ਕੈਨੇਡਾ ''ਚ ਕਈ ਥਾਈਂ ਹੋਈ ਗੋਲੀਬਾਰੀ, ਸ਼ੱਕੀ ਹਿਰਾਸਤ ''ਚ : ਪੁਲਸ

Monday, Jul 25, 2022 - 11:39 PM (IST)

ਕੈਨੇਡਾ ''ਚ ਕਈ ਥਾਈਂ ਹੋਈ ਗੋਲੀਬਾਰੀ, ਸ਼ੱਕੀ ਹਿਰਾਸਤ ''ਚ : ਪੁਲਸ

ਲੈਂਗਲੀ/ਕੈਨੇਡਾ : ਕੈਨੇਡੀਅਨ ਪੁਲਸ ਨੇ ਸੋਮਵਾਰ ਨੂੰ ਕਿਹਾ ਕਿ ਵੈਨਕੂਵਰ ਦੇ ਇਕ ਉਪਨਗਰ 'ਚ ਗੋਲੀਬਾਰੀ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ ਅਤੇ ਇਸ ਸਿਲਸਿਲੇ 'ਚ ਇਕ ਸ਼ੱਕੀ ਨੂੰ ਹਿਰਾਸਤ 'ਚ ਲਿਆ ਗਿਆ ਹੈ। ਰਾਇਲ ਕੈਨੇਡੀਅਨ ਮਾਊਂਟਡ ਪੁਲਸ (ਆਰ.ਸੀ.ਐੱਮ.ਪੀ.) ਨੇ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਵਿਅਸਤ ਲੈਂਗਲੀ ਇਲਾਕੇ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਹੋਈਆਂ ਹਨ। ਪੁਲਸ ਅਧਿਕਾਰੀ ਰੇਬੇਕਾ ਪਾਰਸਲਾ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਜਾਨੀ ਨੁਕਸਾਨ ਦੀ ਜਾਣਕਾਰੀ ਨਹੀਂ ਮਿਲੀ ਹੈ।

ਪੁਲਸ ਨੇ ਸੋਮਵਾਰ ਸਵੇਰੇ 6.30 ਵਜੇ ਇਲਾਕੇ 'ਚ ਚਿਤਾਵਨੀ ਜਾਰੀ ਕਰਦਿਆਂ ਲੋਕਾਂ ਨੂੰ ਸਬੰਧਿਤ ਇਲਾਕੇ 'ਚ ਜਾਣ ਤੋਂ ਬਚਣ ਦੀ ਸਲਾਹ ਦਿੱਤੀ। ਪੁਲਸ ਨੇ ਸ਼ਹਿਰ ਦੇ ਰੁਝੇਵੇਂ ਵਾਲੇ ਇਲਾਕੇ ਨੂੰ ਜਾਣ ਵਾਲੀ ਸੜਕ ਦੇ ਇਕ ਵੱਡੇ ਹਿੱਸੇ ਨੂੰ ਬੰਦ ਕਰ ਦਿੱਤਾ ਹੈ। ਪੁਲਸ ਨੇ ਬਾਅਦ ਵਿੱਚ ਇਕ ਹੋਰ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ ਇਕ ਸ਼ੱਕੀ ਹਿਰਾਸਤ ਵਿੱਚ ਹੈ। ਲੈਂਗਲੀ ਵੈਨਕੂਵਰ ਤੋਂ ਲਗਭਗ 48 ਕਿਲੋਮੀਟਰ ਦੱਖਣ-ਪੂਰਬ ਵਿੱਚ ਸਥਿਤ ਹੈ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News