ਅਮਰੀਕਾ ''ਚ ਮੁੜ ਗੋਲੀਬਾਰੀ, ਚਾਰ ਲੋਕਾਂ ਦੀ ਮੌਤ, 14 ਹੋਰ ਜ਼ਖਮੀ
Thursday, Jul 03, 2025 - 07:24 PM (IST)

ਸ਼ਿਕਾਗੋ (ਏਪੀ)- ਅਮਰੀਕਾ ਦੇ ਸ਼ਿਕਾਗੋ ਵਿੱਚ ਬੀਤੀ ਰਾਤ ਇੱਕ ਰੈਸਟੋਰੈਂਟ ਦੇ ਬਾਹਰ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਗੋਲੀਬਾਰੀ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਹੈ। ਗੋਲੀਬਾਰੀ ਦੀ ਇਹ ਘਟਨਾ ਬੁੱਧਵਾਰ ਦੇਰ ਰਾਤ ਸ਼ਿਕਾਗੋ ਦੇ ਰਿਵਰ ਨੌਰਥ ਖੇਤਰ ਵਿੱਚ ਵਾਪਰੀ।
ਪੜ੍ਹੋ ਇਹ ਅਹਿਮ ਖ਼ਬਰ-ਵਿਦਿਆਰਥੀ ਨੇ ਟਰੰਪ ਸਰਕਾਰ 'ਤੇ ਠੋਕਿਆ ਮੁਕੱਦਮਾ, 10 ਲੱਖ ਡਾਲਰ ਹਰਜਾਨੇ ਦੀ ਕੀਤੀ ਮੰਗ
ਮੀਡੀਆ ਰਿਪੋਰਟਾਂ ਅਨੁਸਾਰ ਇਹ ਘਟਨਾ ਇੱਕ ਰੈਸਟੋਰੈਂਟ ਦੇ ਬਾਹਰ ਵਾਪਰੀ, ਜਿੱਥੇ ਇੱਕ ਗਾਇਕ ਦੀ ਐਲਬਮ ਰਿਲੀਜ਼ ਪਾਰਟੀ ਦਾ ਆਯੋਜਨ ਕੀਤਾ ਜਾ ਰਿਹਾ ਸੀ। ਪੁਲਸ ਨੇ ਕਿਹਾ ਕਿ ਇੱਕ ਵਿਅਕਤੀ ਰੈਸਟੋਰੈਂਟ ਦੇ ਬਾਹਰ ਖੜ੍ਹੀ ਭੀੜ 'ਤੇ ਗੋਲੀਬਾਰੀ ਕਰ ਗਿਆ ਅਤੇ ਤੁਰੰਤ ਇੱਕ ਵਾਹਨ ਵਿੱਚ ਭੱਜ ਗਿਆ। ਉਨ੍ਹਾਂ ਕਿਹਾ ਕਿ ਫਿਲਹਾਲ ਕਿਸੇ ਨੂੰ ਵੀ ਹਿਰਾਸਤ ਵਿੱਚ ਨਹੀਂ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।