ਅਮਰੀਕਾ ਦੇ ਕੇਂਟਕੀ 'ਚ ਹੋਈ ਅੰਨ੍ਹੇਵਾਹ ਗੋਲੀਬਾਰੀ 'ਚ 4 ਲੋਕਾਂ ਦੀ ਮੌਤ, ਸ਼ੱਕੀ ਵੀ ਮਾਰਿਆ ਗਿਆ

Saturday, Jul 06, 2024 - 11:28 PM (IST)

ਇੰਟਰਨੈਸ਼ਨਲ ਡੈਸਕ : ਅਮਰੀਕਾ ਦੇ ਕੇਂਟਕੀ ਦੇ ਇਕ ਘਰ ਵਿਚ ਸ਼ਨੀਵਾਰ ਨੂੰ ਹੋਈ ਗੋਲੀਬਾਰੀ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਗੋਲੀਬਾਰੀ ਕਰਨ ਵਾਲੇ ਸ਼ੱਕੀ ਨੂੰ ਬਾਅਦ ਵਿਚ ਘਰੋਂ ਭੱਜਦੇ ਸਮੇਂ ਮਾਰ ਦਿੱਤਾ ਗਿਆ। ਉਸ ਨੇ ਦੱਸਿਆ ਕਿ ਪੁਲਸ ਨੇ ਸ਼ੱਕੀ ਹਮਲਾਵਰ ਦੀ ਕਾਰ ਦਾ ਪਿੱਛਾ ਕੀਤਾ ਅਤੇ ਇਸ ਦੌਰਾਨ ਸ਼ੱਕੀ ਦੀ ਕਾਰ ਖੱਡ 'ਚ ਡਿੱਗ ਗਈ ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : PM ਮੋਦੀ ਦਾ ਹਾਮਿਦ ਅੰਸਾਰੀ 'ਤੇ ਦੋਸ਼ ਲਾਉਣਾ ਸੰਸਦੀ ਮਾਣ-ਮਰਿਆਦਾ ਦੀ ਉਲੰਘਣਾ : ਕਾਂਗਰਸ

ਸ਼ਹਿਰ ਦੇ ਪੁਲਸ ਵਿਭਾਗ ਨੇ ਇਕ ਰਿਲੀਜ਼ ਵਿਚ ਕਿਹਾ ਕਿ ਜਦੋਂ ਪੁਲਸ ਸਵੇਰੇ 2:50 ਵਜੇ ਫਲੋਰੈਂਸ ਦੇ ਇਕ ਘਰ ਵਿਚ ਪਹੁੰਚੀ ਤਾਂ 7 ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ ਸੀ। ਪੁਲਸ ਨੇ ਦੱਸਿਆ ਕਿ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਤਿੰਨ ਲੋਕਾਂ ਨੂੰ ਗੰਭੀਰ ਹਾਲਤ ਵਿਚ ਸਿਨਸਿਨਾਟੀ ਦੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


DILSHER

Content Editor

Related News