ਨਿਊਯਾਰਕ ਦੇ ਟਾਈਮਜ਼ ਸਕੁਏਅਰ ''ਚ ਗੋਲੀਬਾਰੀ, ਤਿੰਨ ਲੋਕ ਜ਼ਖ਼ਮੀ
Sunday, Aug 10, 2025 - 12:31 PM (IST)

ਨਿਊਯਾਰਕ (ਰਾਜ ਗੋਗਨਾ)- ਨਿਊਯਾਰਕ ਸ਼ਹਿਰ ਦੇ ਸਭ ਤੋਂ ਮਸ਼ਹੂਰ ਸੈਰ-ਸਪਾਟਾ ਸਥਾਨਾਂ ਵਿੱਚੋਂ ਇੱਕ ਟਾਈਮਜ਼ ਸਕੁਏਅਰ ਵਿੱਚ ਇੱਕ 17 ਸਾਲਾ ਦੇ ਵਿਅਕਤੀ ਨੇ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ 1:20 ਵਜੇ ਵਾਪਰੀ ਇਸ ਘਟਨਾ ਵਿੱਚ ਤਿੰਨ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚ ਇੱਕ ਨੌਜਵਾਨ ਔਰਤ, ਇੱਕ ਨੌਜਵਾਨ ਅਤੇ ਇੱਕ ਬਜ਼ੁਰਗ ਆਦਮੀ ਸ਼ਾਮਲ ਹਨ।
ਪੜ੍ਹੋ ਇਹ ਅਹਿਮ ਖ਼ਬਰ- ਜੰਗਲ ਦੀ ਅੱਗ ਨੇ ਮਚਾਈ ਤਬਾਹੀ, ਸੁਰੱਖਿਅਤ ਕੱਢੇ ਗਏ ਹਜ਼ਾਰਾਂ ਲੋਕ (ਤਸਵੀਰਾਂ)
ਨੌਜਵਾਨ ਔਰਤ ਦੀ ਗਰਦਨ ਵਿੱਚ ਗੋਲੀ ਲੱਗੀ ਸੀ, ਨੌਜਵਾਨ ਦੇ ਪੈਰ ਵਿੱਚ ਗੋਲੀ ਲੱਗੀ ਸੀ ਅਤੇ ਇੱਕ 65 ਸਾਲਾ ਵਿਅਕਤੀ ਦੀ ਲੱਤ ਵਿੱਚ ਗੋਲੀ ਲੱਗੀ ਸੀ। ਤਿੰਨਾਂ ਪੀੜਤਾਂ ਨੂੰ ਬੇਲੇਵਿਊ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸਿਹਤ ਸਥਿਤੀ ਇਸ ਵੇਲੇ ਸਥਿਰ ਹੈ। ਪੁਲਿਸ ਨੇ ਕਿਹਾ ਕਿ ਸ਼ੱਕੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਘਟਨਾ ਦੇ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।