ਅਮਰੀਕਾ ਦੇ ਸਕੂਲ 'ਚ ਅੰਨ੍ਹੇਵਾਹ ਗੋਲੀਬਾਰੀ ; ਪੁਲਿਸ ਨੇ ਹਮਲਾਵਰ ਨੂੰ ਲਿਆ ਹਿਰਾਸਤ 'ਚ

Wednesday, Apr 08, 2026 - 10:46 AM (IST)

ਅਮਰੀਕਾ ਦੇ ਸਕੂਲ 'ਚ ਅੰਨ੍ਹੇਵਾਹ ਗੋਲੀਬਾਰੀ ; ਪੁਲਿਸ ਨੇ ਹਮਲਾਵਰ ਨੂੰ ਲਿਆ ਹਿਰਾਸਤ 'ਚ

ਪਾਲਸ ਵੈਲੀ (ਓਕਲਾਹੋਮਾ) (ਭਾਸ਼ਾ):  ਅਮਰੀਕਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਦੇ ਓਕਲਾਹੋਮਾ ਰਾਜ ਵਿੱਚ ਇੱਕ ਸਕੂਲ ਅੰਦਰ ਅੰਨ੍ਹੇਵਾਹ ਗੋਲੀਬਾਰੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮੰਗਲਵਾਰ ਨੂੰ ਪਾਲਸ ਵੈਲੀ ਹਾਈ ਸਕੂਲ ਦੀ ਲਾਬੀ ਵਿੱਚ ਹੋਈ ਇਸ ਗੋਲੀਬਾਰੀ ਦੌਰਾਨ ਸਕੂਲ ਦਾ ਪ੍ਰਿੰਸੀਪਲ ਜ਼ਖਮੀ ਹੋ ਗਿਆ।

ਸਰੋਤਾਂ ਅਨੁਸਾਰ ਇਸ ਗੋਲੀਬਾਰੀ ਵਿੱਚ ਹਾਈ ਸਕੂਲ ਦੇ ਪ੍ਰਿੰਸੀਪਲ ਕਿਰਕ ਮੂਰ (Kirk Moore) ਜ਼ਖਮੀ ਹੋਏ ਹਨ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਘਟਨਾ ਦੌਰਾਨ ਰਾਹਤ ਦੀ ਗੱਲ ਇਹ ਰਹੀ ਕਿ ਕੋਈ ਵੀ ਵਿਦਿਆਰਥੀ ਜ਼ਖਮੀ ਨਹੀਂ ਹੋਇਆ। ਗਾਰਵਿਨ ਕਾਉਂਟੀ ਸ਼ੈਰਿਫ ਦੇ ਦਫਤਰ ਨੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਕਿ ਕੋਈ ਵਿਦਿਆਰਥੀ ਜ਼ਖਮੀ ਨਹੀਂ ਹੋਇਆ ਹੈ ਅਤੇ ਸ਼ੱਕੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਅਧਿਕਾਰੀਆਂ ਨੇ ਜਨਤਾ ਨੂੰ ਭਰੋਸਾ ਦਿੱਤਾ ਹੈ ਕਿ ਹੁਣ ਸਥਿਤੀ ਕੰਟਰੋਲ ਵਿੱਚ ਹੈ ਅਤੇ ਸਕੂਲ ਨੂੰ ਕੋਈ ਹੋਰ ਖ਼ਤਰਾ ਨਹੀਂ ਹੈ।ਇੱਥੇ ਦੱਸ ਦਈਏ ਕਿ ਪਾਲਸ ਵੈਲੀ ਲਗਭਗ 6,000 ਦੀ ਆਬਾਦੀ ਵਾਲਾ ਇੱਕ ਕਸਬਾ ਹੈ, ਜੋ ਓਕਲਾਹੋਮਾ ਸਿਟੀ ਤੋਂ ਲਗਭਗ 60 ਮੀਲ (96 ਕਿਲੋਮੀਟਰ) ਦੱਖਣ ਵਿੱਚ ਸਥਿਤ ਹੈ। ਪੁਲਿਸ ਵੱਲੋਂ ਇਸ ਹਮਲੇ ਦੇ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
  

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News