ਕੈਨੇਡਾ ''ਚ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਤ

Thursday, Aug 14, 2025 - 02:41 PM (IST)

ਕੈਨੇਡਾ ''ਚ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਤ

ਵੈਨਕੂਵਰ (ਮਲਕੀਤ ਸਿੰਘ)- ਕੈਨੇਡਾ ਦੇ ਬ੍ਰਿਟਿਸ਼ ਕਲੰਬੀਆ ਸੂਬੇ ਦੇ ਮੈਪਲਰਿਜ ਇਲਾਕੇ 'ਚ ਲੰਘੀ ਰਾਤ ਕੁਝ ਅਗਿਆਤ ਵਿਅਕਤੀਆਂ ਵੱਲੋਂ ਗੋਲੀਬਾਰੀ ਕੀਤੀ ਗਈ। ਇਸ ਗੋਲੀਬਾਰੀ ਦੌਰਾਨ ਕਾਰ 'ਚ ਸਵਾਰ ਇੱਕ ਵਿਅਕਤੀ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ। ਪ੍ਰਾਪਤ ਵੇਰਵਿਆਂ ਮੁਤਾਬਕ ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਗਰੋਂ ਪੁਲਸ ਮੌਕੇ 'ਤੇ ਪਹੁੰਚੀ ਅਤੇ ਪੁਲਿਸ ਟੀਮ ਵੱਲੋਂ ਉਕਤ ਘਟਨਾ ਵਾਲੀ ਥਾਂ ਦੀ ਛਾਣਬੀਨ ਕੀਤੀ ਗਈ ਤਾਂ ਉੱਥੇ ਮੌਜੂਦ ਇੱਕ ਵਾਹਨ ਵਿੱਚ ਜ਼ਖਮੀ ਹੋਇਆ ਵਿਅਕਤੀ ਮਿਲਿਆ।

ਪੜ੍ਹੋ ਇਹ ਅਹਿਮ ਖ਼ਬਰ- ਏਅਰ ਕੈਨੇਡਾ ਦੇ ਕਰਮਚਾਰੀ ਹੜਤਾਲ 'ਤੇ, ਉਡਾਣਾਂ ਰੱਦ

ਪੁਲਿਸ ਅਤੇ ਰਾਹਤ ਕਾਰਜ ਸੇਵਾਵਾਂ ਦੀ ਟੀਮ ਵੱਲੋਂ ਵਿਅਕਤੀ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਜਖਮਾਂ ਦੀ ਤਾਬ ਨਾਲ ਝਲਦਿਆਂ ਉਸ ਦੀ ਮੌਤ ਹੋ ਗਈ। ਪੁਲਿਸ ਵੱਲੋਂ ਇਸ ਸੰਬੰਧ ਵਿੱਚ ਉਕਤ ਵਾਰਦਾਤ ਵਾਲੀ ਜਗ੍ਹਾ ਦੇ ਨੇੜਲੇ ਰਸਤਿਆਂ ਦੀ ਟਰੈਫਿਕ ਨੂੰ ਆਰਜੀ ਤੌਰ 'ਤੇ ਬੰਦ ਕਰਕੇ ਜਾਂਚ ਕੀਤੀ ਜਾ ਰਹੀ ਹੈ। ਨਾਲ ਦੀ ਆਮ ਪਬਲਿਕ ਤੋਂ ਵੀ ਇਸ ਸਬੰਧੀ ਸਹਿਯੋਗ ਦੀ ਮੰਗ ਕੀਤੀ ਜਾ ਰਹੀ ਹੈ|

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News