ਕੈਨੇਡਾ : ਵਿਆਹ ਸਮਾਗਮ 'ਚ ਗੋਲੀਬਾਰੀ, 2 ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ

09/04/2023 1:41:39 PM

ਟੋਰਾਂਟੋ (ਆਈ.ਏ.ਐੱਨ.ਐੱਸ.) ਕੈਨੇਡਾ ਦੇ ਓਟਾਵਾ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਗੋਲੀਬਾਰੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਸ ਵੱਲੋਂ ਜਾਂਚ ਜਾਰੀ ਹੈ। ਜ਼ਖਮੀਆਂ ਵਿਚ ਅਮਰੀਕੀ ਨਾਗਰਿਕ ਵੀ ਸ਼ਾਮਲ ਹਨ। ਹਾਲਾਂਕਿ ਅਮਰੀਕੀ ਨਾਗਰਿਕਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ।

ਪਾਰਕਿੰਗ ਵਿੱਚ ਚੱਲੀਆਂ ਗੋਲੀਆਂ 

PunjabKesari

ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਸ਼ਨੀਵਾਰ ਦੇਰ ਰਾਤ ਦੀ ਹੈ। ਜਦੋਂ ਓਟਾਵਾ ਦੇ ਸਾਊਥ ਐਂਡ ਕਨਵੈਨਸ਼ਨ ਹਾਲ ਵਿੱਚ ਦੋ ਵਿਆਹਾਂ ਦੀਆਂ ਰਿਸੈਪਸ਼ਨਾਂ ਹੋ ਰਹੀਆਂ ਸਨ। ਇਸ ਦੌਰਾਨ ਅਚਾਨਕ ਕਨਵੈਨਸ਼ਨ ਹਾਲ ਦੀ ਪਾਰਕਿੰਗ ਵਿੱਚ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਗੋਲੀਆਂ ਦੀ ਆਵਾਜ਼ ਸੁਣ ਕੇ ਲੋਕ ਡਰ ਗਏ ਅਤੇ ਵਿਆਹ ਸਮਾਗਮਾਂ ਵਿਚ ਭਜਦੌੜ ਮੱਚ ਗਈ। ਇਸ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ। ਜਦੋਂ ਪੁਲਸ ਮੌਕੇ 'ਤੇ ਪਹੁੰਚੀ ਤਾਂ ਕਈ ਲੋਕ ਜ਼ਖਮੀ ਪਾਏ ਗਏ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ : ਨਿਊਯਾਰਕ ਪਹੁੰਚੇ ਹਜ਼ਾਰਾਂ ਪ੍ਰਵਾਸੀਆਂ ਨੂੰ ਨੌਕਰੀਆਂ ਤੇ ਪੱਕੇ ਘਰਾਂ ਦੀ ਤਲਾਸ਼ 

ਜ਼ਖ਼ਮੀਆਂ ਵਿੱਚੋਂ ਦੋ ਦੀ ਮੌਤ ਹੋ ਗਈ। ਦੋਵੇਂ ਪੀੜਤਾਂ ਦੀ ਪਛਾਣ 26 ਸਾਲਾ ਸੈਦ ਮੁਹੰਮਦ ਅਲੀ ਅਤੇ 29 ਸਾਲਾ ਅਬਦੀਸ਼ਾਕੁਰ ਅਬਦੀ-ਦਾਹਿਰ ਵਜੋਂ ਹੋਈ, ਦੋਵੇਂ ਟੋਰਾਂਟੋ ਦੇ ਰਹਿਣ ਵਾਲੇ ਹਨ। ਛੇ ਹੋਰ ਲੋਕਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਸ ਨੇ ਦੱਸਿਆ ਕਿ ਘਟਨਾ ਦੀ ਜਾਂਚ ਜਾਰੀ ਹੈ ਅਤੇ ਉਹ ਗੋਲੀਬਾਰੀ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪੁਲਸ ਨੇ ਕਿਹਾ ਕਿ ਨਸਲੀ ਜਾਂ ਧਰਮ ਦੇ ਅਧਾਰ 'ਤੇ ਨਫ਼ਰਤੀ ਅਪਰਾਧ ਜਾਂ ਗੋਲੀਬਾਰੀ ਦਾ ਕੋਈ ਸਬੂਤ ਨਹੀਂ ਹੈ, ਪਰ ਪੁਲਸ ਇਸ ਸੰਭਾਵਨਾ ਤੋਂ ਇਨਕਾਰ ਨਹੀਂ ਕਰ ਰਹੀ ਹੈ। ਇਸ ਮਾਮਲੇ ਵਿੱਚ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਵਿੱਚ ਪਿਛਲੇ ਕੁਝ ਸਾਲਾਂ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਕਾਫੀ ਵਾਧਾ ਹੋਇਆ ਹੈ। ਸਾਲ 2023 ਵਿਚ ਇਕੱਲੇ ਓਟਾਵਾ ਵਿਚ ਗੋਲੀਬਾਰੀ ਦੀਆਂ 12 ਘਟਨਾਵਾਂ ਵਾਪਰੀਆਂ ਹਨ। ਸਾਲ 2009 ਦੇ ਮੁਕਾਬਲੇ ਕੈਨੇਡਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ 81 ਫੀਸਦੀ ਵਾਧਾ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News