨਲ ਡੈਸਕ- ਅਗਸਤ ਅਤੇ ਸਤੰਬਰ ਵਿੱਚ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਕਰੀਬ 3 ਹਜ਼ਾਰ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਕੈਨੇਡਾ ਵਿੱਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਸਤੰਬਰ ਤੋਂ ਸ਼ੁਰੂ ਹੋ ਰਹੇ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਅਚਾਨਕ ਰੋਕ ਦਿੱਤਾ ਗਿਆ ਹੈ। ਮੁੱਖ ਤੌਰ 'ਤੇ ਓਨਟਾਰੀਓ ਦੇ ਨਾਰਦਰਨ ਕਾਲਜ ਨੇ ਸਤੰਬਰ ਸੈਸ਼ਨ ਲਈ ਵਿਦਿਆਰਥੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਜ਼ਿਆਦਾਤਰ ਵਿਦਿਆਰਥੀ ਪੰਜਾਬ ਦੇ ਹਨ। ਇਨ੍ਹਾਂ ਵਿਦਿਆਰਥੀਆਂ ਨੇ ਕੈਨੇਡਾ ਜਾਣ ਲਈ ਪੂਰੀ ਤਿਆਰੀ ਕਰ ਲਈ ਸੀ ਅਤੇ ਕੈਨੇਡਾ ਜਾਣ ਲਈ ਇਕ ਪਾਸੇ ਦੀਆਂ ਹਵਾਈ ਟਿਕਟਾਂ ਵੀ ਖ਼ਰੀਦੀਆਂ ਸਨ, ਜੋ ਹੁਣ ਵਾਪਸ ਨਹੀਂ ਕੀਤੀਆਂ ਜਾ ਸਕਦੀਆਂ ਹਨ।
ਇਹ ਵੀ ਪੜ੍ਹੋ: ਤੇਜ਼ ਰਫ਼ਤਾਰ ਨੇ ਘਰਾਂ 'ਚ ਵਿਛਾਏ ਸੱਥਰ, ਕਈ ਵਾਹਨਾਂ ਦੀ ਟੱਕਰ 'ਚ 3 ਹਲਾਕ, ਵੇਖੋ ਰੂਹ ਕੰਬਾਊ ਤਸਵੀਰਾਂ
ਇਹ ਮਾਮਲਾ ਕੈਨੇਡਾ ਦੀਆਂ ਕੁਝ ਸਿੱਖ ਜਥੇਬੰਦੀਆਂ ਵੱਲੋਂ ਵੀ ਉਠਾਇਆ ਗਿਆ ਹੈ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਕਾਲਜ ਨੂੰ ਈਮੇਲ ਕਰਕੇ ਸਤੰਬਰ ਵਿੱਚ ਹੀ ਪੜ੍ਹਾਈ ਸ਼ੁਰੂ ਕਰਨ ਲਈ ਕਹਿ ਰਹੇ ਹਨ। ਇਸ ਮਾਮਲੇ ਵਿੱਚ ਓਨਟਾਰੀਓ ਦੇ ਕਾਲਜ ਅਤੇ ਯੂਨੀਵਰਸਿਟੀਜ਼ ਮੰਤਰੀ ਜੇਨ ਡਨਲੈਪ ਨੂੰ ਵੀ ਪੱਤਰ ਲਿਖਿਆ ਗਿਆ ਹੈ। ਵਿਦਿਆਰਥੀਆਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਕੈਨੇਡਾ ਦੀ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਨਾਰਦਰਨ ਕਾਲਜ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਅਚਾਨਕ ਸੈਂਕੜੇ ਵਿਦਿਆਰਥੀਆਂ ਦੇ ਦਾਖਲੇ ਵਾਪਸ ਲੈਣ ਦਾ ਫੈਸਲਾ ਸਹੀ ਨਹੀਂ ਹੈ।
ਇਹ ਵੀ ਪੜ੍ਹੋ: ਅਮਰੀਕਾ 'ਚ ਭਾਰਤੀ ਨੌਜਵਾਨ ਉਪਰੋਂ ਲੰਘੀਆਂ 14 ਕਾਰਾਂ, ਮਾਂ ਨਾਲ ਮੋਬਾਇਲ 'ਤੇ ਗੱਲ ਕਰਦਿਆਂ ਵਾਪਰਿਆ ਭਾਣਾ
ਕੈਨੇਡਾ ਵਿੱਚ ਰਹਿਣ ਲਈ ਕਿਰਾਏ ਦਾ ਕਰ ਚੁੱਕੇ ਹਨ ਭੁਗਤਾਨ
ਵਿਦਿਆਰਥੀਆਂ ਨੂੰ ਅਗਸਤ ਦੇ ਸ਼ੁਰੂ ਵਿੱਚ ਦਾਖ਼ਲਾ ਰੱਦ ਕਰਨ ਲਈ ਈ-ਮੇਲ ਮਿਲਣੀਆਂ ਸ਼ੁਰੂ ਹੋ ਗਈਆਂ ਸਨ, ਜਦੋਂ ਕਿ ਉਨ੍ਹਾਂ ਨੇ ਅਗਸਤ ਦੀਆਂ ਤਾਰੀਖਾਂ ਲਈ ਮਹਿੰਗੀਆਂ ਹਵਾਈ ਟਿਕਟਾਂ ਵੀ ਖ਼ਰੀਦ ਲਈਆਂ ਸਨ। ਇਕ ਪਾਸੇ ਦੀ ਗੈਰ-ਰਿਫੰਡੇਬਲ ਟਿਕਟ ਹੋਣ ਕਰਕੇ, ਉਹ ਉਹਨਾਂ ਨੂੰ ਰਿਫੰਡ ਜਾਂ ਰੱਦ ਵੀ ਨਹੀਂ ਕਰਵਾ ਸਕਦੇ। ਇਸ ਤੋਂ ਇਲਾਵਾ ਇਨ੍ਹਾਂ ਵਿਦਿਆਰਥੀਆਂ ਨੇ ਕੈਨੇਡਾ ਵਿੱਚ ਰਹਿਣ ਦਾ ਕਿਰਾਇਆ ਵੀ ਅਦਾ ਕਰ ਦਿੱਤਾ ਹੈ। ਕਾਲਜ ਤੋਂ ਰਿਫੰਡ ਵੀ ਕੁਝ ਕਟੌਤੀ ਤੋਂ ਬਾਅਦ ਹੀ ਮਿਲੇਗਾ। ਅਗਲੇ ਸੈਸ਼ਨ ਲਈ ਜਨਵਰੀ ਵਿੱਚ ਮੈਡੀਕਲ ਜਾਂਚ ਅਤੇ ਆਈਲੈਟਸ ਦੁਬਾਰਾ ਕਰਨੀ ਪੈ ਸਕਦੀ ਹੈ। ਇਸ 'ਤੇ ਫਿਰ ਹਜ਼ਾਰਾਂ ਦਾ ਖਰਚਾ ਆਵੇਗਾ।
ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ, ਘਰ ਨੂੰ ਅੱਗ ਲੱਗਣ ਕਾਰਨ ਪਿਤਾ ਸਮੇਤ 5 ਬੱਚਿਆਂ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।