ਪੱਬ 'ਚ ਦਾਖਲ ਹੋਏ ਹਮਲਾਵਰਾਂ ਨੇ ਚਲਾ'ਤੀਆਂ ਅੰਨ੍ਹੇਵਾਹ ਗੋਲੀਆਂ, 9 ਲੋਕਾਂ ਦੀ ਮੌਤ

Sunday, Dec 21, 2025 - 02:43 PM (IST)

ਪੱਬ 'ਚ ਦਾਖਲ ਹੋਏ ਹਮਲਾਵਰਾਂ ਨੇ ਚਲਾ'ਤੀਆਂ ਅੰਨ੍ਹੇਵਾਹ ਗੋਲੀਆਂ, 9 ਲੋਕਾਂ ਦੀ ਮੌਤ

ਜੋਹਾਨਸਬਰਗ (ਏਜੰਸੀ)- ਦੱਖਣੀ ਅਫਰੀਕਾ ਦੇ ਇਕ ਪੱਬ ਵਿਚ ਸ਼ਨੀਵਾਰ ਦੇਰ ਰਾਤ ਬੰਦੂਕਧਾਰੀਆਂ ਦੇ ਇਕ ਸਮੂਹ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ 9 ਲੋਕਾਂ ਦੀ ਮੌਤ ਗਈ ਅਤੇ ਘੱਟੋ-ਘੱਟ 10 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਜੋਹਾਨਸਬਰਗ ਤੋਂ ਲਗਭਗ 46 ਕਿਲੋਮੀਟਰ ਦੂਰ ਸਥਿਤ ਬੇਕਰਸਡਲ ਸ਼ਹਿਰ ਵਿਚ ਸ਼ਨੀਵਾਰ ਦੇਰ ਰਾਤ ਕਰੀਬ 1 ਵਜੇ ਵਾਪਰੀ।

ਇਹ ਵੀ ਪੜ੍ਹੋ: ਧਰਮਿੰਦਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸੀ ਆਪਣੀ ਆਖਰੀ ਇੱਛਾ

ਦੱਖਣੀ ਅਫ਼ਰੀਕਾ ਵਿੱਚ 3 ਹਫ਼ਤਿਆਂ ਵਿੱਚ ਇਹ ਦੂਜੀ ਗੋਲੀਬਾਰੀ ਹੈ। ਹਮਲੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਫਿਲਹਾਲ ਹਮਲੇ ਦੇ ਮਕਸਦ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ ਹੈ।

ਇਹ ਵੀ ਪੜ੍ਹੋ: ਸੋਨਾ ਹੋਇਆ ਸਸਤਾ, ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ; ਜਾਣੋ 22 ਤੇ 24 ਕੈਰੇਟ ਦਾ ਨਵਾਂ ਰੇਟ


author

cherry

Content Editor

Related News