ਵੱਡੀ ਖ਼ਬਰ; ਘਰ 'ਚ ਹੋਈ ਗੋਲੀਬਾਰੀ 'ਚ 5 ਹਲਾਕ

Tuesday, Oct 22, 2024 - 09:39 AM (IST)

ਵੱਡੀ ਖ਼ਬਰ; ਘਰ 'ਚ ਹੋਈ ਗੋਲੀਬਾਰੀ 'ਚ 5 ਹਲਾਕ

ਫਾਲ ਸਿਟੀ (ਏਜੰਸੀ)- ਅਮਰੀਕਾ ਦੇ ਸਿਆਟਲ ਸ਼ਹਿਰ ਦੇ ਦੱਖਣ-ਪੂਰਬ ਵਿੱਚ ਇੱਕ ਘਰ ਦੇ ਅੰਦਰ ਸੋਮਵਾਰ ਸਵੇਰੇ ਹੋਈ ਗੋਲੀਬਾਰੀ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਸ ਮਾਮਲੇ 'ਚ ਇਕ ਨੌਜਵਾਨ ਨੂੰ ਹਿਰਾਸਤ 'ਚ ਲਿਆ ਗਿਆ ਹੈ। ਕਿੰਗ ਕਾਉਂਟੀ ਸ਼ੈਰਿਫ ਦੇ ਦਫਤਰ ਦੇ ਬੁਲਾਰੇ ਮਾਈਕ ਮੇਲਿਸ ਨੇ ਸੋਮਵਾਰ ਦੁਪਹਿਰ ਨੂੰ ਪੱਤਰਕਾਰਾਂ ਨੂੰ ਦੱਸਿਆ ਕਿ ਲੋਕਾਂ ਨੇ ਸਵੇਰੇ 5 ਵਜੇ ਦੇ ਕਰੀਬ ਪੁਲਸ ਨੂੰ ਫੋਨ ਕਰਕੇ ਵਾਸ਼ਿੰਗਟਨ ਰਾਜ ਦੇ ਫਾਲ ਸਿਟੀ ਵਿੱਚ ਗੋਲੀਬਾਰੀ ਦੀ ਸੂਚਨਾ ਦਿੱਤੀ।

ਇਹ ਵੀ ਪੜ੍ਹੋ: ਭਾਰਤ-ਕੈਨੇਡਾ ਤਣਾਅ: ਕੈਨੇਡਾ 'ਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਦਾ ਵੱਡਾ ਦਾਅਵਾ

ਮੇਲਿਸ ਨੇ ਕਿਹਾ ਕਿ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਤੁਰੰਤ ਇਕ ਨੌਜਵਾਨ ਨੂੰ ਹਿਰਾਸਤ ਵਿਚ ਲੈ ਲਿਆ, ਜਦੋਂਕਿ ਗੋਲੀਬਾਰੀ ਵਿਚ ਜ਼ਖ਼ਮੀ ਹੋਏ ਇਕ ਹੋਰ ਨੌਜਵਾਨ ਨੂੰ ਸੀਏਟਲ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਪੁਲਸ ਘਰ ਵਿੱਚ ਦਾਖ਼ਲ ਹੋਈ ਤਾਂ ਉਨ੍ਹਾਂ ਨੂੰ 5 ਜਣਿਆਂ ਦੀਆਂ ਲਾਸ਼ਾਂ ਮਿਲੀਆਂ। ਇਨ੍ਹਾਂ ਵਿੱਚੋਂ 2 ਬਾਲਗ ਅਤੇ 3 ਨੌਜਵਾਨ ਸਨ। ਅਜੇ ਤੱਕ ਕਿਸੇ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਮੇਲਿਸ ਨੇ ਕਿਹਾ ਕਿ ਗੋਲੀਬਾਰੀ ਵਿੱਚ ਇੱਕੋ ਪਰਿਵਾਰ ਦੇ ਮੈਂਬਰ ਸ਼ਾਮਲ ਸਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਘਟਨਾ ਨਾਲ ਭਾਈਚਾਰੇ ਨੂੰ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਹੋਰ ਨੂੰ ਗ੍ਰਿਫ਼ਤਾਰ ਕਰਨ ਦਾ ਕੋਈ ਕਾਰਨ ਨਜ਼ਰ ਨਹੀਂ ਆ ਰਿਹਾ।

ਇਹ ਵੀ ਪੜ੍ਹੋ: ਕੈਨੇਡਾ 'ਚ 1.3 ਲੱਖ ਭਾਰਤੀ ਵਿਦਿਆਰਥੀਆਂ  'ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News